28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਮਾਊਾਟ ਵਿਊ ਕਾਨਸੇਂਟ ਸਕੂਲ ਜਹਾਨਖੇਲਾਂ ਵਿਖੇ ਧਾਰਮਿਕ ਪ੍ਰੀਖਿਆ ਦੇ ਇਨਾਮ ਵੰਡੇ

Ad Position 21
No active advertisement
ਅਜੀਤ ਡੈਸਕ 18-05-2026
ਹੁਸ਼ਿਆਰਪੁਰ, 17 ਮਈ (ਨਰਿੰਦਰ ਸਿੰਘ ਬੱਡਲਾ)-ਸਿੱਖ ਮਿਸ਼ਨਰੀ ਕਾਲਜ ਰਜਿ. ਲੁਧਿਆਣਾ ਵਲੋਂ ਹਰ ਸਾਲ ਵਿਦਿਆਰਥੀਆਂ ਅੰਦਰ ਨੈਤਿਕ ਗੁਣ ਪੈਦਾ ਕਰਨ ਲਈ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ | ਅੱਜ ਸਿੱਖ ਮਿਸ਼ਨਰੀ ਕਾਲਜ ਸਰਕਲ ਪੁਰਹੀਰਾ ਵਲੋਂ ਮਾਊਾਟ ਵਿਊ ਕਾਨਸੇਂਟ ਸਕੂਲ ਜਹਾਨ ਖੇਲਾਂ ਵਿਖੇ ਧਾਰਮਿਕ ਪ੍ਰੀਖਿਆ 'ਚ ਅੱਵਲ ਆਏ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ | ਸਕੂਲ ਦੇ ਕੁੱਲ ਵਿਦਿਆਰਥੀਆਂ 'ਚੋਂ ਕਿਰਤਵੀਰ ਕੌਰ, ਗੁਰਨੂਰ ਸਿੰਘ, ਅਮਨਦੀਪ ਸਿੰਘ, ਅਰਵਿੰਦ ਸਿੰਘ, ਅੰਮਿ੍ਤ ਸਿੰਘ ਨੇ 60 ਫੀਸਦੀ ਤੋਂ ਵੱਧ ਅੰਕ ਲੈ ਕੇ ਸੀ ਗਰੇਡ ਇਨਾਮ ਪ੍ਰਾਪਤ ਕੀਤਾ | ਇਸ ਮੌਕੇ ਹਰਦੇਵ ਸਿੰਘ ਕੌਂਸਲ ਤੇ ਗੁਰਸੇਵਕ ਸਿੰਘ ਡਾਇਰੈਕਟਰ ਸਕੂਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਆਉਣ ਵਾਲੀ ਧਾਰਮਿਕ ਪ੍ਰੀਖਿਆ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਪ੍ਰੇਰਨਾ ਦਿੱਤੀ | ਇਸ ਮੌਕੇ ਸਿੱਖ ਮਿਸ਼ਨਰੀ ਕਾਲਜ ਜ਼ੋਨ ਹੁਸ਼ਿਆਰਪੁਰ ਦੇ ਜ਼ੋਨਲ ਆਰਗੇਨਾਈਜ਼ਰ ਅਵਤਾਰ ਸਿੰਘ, ਨਛੱਤਰ ਸਿੰਘ ਬ੍ਰਹਮ ਜੀਤ ਤੇ ਸਕੂਲ ਦੇ ਕੋਆਰਡੀਨੇਟਰ ਅੰਜਲੀ, ਵਾਈਸ ਪਿ੍ੰਸੀਪਲ ਨੀਲਮ ਕੁਮਾਰੀ, ਅਧਿਆਪਕ ਰੀਆ ਤੇ ਸ਼ੈਲੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿ੍ੰ. ਦੇਸ਼ ਬੀਰ ਦੀ ਚੌਥੀ ਪੁਸਤਕ 'ਹੋਂਦ ਦੀ ਪਿ੍ਜ਼ਮ' ਲੋਕ ਅਰਪਣ ਅਗਲੀ ਖ਼ਬਰ ਭਾਕਿਯੂ ਕਾਦੀਆ ਨੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ
Ad Position 24