01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਧਾਰਮਿਕ ਪ੍ਰੀਖਿਆ 'ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 17-05-2026
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਲਈ ਗਈ ਧਾਰਮਿਕ ਪ੍ਰੀਖਿਆ 2025-26 'ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ ਤੇ ਪਿ੍ੰ: ਪਰਮਜੀਤ ਕੌਰ, ਧਾਰਮਿਕ ਅਧਿਆਪਕ ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਪਰਮਿੰਦਰ ਕੌਰ, ਲਖਵੀਰ ਕੌਰ, ਬਲਜਿੰਦਰ ਸਿੰਘ, ਹਰਦੀਪ ਸਿੰਘ, ਹਰਜਿੰਦਰ ਕੌਰ, ਰਣਜੀਤ ਕੌਰ ਦੇ ਸਹਿਯੋਗ ਨਾਲ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਜ਼ਿਕਰਯੋਗ ਹੈ ਕਿ ਪ੍ਰੀਖਿਆ 'ਚ ਗਰੁੱਪ ਜ਼ੀਰੋ ਤੋਂ ਤੀਜੇ ਗਰੁੱਪ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿਸ 'ਚ ਵਿਦਿਆਰਥੀਆਂ ਨੇ ਗਰੇਡ 'ਏ', 'ਬੀ' ਤੇ 'ਸੀ' ਦਾ ਰੈਂਕ ਹਾਸਿਲ ਕੀਤਾ | ਪਿ੍ੰ: ਪਰਮਜੀਤ ਕੌਰ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਹਰੇਕ ਗਰੁੱਪ ਦੇ ਵਿਦਿਆਰਥੀਆਂ ਨੇ ਗਰੇਡ 'ਏ' ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ | ਇਸ ਮੌਕੇ ਕਮੇਟੀ ਮੈਂਬਰਾਨ ਅਭੈ ਸਿੰਘ, ਅਵਤਾਰ ਸਿੰਘ ਕਪੂਰ ਤੇ ਕਰਨ ਸਿੰਘ ਚਾਵਲਾ ਨੇ ਪਿ੍ੰ: ਪਰਮਜੀਤ ਕੌਰ, ਵਾਈਸ ਪਿ੍ੰ: ਬਲਬੀਰ ਕੌਰ, ਸਮੂਹ ਸਟਾਫ਼, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਵਿਖੇ ਇੰਟਰਨਸ਼ਿਪ ਵਿਸ਼ੇ 'ਤੇ ਸੈਮੀਨਾਰ ਅਗਲੀ ਖ਼ਬਰ ਗਜ਼ਟਿਡ ਐਂਡ ਨਾਨ ਗਜ਼ਟਿਡ ਐਸ.ਸੀ./ਬੀ.ਸੀ. ਵੈੱਲਫੇਅਰ ਫੈਡਰੇਸ਼ਨ ਪੰਜਾਬ ਦਾ ਵਫ਼ਦ ਡੀ. ਪੀ. ਆਈ. ਪੰਜਾਬ ਨੂੰ ਮਿਲਿਆ
Ad Position 24