28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਹੁਸ਼ਿਆਰਪੁਰ-ਦਸੂਹਾ ਮਾਰਗ 'ਤੇ ਪਿੰਡ ਸਤੌਰ ਨਜ਼ਦੀਕ ਡਰੋਨ ਵਰਗੀ ਵਸਤੂ ਮਿਲਣ ਨਾਲ ਹੜਕੰਪ

Ad Position 21
No active advertisement
ਅਜੀਤ ਡੈਸਕ 18-05-2026
ਹੁਸ਼ਿਆਰਪੁਰ, 17 ਮਈ (ਬਲਜਿੰਦਰਪਾਲ ਸਿੰਘ)-ਅੱਜ ਸਵੇਰੇ ਹੁਸ਼ਿਆਰਪੁਰ-ਦਸੂਹਾ ਰੋਡ ਸਥਿਤ ਪਿੰਡ ਸਤੌਰ ਦੇ ਬਾਹਰੀ ਇਲਾਕੇ 'ਚ ਉਸ ਵੇਲੇ ਹੜਕੰਪ ਮੱਚ ਗਿਆ ਜਦੋਂ ਖੇਤਾਂ 'ਚ ਇਕ ਛੋਟੇ ਹਵਾਈ ਜਹਾਜ਼ ਆਕਾਰ ਦੀ ਸ਼ੱਕੀ ਵਸਤੂ ਪਈ ਹੋਈ ਦੇਖੀ ਗਈ | ਦੂਰੋਂ ਇਹ ਵਸਤੂ ਡਰੋਨ ਵਰਗੀ ਦਿਖਾਈ ਦੇ ਰਹੀ ਸੀ, ਜਿਸ ਕਾਰਨ ਇਲਾਕੇ ਦੇ ਲੋਕਾਂ 'ਚ ਚਿੰਤਾ ਦਾ ਮਾਹੌਲ ਬਣ ਗਿਆ | ਜਾਣਕਾਰੀ ਅਨੁਸਾਰ ਖੇਤਾਂ ਵੱਲ ਗਏ ਕੁਝ ਪਿੰਡ ਵਾਸੀਆਂ ਨੇ ਇਸ ਵਸਤੂ ਨੂੰ ਦੇਖਿਆ ਅਤੇ ਤੁਰੰਤ ਇਸ ਦੀ ਸੂਚਨਾ ਪਿੰਡ ਦੇ ਸਰਪੰਚ ਕੁਲਦੀਪ ਕੌਰ ਅਤੇ ਸੰਮਤੀ ਮੈਂਬਰ ਪਰਮਜੀਤ ਸਿੰਘ ਨੂੰ ਦਿੱਤੀ | ਇਸ ਤੋਂ ਬਾਅਦ ਥਾਣਾ ਹਰਿਆਣਾ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿਸ ਉਪਰੰਤ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ | ਪੁਲਿਸ ਵਲੋਂ ਕੀਤੀ ਗਈ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਇਹ ਹਵਾਈ ਜਹਾਜ਼ ਦੇ ਆਕਾਰ ਦਾ ਇਕ ਗਰਮ ਹਵਾ ਵਾਲਾ ਗ਼ੁਬਾਰਾ ਸੀ, ਜਿਸ 'ਤੇ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦਾ ਸੰਖੇਪ ਨਾਮ 'ਪੀਆਈਏ' ਲਿਖਿਆ ਹੋਇਆ ਸੀ | ਫ਼ਿਲਹਾਲ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਗ਼ੁਬਾਰਾ ਕਿੱਥੋਂ ਆਇਆ ਤੇ ਕੀ ਇਸ ਦੇ ਜ਼ਰੀਏ ਕੋਈ ਹੋਰ ਸਮਗਰੀ ਵੀ ਇਲਾਕੇ ਵਿਚ ਸੁੱਟੀ ਗਈ ਹੈ | ਥਾਣਾ ਹਰਿਆਣਾ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਇਸ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਅਤੇ ਹੋਰ ਵਧੇਰੇ ਜਾਣਕਾਰੀ ਲਈ ਪੁਲਿਸ ਵਲੋਂ ਆਸ-ਪਾਸ ਦੇ ਖੇਤਰ 'ਚ ਤਲਾਸ਼ੀ ਮੁਹਿੰਮ ਵੀ ਚਲਾਈ ਜਾ ਰਹੀ ਹੈ | ਇਸ ਸੰਬੰਧੀ ਡੀ. ਐੱਸ. ਪੀ. ਨਰਿੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਖਿਡੋਣਾਨੁਮਾ ਵਸਤੂ ਹੈ ਪਰ ਫਿਰ ਵੀ ਇਸ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਪੰਡੋਰੀ ਵਿਖੇ ਮਾਝਾ ਕਬੂਤਰ ਕਲੱਬ ਨੇ ਕਬੂਤਰਬਾਜ਼ੀ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਪਿੰਡ ਕੋਟਉਮਰਾ ਵਿਖੇ ਪੀ. ਐੱਚ. ਐੱਚ. ਸ਼੍ਰੇਣੀ ਅਧੀਨ ਨਵੇਂ ਰਾਸ਼ਨ ਕਾਰਡ ਵੰਡੇ
Ad Position 24