01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਕੌਮੀ ਡੇਂਗੂ ਦਿਵਸ ਮੌਕੇ ਕਮਾਲਪੁਰ ਸਕੂਲ 'ਚ ਜਾਗਰੂਕਤਾ ਸੈਮੀਨਾਰ ਲਗਾਇਆ

Ad Position 21
No active advertisement
ਅਜੀਤ ਡੈਸਕ 17-05-2026
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੀ ਅਗਵਾਈ ਹੇਠ ਕੌਮੀ ਡੇਂਗੂ ਦਿਵਸ ਮੌਕੇ ਸਰਕਾਰੀ ਹਾਈ ਸਕੂਲ ਕਮਾਲਪੁਰ ਵਿਖੇ ਡੇਂਗੂ ਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਸੰਬੰਧੀ ਵਿਸ਼ਾਲ ਜਾਗਰੂਕਤਾ ਸੈਮੀਨਾਰ ਲਗਾਇਆ | ਸੈਮੀਨਾਰ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਡੇਂਗੂ ਦੇ ਕਾਰਨ, ਲੱਛਣ, ਬਚਾਅ ਤੇ ਇਲਾਜ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਡੇਂਗੂ ਇਕ ਵਾਇਰਲ ਬਿਮਾਰੀ ਹੈ ਜੋ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦੀ ਹੈ | ਡਾ. ਜਗਦੀਪ ਕੁਮਾਰ ਜ਼ਿਲ੍ਹਾ ਐਪੀਡਿਮੋਲੋਜਿਸਟ ਨੇ ਕਿਹਾ ਕਿ ਡੇਂਗੂ ਜਨਿਤ ਬਿਮਾਰੀਆਂ ਤੋਂ ਬਚਾਅ ਲਈ ਲੋਕਾਂ 'ਚ ਜਾਗਰੂਕਤਾ ਬਹੁਤ ਜ਼ਰੂਰੀ ਹੈ | ਤਰਸੇਮ ਲਾਲ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਨੇ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਲੋਕਾਂ 'ਚ ਜਾਗਰੂਕਤਾ ਫੈਲਾਉਣਾ ਬਹੁਤ ਜ਼ਰੂਰੀ ਹੈ | ਸਿਹਤ ਕਰਮਚਾਰੀਆਂ ਵਲੋਂ ਡੇਂਗੂ ਜਾਗਰੂਕਤਾ ਸੰਬੰਧੀ ਪੋਸਟਰ, ਪੈਂਫਲੇਟ ਤੇ 953 ਸਮੱਗਰੀ ਵੀ ਵੰਡੀ ਗਈ | ਵਿਦਿਆਰਥੀਆਂ ਨੂੰ ਡੇਂਗੂ ਰੋਕਥਾਮ ਸੰਬੰਧੀ ਸਹੁੰ ਵੀ ਚੁਕਵਾਈ ਗਈ ਤੇ ਸਫ਼ਾਈ ਬਣਾਈ ਰੱਖਣ ਦਾ ਸੰਕਲਪ ਲਿਆ ਗਿਆ | ਇਸ ਮੌਕੇ ਹੈਲਥ ਇੰਸਪੈਕਟਰ ਅਸ਼ੋਕ ਕੁਮਾਰ, ਵਿਸ਼ਾਲ ਪੁਰੀ, ਹੈਲਥ ਇੰਸਪੈਕਟਰ ਤਰਸੇਮ ਸਿੰਘ ਹੈਲਥ ਇੰਸਪੈਕਟਰ, ਜਗਜੀਤ ਸਿੰਘ ਏ. ਐਮ. ਓ. ਜਸਵਿੰਦਰ ਸਿੰਘ ਹੈਲਥ ਇੰਸਪੈਕਟਰ, ਮੁੱਖ ਅਧਿਆਪਕਾ ਕਮਲਜੀਤ ਕੌਰ, ਸੋਨੀਆ ਵਾਸੁਦੇਵ, ਸਵਰਨਜੀਤ ਕੌਰ, ਸੁਮਨ ਲਤਾ, ਰਣਦੀਪ ਚਾਵਲਾ, ਮਨੋਜ ਕੁਮਾਰ, ਸੁਬੇਸ਼ ਕੁਮਾਰ, ਕਮਲਜੀਤ ਕੌਰ, ਮਨਿੰਦਰ ਕੌਰ, ਰਵਨੀਤ ਕੌਰ ਤੇ ਕੁਲਦੀਪ ਕੁਮਾਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 12ਵੀਂ ਜਮਾਤ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਕਾਲਜੀਏਟ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਬੋਰਡ ਦੇ ਨਤੀਜਿਆਂ ਦੇ ਵਧੀਆ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀਆ ਦਾ ਸਨਮਾਨ
Ad Position 24