31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਡੀ. ਸੀ. ਵਲੋਂ ਜ਼ਿਲ੍ਹੇ ਭਰ 'ਚ ਖੁੱਲ੍ਹੇ ਬੋਰਵੈੱਲਾਂ ਦੀ ਤੁਰੰਤ ਸ਼ਨਾਖ਼ਤ ਤੇ ਕਵਰ ਕਰਨ ਦੇ ਹੁਕਮ

Ad Position 21
No active advertisement
ਅਜੀਤ ਡੈਸਕ 17-05-2026
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਬੀਤੇ ਦਿਨ ਨੇੜਲੇ ਪਿੰਡ ਚੱਕ ਸਮਾਣਾ ਵਿਖੇ ਇਕ ਬੱਚੇ ਦੇ ਬੋਰਵੈੱਲ ਵਿਚ ਡਿੱਗਣ ਦੀ ਮੰਦਭਾਗੀ ਘਟਨਾ ਤੋਂ ਬਾਅਦ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਭਰ ਵਿਚ ਖੁੱਲ੍ਹੇ ਛੱਡੇ ਹੋਏ ਬੋਰਵੈੱਲਾਂ ਦੀ ਤੁਰੰਤ ਸ਼ਨਾਖਤ ਅਤੇ ਸਹੀ ਢੰਗ ਨਾਲ ਢੱਕਣ/ ਉੱਪਰੋਂ ਬੰਦ ਕਰਨ ਲਈ ਸੰਬੰਧਤ ਵਿਭਾਗਾਂ ਨੂੰ ਵਿਸਥਾਰਤ ਨਿਰਦੇਸ਼ ਜਾਰੀ ਕੀਤੇ | ਇਹ ਸਰਵੇਖਣ ਅਗਲੇ ਸੱਤ ਦਿਨਾਂ ਦੇ ਅੰਦਰ-ਅੰਦਰ ਪੂਰਾ ਕੀਤਾ ਜਾਵੇਗਾ | ਹੁਕਮਾਂ ਅਨੁਸਾਰ ਖੁੱਲ੍ਹੇ ਤੇ ਵੈਸੇ ਹੀ ਛੱਡੇ ਹੋਏ ਬੋਰਵੈੱਲ ਮਨੁੱਖੀ ਜੀਵਨ ਖਾਸ ਕਰਕੇ ਬੱਚਿਆਂ ਲਈ ਗੰਭੀਰ ਖ਼ਤਰਾ ਪੈਦਾ ਕਰਦੇ ਹਨ | ਉਨ੍ਹਾਂ ਸਾਰੇ ਸਬ ਡਵੀਜ਼ਨਲ ਮੈਜਿਸਟਰੇਟ (ਐਸ. ਡੀ. ਐਮਜ), ਤਹਿਸੀਲਦਾਰਾਂ, ਬਲਾਕ ਵਿਕਾਸ ਅਧਿਕਾਰੀਆਂ (ਬੀ. ਡੀ. ਓਜ.), ਨਗਰ ਕੌਂਸਲਾਂ, ਨਗਰ ਕਮੇਟੀਆਂ ਅਤੇ ਨਗਰ ਪੰਚਾਇਤਾਂ ਨੂੰ ਪੇਂਡੂ ਅਤੇ ਸ਼ਹਿਰੀ ਖੇਤਰਾਂ ਸਮੇਤ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿਚ ਸਾਰੇ ਅਜਿਹੇ ਬੋਰਵੈੱਲਾਂ ਦੀ ਤੁਰੰਤ ਸ਼ਨਾਖਤ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿਚ ਸਾਰੇ ਐਸ. ਡੀ. ਐਮ. ਤੇ ਤਹਿਸੀਲਦਾਰ ਪਾਲਣਾ ਨੂੰ ਯਕੀਨੀ ਬਣਾਉਣ ਲਈ ਫੀਲਡ ਕੋਆਰਡੀਨੇਟਰ ਹੋਣਗੇ ਜਦਕਿ ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਅਧਿਕਾਰੀ ਅਜਿਹੇ ਬੋਰਵੈੱਲਾਂ ਦੀ ਸ਼ਨਾਖ਼ਤ ਕਰਨਗੇ | ਇਸੇ ਤਰ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਖੇਤਾਂ ਵਿਚ ਬੋਰਵੈੱਲਾਂ ਦਾ ਸਰਵੇਖਣ ਕਰਨਗੇ ਅਤੇ ਪੰਚਾਇਤੀ ਰਾਜ ਵਿਭਾਗ/ਬੀ. ਡੀ. ਓ. ਪਿੰਡ ਪੱਧਰ 'ਤੇ ਸਰਵੇਖਣ ਨੂੰ ਯਕੀਨੀ ਬਣਾਉਣਗੇ | ਪਿੰਡਾਂ ਦੇ ਸਰਪੰਚ ਤੇ ਗ੍ਰਾਮ ਪੰਚਾਇਤਾਂ ਵੀ ਅਜਿਹੀਆਂ ਥਾਵਾਂ ਦੀ ਤੁਰੰਤ ਪਛਾਣ ਕਰਨਗੀਆਂ ਅਤੇ ਸੰਬੰਧਤ ਅਧਿਕਾਰੀਆਂ ਨੂੰ ਜਾਣਕਾਰੀ ਦੇਣਗੀਆਂ | ਇਸੇ ਤਰ੍ਹਾਂ, ਸ਼ਹਿਰੀ ਖੇਤਰਾਂ 'ਚ ਨਗਰ ਨਿਗਮ ਅਤੇ ਕੌਂਸਲਾਂ ਨੂੰ ਆਪਣੀ ਹਦੂਦ ਅੰਦਰ ਅਜਿਹੇ ਬੋਰਵੈੱਲਾਂ ਦਾ ਸਰਵੇਖਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਿਗਮ, ਨਗਰ ਕਮੇਟੀਆਂ ਤੇ ਨਗਰ ਪੰਚਾਇਤਾਂ ਅਜਿਹੀਆਂ ਥਾਵਾਂ ਦੀ ਤੁਰੰਤ ਪਛਾਣ ਕਰਨਗੀਆਂ | ਉਨ੍ਹਾਂ ਕਿਹਾ ਕਿ ਪੰਜਾਬ ਸ਼ਹਿਰੀ ਵਿਕਾਸ ਅਥਾਰਿਟੀ (ਪੁੱਡਾ) ਅਰਬਨ ਅਸਟੇਟ ਅਤੇ ਵਿਕਾਸ ਖੇਤਰਾਂ ਵਿਚ ਸ਼ਨਾਖਤ ਕਰੇਗੀ ਜਦਕਿ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ (ਪੀ. ਡਬਲਿਊ. ਐਸ. ਬੀ.) ਸ਼ਹਿਰੀ ਬੋਰਵੈੱਲਾਂ ਦੀ ਪਛਾਣ ਕਰੇਗਾ |
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮਾਰਕ ਕਾਰਨੀ ਤੇ ਅਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿੱਥ ਊਰਜਾ ਸਮਝÏਤੇ 'ਤੇ ਪਹੁੰਚੇ ਅਗਲੀ ਖ਼ਬਰ ਨਿਗਮ ਦੇ ਆਊਟਸੋਰਸ ਕਰਮਚਾਰੀਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਗਟਾਇਆ
Ad Position 24