ਤਲਵਾੜਾ, 16 ਮਈ (ਮਨੀਸ਼ਾ ਮਹਿਤਾ)-ਦਾਤਾਰਪੁਰ (ਨਗਰ) ਵਿਖੇ ਬਹੁਜਨ ਸਮਾਜ ਪਾਰਟੀ ਦੀ ਹੰਗਾਮੀ ਸੂਬਾ ਸਕੱਤਰ ਰਾਕੇਸ਼ ਦਾਤਾਰਪੁਰੀ ਦੀ ਪ੍ਰਧਾਨਗੀ ਹੇਠ ਹੋਈ | ਬੈਠਕ 'ਚ ਹਲਕਾ ਇੰਚਾਰਜ ਦਸੂਹਾ ਅਤੇ ਮੁਕੇਰੀਆਂ ਇੰਜ. ਰਾਮ ਲਾਲ ਸੰਧੂ ਸੇਵਾ ਮੁਕਤ ਚੀਫ਼ ਇੰਜੀਨੀਅਰ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ | ਮੀਟਿੰਗ 'ਚ ਸਮਾਜ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਵਾਰੇ ਗੰਭੀਰਤਾ ਨਾਲ ਵਿਚਾਰਿਆ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਇੰਜ. ਆਰ. ਐਲ. ਸੰਧੂ ਨੇ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਬੇਰੁਜ਼ਗਾਰੀ, ਨਸ਼ੇ, ਮਹਿੰਗਾਈ ਤੇ ਨਾਂਅ ਐਂਡ ਆਰਡਰ ਦੀ ਵਿਗੜਦੀ ਹਾਲਤ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਇਸ ਗੱਲ ਤੇ ਜ਼ੋਰ ਦਿੱਤਾ ਕਿ ਸਮਾਜ ਨੂੰ ਨਰੋਆ ਬਣਾਉਣ ਲਈ ਸਾਨੂੰ ਮਹਾਂ ਪੁਰਸ਼ਾਂ ਵਲੋਂ ਦਿੱਤੇ ਸੰਦੇਸ਼ ਅਤੇ ਸੰਵਿਧਾਨ ਦੀ ਮੂਲ ਭਾਵਨਾ ਅਨੁਸਾਰ ਕੰਮ ਕਰਕੇ ਬਰਾਬਰਤਾ, ਭਾਈਚਾਰਕ ਸਾਂਝ ਅਤੇ ਆਜ਼ਾਦੀ ਦੀ ਵਕਾਲਤ ਕਰਨੀ ਚਾਹੀਦੀ ਹੈ | ਮੀਟਿੰਗ 'ਚ ਪਾਰਟੀ ਦੇ ਜਥੇਬੰਧਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਿਰਤੋੜ ਯਤਨ ਕਰਨ ਦੀ ਅਪੀਲ ਕੀਤੀ ਗਈ | ਇਸ ਮੌਕੇ ਸਾਬਕਾ ਸਰਪੰਚ ਆਸ਼ਾ ਰਾਣੀ, ਸਾਬਕਾ ਸਰਪੰਚ ਵਿਮਲ ਸੰਧੂ, ਰਾਜ ਕੁਮਾਰ, ਪ੍ਰੇਮ ਕੁਮਾਰ, ਗੋਪਾਲ ਸਿੰਘ, ਸਤੀਸ਼ ਲਾਡੀ, ਨੰਬਰਦਾਰ ਬਲਵਿੰਦਰ ਟੀਟੂ ਸੰਧੂ, ਰਾਕੇਸ਼ ਕੁਮਾਰ, ਰਵਿੰਦਰ ਸਿੰਘ, ਖ਼ਜ਼ਾਨਚੀ ਮਦਨ ਲਾਲ ਚੰਡੋਲੀ, ਪ੍ਰੇਮ ਕੁਮਾਰ, ਰਾਜ ਕੁਮਾਰ ਆਦਿ ਹਾਜ਼ਰ ਸਨ |