ਮੁਕੇਰੀਆਂ, 16 ਮਈ (ਰਾਮਗੜ੍ਹੀਆ)-ਕੈਂਬਰਿਜ਼ ਓਵਰਸੀਜ਼ ਸਕੂਲ ਮੁਕੇਰੀਆਂ ਦੇ ਸੀ. ਬੀ. ਐਸ. ਈ. 12ਵੀਂ ਜਮਾਤ ਦੇ ਪ੍ਰੀਖਿਆ ਨਤੀਜੇ ਸ਼ਾਨਦਾਰ ਰਹੇ | ਸਕੂਲ ਦੇ ਪਿ੍ੰਸੀਪਲ ਨੀਤੂ ਜੌਹਰੀ ਨੇ ਕਿਹਾ ਕਿ ਵੱਖ-ਵੱਖ ਸਟਰੀਮਾਂ ਵਿਚ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਸਕੂਲ, ਮਾਪਿਆਂ ਤੇ ਅਧਿਆਪਕਾਂ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਹੋਣਹਾਰ ਵਿਦਿਆਰਥੀ, ਸ਼ਿਵਮ ਗੌਰੇ ਨੇ ਸਕੂਲ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ, ਰਿਧਿਮਾ, ਲੀਆ, ਆਸ਼ਨਾ ਠਾਕੁਰ, ਦਿਵਯਾਂਸ਼ ਜੈਨ, ਅਵਨੀਤ ਸਿੰਘ, ਵੰਸ਼ਿਕਾ ਭਾਰਦਵਾਜ, ਨਿੰਦਰਪ੍ਰੀਤ ਸਿੰਘ ਅਤੇ ਰਮਨਪ੍ਰੀਤ ਕੌਰ ਨੇ ਵੀ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਹ ਪ੍ਰਾਪਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਅਧਿਆਪਕਾਂ ਦੇ ਮਾਰਗਦਰਸ਼ਨ ਦੇ ਨਾਲ, ਸਾਰਿਆਂ ਲਈ ਪ੍ਰੇਰਨਾਦਾਇਕ ਹੈ | ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਨਿਰੰਤਰ ਮਿਹਨਤ, ਅਧਿਆਪਕਾਂ ਦੇ ਸਮਰਪਣ ਤੇ ਮਾਪਿਆਂ ਦੇ ਸਮਰਥਨ ਦਾ ਨਤੀਜਾ ਹੈ | ਸਕੂਲ ਦੇ ਐਮ. ਡੀ. ਸਚਿਨ ਸਮਿਆਲ ਤੇ ਚੇਅਰਪਰਸਨ ਸ਼ਿਖਾ ਸਮਿਆਲ ਨੇ ਸਾਰੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ |