02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਰਾਜਪੂਤ ਭਾਈਚਾਰੇ ਵਲੋਂ ਬਲਵੀਰ ਸਿੰਘ ਫੁਗਲਾਣਾ ਦਾ ਸਨਮਾਨ

Ad Position 21
repet_subhas-goyals [Copy P29]
ਅਜੀਤ ਡੈਸਕ 17-05-2026
ਹੁਸ਼ਿਆਰਪੁਰ, 16 ਮਈ (ਨਰਿੰਦਰ ਸਿੰਘ ਬੱਡਲਾ)-ਵਿਸ਼ਵ ਰਾਜਪੂਤ ਸਭਾ ਯੂਥ ਵਿੰਗ ਦੇ ਪ੍ਰਧਾਨ ਅਜੀਤ ਸਿੰਘ ਪਵਾਰ, ਅਵਤਾਰ ਸਿੰਘ ਡਾਂਡੀਆਂ, ਸੁਖਵਿੰਦਰ ਸਿੰਘ ਅਤੇ ਸਾਥੀਆਂ ਨੇ ਬਲਵੀਰ ਸਿੰਘ ਫੁਗਲਾਣਾ ਨੂੰ ਰਾਜਪੂਤ ਭਾਈਚਾਰੇ ਪ੍ਰਤੀ ਨਿਭਾਈਆਂ ਜਾ ਰਹੀਆ ਸੇਵਾਵਾਂ ਨੂੰ ਦੇਖਦੇ ਹੋਏ ਸਨਮਾਨਿਤ ਕੀਤਾ ਗਿਆ | ਆਗੂਆਂ ਨੇ ਕਿਹਾ ਕਿ ਦੋਆਬਾ ਜਨਰਲ ਕੈਟਾਗਰੀ ਫ਼ਰੰਟ ਪੰਜਾਬ ਦੇ ਬੈਨਰ ਹੇਠ ਰਾਖਵਾਂਕਰਨ ਦੇ ਖ਼ਿਲਾਫ਼ ਲੜਾਈ ਲੜ ਰਹੇ ਹਨ ਅਤੇ ਰਾਖਵਾਂਕਰਨ ਆਰਥਿਕ ਪੱਖੋਂ ਕਮਜ਼ੋਰ ਹਰ ਵਰਗ ਨੂੰ ਦੇਣ ਦੀ ਵਕਾਲਤ ਕਰ ਰਹੇ ਹਨ ਰਾਖਵਾਂਕਰਨ ਜਾਤੀ ਆਧਾਰ 'ਤੇ ਬੰਦ ਕਰਕੇ ਆਰਥਿਕ ਪੱਖ ਕਮਜ਼ੋਰ ਹਰ ਵਰਗ ਨੂੰ ਮਿਲਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਰਾਜਪੂਤ ਭਾਈਚਾਰੇ ਨੂੰ ਬੀ.ਸੀ. 'ਚ ਪਾਉਣ ਕਾਰਨ ਲੰਮੇ ਸਮੇਂ ਤੋਂ ਰਾਜਪੂਤ ਭਾਈਚਾਰੇ ਨੂੰ ਜਨਰਲ ਵਰਗ 'ਚ ਪਾਉਣ ਲਈ ਲੜਾਈ ਲੜ ਰਹੇ ਹਨ ਅਤੇ ਰਾਜਪੂਤ ਭਾਈਚਾਰੇ ਪ੍ਰਤੀ ਸ਼ਹੀਦ ਭਾਈ ਮਨੀ ਸਿੰਘ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ ਬਣਾਉਣ ਸਬੰਧੀ ਉਨ੍ਹਾਂ ਦੇ ਜਨਮ ਦਿਹਾੜੇ ਮਨਾਉਣ ਸਬੰਧੀ ਵੱਡੇ ਉਪਰਾਲੇ ਕਰ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਪੱਦੀ ਸੂਰਾ ਸਿੰਘ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਕੈਂਬਰਿਜ਼ ਓਵਰਸੀਜ਼ ਸਕੂਲ ਮੁਕੇਰੀਆਂ ਦੇ ਨਤੀਜੇ ਸ਼ਾਨਦਾਰ ਰਹੇ
Ad Position 24