01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਕਾਂਗਰਸੀ ਉਮੀਦਵਾਰ ਪਵਨ ਕੁਮਾਰ ਦੇ ਨਾਮਜ਼ਦਗੀ ਪੇਪਰ ਖੋਹੇ ਹਲਕਾ ਇੰਚਾਰਜ ਲਾਲੀ ਨੇ ਸੱਤਾਧਾਰੀ ਧਿਰ ਤੇ ਪ੍ਰਸ਼ਾਸਨ ਖ਼ਿਲਾਫ਼ ਕੱਢੀ ਭੜਾਸ

Ad Position 21
No active advertisement
ਅਜੀਤ ਡੈਸਕ 17-05-2026
ਗੜ੍ਹਸ਼ੰਕਰ, 16 ਫਰਵਰੀ (ਧਾਲੀਵਾਲ)-ਨਗਰ ਕੌਂਸਲ ਗੜ੍ਹਸ਼ੰਕਰ ਦੀ ਚੋਣ ਲਈ ਅੱਜ ਨਾਮਜ਼ਦਗੀ ਪੇਪਰ ਦਾਖ਼ਲ ਕਰਨ ਦੇ ਆਖ਼ਰੀ ਦਿਨ ਉਸ ਵੇਲੇ ਮਾਹੌਲ ਗਰਮਾ ਗਿਆ ਜਦੋਂ ਗੜ੍ਹਸ਼ੰਕਰ ਦੇ ਵਾਰਡ ਨੰਬਰ 8 ਤੋਂ ਨਾਮਜ਼ਦਗੀ ਪੇਪਰ ਦਾਖ਼ਲ ਕਰਨ ਪਹੁੰਚੇ ਸਾਬਕਾ ਕੌਂਸਲਰ ਪਵਨ ਕੁਮਾਰ ਦੀ ਕਿਸੇ ਅਣਪਛਾਤੇ ਵਿਅਕਤੀ ਵਲੋਂ ਨਾਮਜ਼ਦਗੀ ਪੇਪਰਾਂ ਵਾਲੀ ਫਾਈਲ ਖੋਹ ਲਈ ਗਈ | ਇਸ ਘਟਨਾ ਦਾ ਪਤਾ ਲੱਗਣ 'ਤੇ ਕਾਂਗਰਸੀ ਹਲਕਾ ਇੰਚਾਰਜ ਅਮਰਪ੍ਰੀਤ ਸਿੰਘ ਮਿੰਟੂ ਲਾਲੀ ਤੁਰੰਤ ਮੌਕੇ 'ਤੇ ਪਹੁੰਚ ਗਏ | ਇਸ ਦੌਰਾਨ ਅਮਰਪ੍ਰੀਤ ਸਿੰਘ ਲਾਲੀ ਨੇ ਸੱਤਾਧਾਰੀ ਧਿਰ ਅਤੇ ਪ੍ਰਸ਼ਾਸਨ ਖ਼ਿਲਾਫ਼ ਜ਼ੰਮਕੇ ਭੜਾਸ ਕੱਢਦੇ ਹੋਏ ਕਿਹਾ ਕਿ ਇਹ ਸ਼ਰੇਆਮ ਗੁੰਡਾਗਰਦੀ ਅਤੇ ਧੱਕਾ ਕੀਤਾ ਜਾ ਰਿਹਾ ਹੈ | ਉਨ੍ਹਾਂ ਪੁਲਿਸ ਪ੍ਰਸ਼ਾਸਨ ਦੀ ਹਾਜ਼ਰੀ 'ਚ ਇਹ ਘਟਨਾ ਵਾਪਰਨ 'ਤੇ ਹੈਰਾਨੀ ਜਿਤਾਉਂਦੇ ਹੋਏ ਕਿਹਾ ਕਿ ਇਕ ਪਾਸੇ ਹਲਕਾ ਵਿਧਾਇਕ ਸਾਰੀਆਂ ਪਾਰਟੀਆਂ ਨੂੰ ਚੋਣ ਲੜਨ ਦਾ ਸੱਦਾ ਦਿੰਦੇ ਹੋਏ ਕਹਿ ਰਹੇ ਹਨ ਕਿ ਬਾਅਦ ਵਿਚ ਕੋਈ ਇਹ ਨਾ ਕਹੇ ਕਿ ਕਿਸੇ ਨੂੰ ਐਨ.ਓ.ਸੀ. ਨਹੀਂ ਮਿਲਿਆ | ਉਨ੍ਹਾਂ ਕਿਹਾ ਕਿ ਇਸਦੇ ਉਲਟ ਸ਼ਰੇਆਮ ਕਾਂਗਰਸੀ ਉਮੀਦਵਾਰ ਦੇ ਨਾਮਜ਼ਦਗੀ ਪੇਪਰ ਖੋਹ ਕੇ ਧੱਕਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਸਾਬਤ ਕਰ ਦਿੱਤਾ ਹੈ ਕਿ ਸੱਤਾਧਾਰੀ ਧਿਰ ਵਿਚ ਡਰ ਦਾ ਮਾਹੌਲ ਹੈ | ਇਸ ਮੌਕੇ ਅਮਰਪ੍ਰੀਤ ਲਾਲੀ ਨੇ ਰੋਸ ਜ਼ਾਹਿਰ ਕਰਦਿਆਂ ਮਾਮਲਾ ਐੱਸ.ਡੀ.ਐੱਮ. ਸੰਜੀਵ ਕੁਮਾਰ ਗੌੜ ਦੇ ਧਿਆਨ ਵਿਚ ਲਿਆਂਦਾ, ਉੱਥੇ ਹੀ ਉਨ੍ਹਾਂ ਮੌਕੇ 'ਤੇ ਹਾਜ਼ਰ ਵਿਧਾਇਕ ਅੱਗੇ ਵੀ ਧੱਕੇਸ਼ਾਹੀ ਸਬੰਧੀ ਰੋਸ ਪ੍ਰਗਟਾਇਆ | ਘਟਨਾ ਤੋਂ ਬਾਅਦ ਪਵਨ ਕੁਮਾਰ ਵਲੋਂ ਦੁਬਾਰਾ ਫਾਈਲ ਤਿਆਰ ਕਰਵਾ ਕੇ ਨਾਮਜ਼ਦਗੀ ਪੇਪਰ ਦਾਖ਼ਲ ਕਰਵਾਏ ਗਏ |
Ad Position 22
No active advertisement
ਪਿਛਲੀ ਖ਼ਬਰ ਗੜ੍ਹਦੀਵਾਲਾ ਨਗਰ ਕੌਂਸਲ ਚੋਣਾਂ ਲਈ ਸ਼ੋ੍ਰਮਣੀ ਅਕਾਲੀ ਦਲ ਨੇ 7 ਉਮੀਦਵਾਰਾਂ ਨੂੰ ਚੋਣ ਮੈਦਾਨ 'ਚ ਉਤਾਰਿਆ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਅਕਾਲੀ ਦਲ ਦੇ 4 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ
Ad Position 24