ਦਸੂਹਾ, 16 ਮਈ (ਭੁੱਲਰ)-ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਮੀਰੀ-ਪੀਰੀ ਸੇਵਾ ਸੁਸਾਇਟੀ ਬੋਦਲ ਗਰਨਾ ਸਾਹਿਬ ਰਜਿਸਟਰਡ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਹਿਯੋਗ ਨਾਲ ਦੰਦਾਂ ਦਾ ਮੁਫ਼ਤ ਕੈਂਪ ਲਗਾਇਆ | ਇਸ ਮੌਕੇ ਡਾਕਟਰਾਂ ਦੀ ਮਾਹਿਰ ਟੀਮ ਵਲੋਂ ਮਰੀਜ਼ਾਂ ਦੇ ਦੰਦਾਂ ਦੇ ਐਕਸਰੇ ਕੀਤੇ ਗਏ ਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਮਨਦੀਪ ਸਿੰਘ ਢੀਂਡਸਾ ਨੇ ਡਾਕਟਰ ਗਗਨਦੀਪ ਸਿੰਘ ਤੇ ਡਾਕਟਰ ਗੁਲਵੀਨ ਕੌਰ ਦਾ ਧੰਨਵਾਦ ਤੇ ਉਨ੍ਹਾਂ ਦਾ ਸਨਮਾਨ ਕੀਤਾ | ਉਨ੍ਹਾਂ ਦੱਸਿਆ ਕਿ ਸੁਸਾਇਟੀ ਵਲੋਂ ਅਨੇਕਾਂ ਸਮਾਜ ਸੇਵੀ ਕਾਰਜ ਕੀਤੇ ਜਾ ਰਹੇ ਹਨ ਅਤੇ ਵੱਖ-ਵੱਖ ਸਥਾਨਾਂ 'ਤੇ ਅਜਿਹੇ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਨੂੰ ਅੱਗੋਂ ਵੀ ਨਿਰੰਤਰ ਜਾਰੀ ਰੱਖਿਆ ਜਾਵੇਗਾ | ਇਸ ਮੌਕੇ ਜਸਵਿੰਦਰ ਸਿੰਘ ਮਾਣਕੂ, ਮਨਜਿੰਦਰ ਸਿੰਘ, ਪਰਮਜੀਤ ਸਿੰਘ ਘੁੰਮਣ, ਹਰਕਿਰਨ ਕੌਰ ਰਿੰਕੀ, ਮੈਨੇਜਰ ਸਰਬਜੀਤ ਸਿੰਘ, ਗੁਰਵਿਕਰਮ ਸਿੰਘ ਬਾਜਵਾ, ਰਜਵਿੰਦਰ ਸਿੰਘ, ਨਿਹੰਗ ਅਮਨਦੀਪ ਸਿੰਘ, ਐਡਵੋਕੇਟ ਰਮਨਪ੍ਰੀਤ ਸਿੰਘ, ਹਰਪਾਲ ਸਿੰਘ ਬਿੱਟਾ, ਮੈਨੇਜਰ ਅਵਤਾਰ ਸਿੰਘ, ਦਵਿੰਦਰ ਸਿੰਘ ਡਿੰਪੀ, ਜਸਵੀਰ ਸਿੰਘ ਸੀਰਾ, ਪਰਮਜੀਤ ਸਿੰਘ ਭਾਰਜ, ਨਵਾਬ ਸਿੰਘ ਆਦਿ ਹਾਜ਼ਰ ਸਨ |