02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਅਗਸਤ 'ਚ ਸੁਪਰੀਮ ਕੋਰਟ ਵਿਖੇ ਹੋਣ ਵਾਲੀ ਵਿਸ਼ੇਸ਼ ਲੋਕ ਅਦਾਲਤ ਲਈ ਪ੍ਰੀ-ਲੋਕ ਅਦਾਲਤਾਂ ਸ਼ੁਰੂ

Ad Position 21
repet_subhas-goyals [Copy P29]
ਅਜੀਤ ਡੈਸਕ 17-05-2026
ਹੁਸ਼ਿਆਰਪੁਰ, 16 ਮਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸੁਪਰੀਮ ਕੋਰਟ ਵਿਖੇ 21, 22 ਤੇ 23 ਅਗਸਤ ਨੂੰ ਹੋਣ ਵਾਲੀ ਵਿਸ਼ੇਸ਼ ਲੋਕ ਅਦਾਲਤ ਦੇ ਮੱਦੇਨਜ਼ਰ ਜ਼ਿਲ੍ਹਾ ਤੇ ਸਬ-ਡਿਵੀਜ਼ਨ ਪੱਧਰ 'ਤੇ ਪ੍ਰੀ-ਲੋਕ ਅਦਾਲਤਾਂ ਸ਼ੁਰੂ ਹੋ ਗਈਆਂ ਹਨ | ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੀਰਜ ਗੋਇਲ ਨੇ ਦੱਸਿਆ ਕਿ ਇਹ ਪ੍ਰੀ-ਲੋਕ ਅਦਾਲਤਾਂ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜਿੰਦਰ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਲਗਾਈਆਂ ਜਾ ਰਹੀਆਂ ਹਨ | ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਨੇ 21 ਅਪ੍ਰੈਲ ਤੋਂ 'ਸਮਾਧਾਨ ਸਮਾਰੋਹ' ਸ਼ੁਰੂ ਕੀਤਾ ਹੈ, ਜੋ ਅਗਸਤ ਵਿਚ ਇਕ ਵਿਸ਼ੇਸ਼ ਲੋਕ ਅਦਾਲਤ ਵਿਚ ਸਮਾਪਤ ਹੋਵੇਗਾ | ਇਸ ਸੰਬੰਧ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਨੂੰ ਸੁਪਰੀਮ ਕੋਰਟ ਵਿਚ ਲੰਬਿਤ ਮਾਮਲਿਆਂ ਨੂੰ ਆਪਸੀ ਸਮਝੌਤੇ ਰਾਹੀਂ ਹੱਲ ਕਰਨ ਲਈ ਪ੍ਰੀ-ਲੋਕ ਅਦਾਲਤਾਂ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ | ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਐਸ. ਏ. ਐਸ. ਨਗਰ ਸਥਿਤ ਆਪਣੇ ਮੁੱਖ ਦਫਤਰ ਰਾਹੀਂ ਸੁਪਰੀਮ ਕੋਰਟ ਵਿਚ ਲੰਬਿਤ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸੰਬੰਧਤ ਮਾਮਲਿਆਂ ਦੀ ਸੂਚੀ ਪ੍ਰਾਪਤ ਹੋਈ ਹੈ | ਇਨ੍ਹਾਂ ਮਾਮਲਿਆਂ ਵਿਚ ਦੋਵਾਂ ਧਿਰਾਂ ਨੂੰ ਨੋਟਿਸ ਤੇ ਸੰਮਨ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਜੋ ਆਪਸੀ ਸਮਝੌਤੇ ਰਾਹੀਂ ਵਿਵਾਦਾਂ ਦਾ ਹੱਲ ਕੀਤਾ ਜਾ ਸਕੇ | ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜਿੰਦਰ ਅਗਰਵਾਲ ਦੀ ਅਗਵਾਈ ਹੇਠ 31 ਮਈ ਤੱਕ ਲਗਾਤਾਰ ਪ੍ਰੀ-ਲੋਕ ਅਦਾਲਤਾਂ ਲਗਾਈਆਂ ਜਾਣਗੀਆਂ | ਇਕ ਵਾਰ ਜਦੋਂ ਦੋਵੇਂ ਧਿਰਾਂ ਇਨ੍ਹਾਂ ਅਦਾਲਤਾਂ ਵਿਚ ਸਹਿਮਤੀ 'ਤੇ ਪਹੁੰਚ ਜਾਂਦੀਆਂ ਹਨ, ਤਾਂ 21, 22 ਤੇ 23 ਅਗਸਤ ਨੂੰ ਸੁਪਰੀਮ ਕੋਰਟ ਵਿਚ ਹੋਣ ਵਾਲੀ ਵਿਸ਼ੇਸ਼ ਲੋਕ ਅਦਾਲਤ ਵਿਚ ਕੇਸਾਂ ਦੇ ਅੰਤਿਮ ਨਿਪਟਾਰੇ ਲਈ ਇਕ ਰਿਪੋਰਟ ਐਸ. ਏ. ਐਸ. ਨਗਰ ਦੇ ਮੁੱਖ ਦਫ਼ਤਰ ਨੂੰ ਭੇਜੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਪ੍ਰਾਪਰਟੀ 'ਚ ਨਿਵੇਸ਼ ਕਰਨ ਦੇ ਨਾਂਅ 'ਤੇ 2 ਕਰੋੜ 39 ਲੱਖ 61 ਹਜ਼ਾਰ 840 ਰੁਪਏ ਦੀ ਠੱਗੀ, ਦੋ ਭਰਾ ਨਾਮਜ਼ਦ ਅਗਲੀ ਖ਼ਬਰ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ
Ad Position 24