01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 303ਵੇਂ ਜਨਮ ਦਿਹਾੜੇ ਮੌਕੇ ਸਮਾਗਮ

Ad Position 21
repet_subhas-goyals [Copy P29]
ਅਜੀਤ ਡੈਸਕ 17-05-2026
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 303ਵਾਂ ਜਨਮ ਦਿਹਾੜਾ ਸੰਤ ਬਾਬਾ ਰਣਜੀਤ ਸਿੰਘ ਦੀ ਸਰਪ੍ਰਸਤੀ ਤੇ ਸੁਸਾਇਟੀ ਦੇ ਪ੍ਰਧਾਨ ਮਹਿੰਦਰ ਪਾਲ ਧੀਮਾਨ ਦੀ ਪ੍ਰਧਾਨਗੀ ਹੇਠ ਜੱਸਾ ਸਿੰਘ ਰਾਮਗੜ੍ਹੀਆ ਚੌਕ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਮੈਮੋਰੀਅਲ ਵੈਲਫੇਅਰ ਸੁਸਾਇਟੀ ਵਲੋਂ ਮਨਾਇਆ | ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੇ ਹਿੰਦੋਸਤਾਨ 'ਚ ਮੁਗਲ ਸਾਮਰਾਜ ਨੂੰ ਖਤਮ ਕਰਕੇ ਦਿੱਲੀ ਦੇ ਲਾਲ ਕਿਲ੍ਹੇ 'ਤੇ ਪਹਿਲੀ ਵਾਰ ਕੇਸਰੀ ਝੰਡਾ ਲਹਿਰਾ ਕੇ ਦਿੱਲੀ ਦੇ ਸਿੰਘਾਸਨ 'ਤੇ ਵਿਰਾਜਮਾਨ ਹੋਏ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਨੇ ਸੰਗਤਾਂ ਨੂੰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਬਹਾਦਰੀ ਬਾਰੇ ਦੱਸਿਆ | ਕਮੇਟੀ ਦੇ ਪ੍ਰਧਾਨ ਮਹਿੰਦਰਪਾਲ ਧੀਮਾਨ ਨੇ ਦੱਸਿਆ ਕਿ ਇਸ ਚੌਕ ਦੀ ਉਸਾਰੀ ਪੰਜਾਬ ਸਰਕਾਰ ਤੇ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਗਈ | ਇਸ ਮੌਕੇ ਦਲੀਪ ਸਿੰਘ ਮਲਹੋਤਰਾ, ਸਤਵੰਤ ਸਿੰਘ ਸਿਆਣ, ਕਾਬਲ ਸਿੰਘ, ਮਨਜੀਤ ਸਿੰਘ, ਧਰਮਪਾਲ ਸਲਗੋਤਰਾ, ਤਲਵਿੰਦਰ ਸਿੰਘ ਸੀਹਰਾ, ਛਜਾ ਸਿੰਘ ਧੀਮਾਨ, ਜਸਵਿੰਦਰ ਸਿੰਘ ਕਲਸੀ, ਕੁਲਦੀਪ ਸਿੰਘ, ਮਲਕੀਤ ਸਿੰਘ, ਪਰਮਜੀਤ ਸਿੰੰਘ ਕਲਿਆਣ, ਰਵਿੰਦਰ ਸਿੰਘ, ਅਵਤਾਰ ਸਿੰਘ ਮਾਨ, ਸਤਨਾਮ ਸਿੰਘ ਬੰਟੀ, ਬਿਕਰਮਜੀਤ ਸਿੰਘ, ਸੁਖਵਿੰਦਰ ਸਿੰਘ ਕਲਸੀ, ਰਾਮ ਸਰੂਪ ਧੀਮਾਨ, ਜਗਪਾਲ ਸਿੰਘ, ਮਨਜੀਤ ਕੌਰ, ਪਰਮਿੰਦਰ ਸਿੰਘ, ਬਲਵੰਤ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਲੜਕੇ ਮਾਹਿਲਪੁਰ ਦੇ 12ਵੀਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਦਾਤਾਰਪੁਰ ਵਿਖੇ ਬਹੁਜਨ ਸਮਾਜ ਪਾਰਟੀ ਦੀ ਬੈਠਕ
Ad Position 24