ਬੁੱਲ੍ਹੋਵਾਲ, 16 ਮਈ (ਲੁਗਾਣਾ)-ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਹੱਲ ਕਰਾਉਣ ਲਈ, ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਤੇ ਭੱਤੇ ਬਹਾਲੀ ਮੋਰਚੇ ਦੀ ਮੀਟਿੰਗ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਜਿੰਦਰ ਹੇਜਮਾਂ, ਬਲਾਕ ਪ੍ਰਧਾਨ ਬਲਬੀਰ ਸਿੰਘ ਧਾਮੀ ਤੇ ਗੁਰਪਾਲ ਸਿੰਘ ਮੱਛਰੀਵਾਲ ਦੀ ਪ੍ਰਧਾਨਗੀ ਹੇਠ ਬੁੱਲ੍ਹੋਵਾਲ ਵਿਖੇ ਹੋਈ | ਇਸ ਮੌਕੇ ਪੁੱਜੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਡਾਨਸੀਵਾਲ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਵੇਂ ਕੇਂਦਰੀ ਸਕੇਲਾਂ ਆਧਾਰਿਤ 17-7-2020 ਦਾ ਨੋਟੀਫ਼ਿਕੇਸ਼ਨ ਮੁੱਢੋਂ ਰੱਦ ਕਰਵਾ ਕੇ ਛੇਵੇਂ ਪੰਜਾਬ ਤਨਖ਼ਾਹ ਕਮਿਸ਼ਨ ਸਮੇਤ 15 ਫ਼ੀਸਦੀ ਵਾਧੇ ਅਨੁਸਾਰ ਤਨਖ਼ਾਹਾਂ ਫਿਕਸ ਕਰਵਾਉਣ, ਡਾ. ਸੌਰਵ ਸ਼ਰਮਾ ਤੇ ਬਾਕੀ ਸਾਮਾਨ ਅਦਾਲਤੀ ਕੇਸਾਂ 'ਚ ਸੇਵਾ ਨਿਯਮਾਂ ਅਨੁਸਾਰ ਸਹੀ ਅਰਥਾਂ 'ਚ ਪੰਜਾਬ ਤਨਖ਼ਾਹ ਸਕੇਲ ਲਾਗੂ ਕਰਵਾਉਣ ਆਦਿ ਮੰਗਾਂ ਨੂੰ ਲੈ ਕੇ 17 ਮਈ 2026 ਨੂੰ ਮੋਹਾਲੀ ਵਿਖੇ ਹਜ਼ਾਰਾਂ ਮੁਲਾਜ਼ਮਾਂ ਦੀ ਸ਼ਮੂਲੀਅਤ ਕਰਵਾਉਂਦੇ ਹੋਏ ਵਿਸ਼ਾਲ ਸੂਬਾਈ ਰੈਲੀ ਕੀਤੀ ਜਾਵੇਗੀ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਰਿਹਾਇਸ਼ ਵੱਲ ਮਾਰਚ ਕੀਤਾ ਜਾਵੇਗਾ, ਜਿਸ 'ਚ ਬੁੱਲ੍ਹੋਵਾਲ ਬਲਾਕ 'ਚੋਂ ਵੱਡੀ ਗਿਣਤੀ ਵਿਚ ਅਧਿਆਪਕ ਮੁਲਾਜ਼ਮ ਸ਼ਮੂਲੀਅਤ ਕਰਨਗੇ | ਇਸ ਮੌਕੇ ਮੈਡਮ ਈਸ਼ੂ ਰਾਣੀ, ਰੁਪਿੰਦਰ ਕੌਰ, ਰਮਨਦੀਪ ਕੌਰ, ਜਸਪ੍ਰੀਤ ਕੌਰ, ਨਿਸ਼ਾ, ਜ਼ਿਲ੍ਹਾ ਜਥੇਬੰਦਕ ਸਕੱਤਰ ਰੇਸ਼ਮ ਸਿੰਘ ਧੁੱਗਾ, ਪ੍ਰੈੱਸ ਸਕੱਤਰ ਸੰਦੀਪ ਸਿੰਘ ਲਾਂਬੜਾ, ਵਿਕਰਮ ਸਿੰਘ ਸੁਸਾਣਾ, ਹਰਮਨ ਸਿੰਘ, ਮਨਿੰਦਰ ਸਿੰਘ, ਦਲਜੀਤ ਸਿੰਘ ਤੇ ਬਲਜਿੰਦਰ ਸਿੰਘ ਆਦਿ ਹਾਜ਼ਰ ਸਨ |