01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨਗਰ ਕੌਂਸਲ ਚੋਣਾਂ ਸੰਬੰਧੀ ਉਮੀਦਵਾਰਾਂ ਸਮੇਤ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਲਿਆ ਅਸ਼ੀਰਵਾਦ

Ad Position 21
No active advertisement
ਅਜੀਤ ਡੈਸਕ 17-05-2026
ਟਾਂਡਾ ਉੜਮੁੜ, 16 ਮਈ (ਕੁਲਬੀਰ ਸਿੰਘ ਗੁਰਾਇਆ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਰਾਜਨੀਤਿਕ ਮਾਹੌਲ ਪੂਰੀ ਤਰ੍ਹਾਂ ਗਰਮ ਹੋ ਚੁੱਕਾ ਹੈ | ਇਸੇ ਤਹਿਤ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਪਾਰਟੀ ਦੇ ਸਮੂਹ ਉਮੀਦਵਾਰਾਂ ਨੂੰ ਨਾਲ ਲੈ ਕੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਬਾਬਾ ਬੂਟਾ ਭਗਤ ਮੰਦਰ ਵਿਖੇ ਮੱਥਾ ਟੇਕਿਆ ਅਤੇ ਇਲਾਕੇ ਦੀ ਖੁਸ਼ਹਾਲੀ ਤੇ ਚੋਣਾਂ ਵਿਚ ਕਾਮਯਾਬੀ ਲਈ ਅਰਦਾਸ ਕੀਤੀ ਗਈ | ਇਸ ਮੌਕੇ ਵਿਧਾਇਕ ਰਾਜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਚ ਵਿਕਾਸ ਦੇ ਨਵੇਂ ਮਾਪਦੰਡ ਸਥਾਪਤ ਕੀਤੇ ਹਨ ਤੇ ਟਾਂਡਾ ਵਿਚ ਵੀ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਗਏ ਹਨ | ਉਨ੍ਹਾਂ ਕਿਹਾ ਕਿ ਲੋਕਾਂ ਦਾ ਪਾਰਟੀ ਪ੍ਰਤੀ ਭਰੋਸਾ ਲਗਾਤਾਰ ਵਧ ਰਿਹਾ ਹੈ ਅਤੇ ਨਗਰ ਕੌਂਸਲ ਚੋਣਾਂ ਵਿਚ ਵੀ ਲੋਕ ਵਿਕਾਸ ਤੇ ਇਮਾਨਦਾਰ ਰਾਜਨੀਤੀ ਨੂੰ ਵੋਟ ਪਾਉਣਗੇ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਚੋਣ ਮੈਦਾਨ ਵਿਚ ਉਤਾਰੇ ਗਏ ਉਮੀਦਵਾਰ ਸਾਫ ਸੁਥਰੀ ਛਵੀ ਵਾਲੇ ਹਨ ਜੋ ਟਾਂਡਾ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਇਸ ਮੌਕੇ ਕੇਸ਼ਵ ਸਿੰਘ, ਬੱਬੂ ਸੰਧਾਵਾਲੀਆ, ਮਾ. ਕੁਲਵੰਤ ਸਿੰਘ, ਸੁਰਿੰਦਰਜੀਤ ਬਿੱਲੂ ਆਦਿ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਡੇਂਗੂ ਜਾਗਰੂਕਤਾ ਮੁਹਿੰਮ ਲਈ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ ਅਗਲੀ ਖ਼ਬਰ ਚਾਹਵਾਨ ਨਿਗਮ ਚੋਣਾਂ ਸਬੰਧੀ ਅਰਜ਼ੀਆਂ ਜ਼ਿਲ੍ਹਾ ਭਾਜਪਾ ਦਫ਼ਤਰ 'ਚ ਦੇਣ-ਨਿਪੁੰਨ ਸ਼ਰਮਾ
Ad Position 24