28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਵਿਧਾਇਕ ਘੁੰਮਣ ਵਲੋਂ ਪਿੰਡ ਮੱਦਾ ਨੂੰ ਦੋ ਲੱਖ ਦਾ ਚੈੱਕ ਭੇਟ

Ad Position 21
No active advertisement
ਅਜੀਤ ਡੈਸਕ 18-05-2026
ਦਸੂਹਾ, 17 ਮਈ (ਭੁੱਲਰ)-ਵਿਧਾਇਕ ਐਡਵੋਕੇਟ ਕਰਮਜੀਤ ਸਿੰਘ ਘੁੰਮਣ ਵਲੋਂ ਪਿੰਡ ਮੱਦਾ ਵਿਕਾਸ ਕਾਰਜਾਂ ਲਈ 2 ਲੱਖ ਰੁਪਏ ਦਾ ਚੈੱਕ ਭੇਟ ਕੀਤਾ | ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹ ਚੈੱਕ ਧਰਮਸ਼ਾਲਾ ਲਈ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪਿੰਡ ਦਾ ਵਿਕਾਸ ਪਹਿਲ ਦੇ ਆਧਾਰ 'ਤੇ ਹੋਵੇਗਾ | ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਦਾ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਆਮ ਆਦਮੀ ਪਾਰਟੀ ਸਰਕਾਰ ਪੂਰੀ ਤਰ੍ਹਾਂ ਨਾਲ ਯਤਨਸ਼ੀਲ ਹੈ | ਵਿਧਾਇਕ ਨੇ ਕਿਹਾ ਕਿ ਹਲਕੇ ਦੇ ਲਗਪਗ ਸਾਰੇ ਪਿੰਡਾਂ ਵਿਚ ਵਿਕਾਸ ਕਾਰਜਾਂ ਦੇ ਚੈੱਕ ਵੰਡੇ ਜਾ ਚੁੱਕੇ ਹਨ ਜਿਹੜੇ ਕੋਈ ਬਕਾਇਆ ਪਿੰਡ ਰਹਿ ਗਏ ਹਨ ਉਨ੍ਹਾਂ ਨੂੰ ਜਲਦੀ ਹੀ ਚੈੱਕ ਦਿੱਤੇ ਜਾਣਗੇ | ਇਸ ਮੌਕੇ ਸਨਮ ਸਿੰਘ, ਮੱਖਣ ਸਿੰਘ, ਦਿਲਬਾਗ ਸਿੰਘ, ਸਰੂਪ ਸਿੰਘ, ਕਰਨੈਲ ਸਿੰਘ, ਗਿਆਨ ਸਿੰਘ, ਲਾਡੀ, ਸੁਰਿੰਦਰ ਸਿੰਘ, ਸਿਗਾਰਾ ਸਿੰਘ, ਪਵਨ ਸਿੰਘ, ਪੂਰਨ ਸਿੰਘ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਘਵੱਦੀ ਸਰਕਲ ਪ੍ਰਧਾਨ ਲਹਿਰਾ ਵਲੋਂ ਹੜ੍ਹ ਪੀੜਤਾਂ ਲਈ ਕਣਕ ਦਾ ਟਰੱਕ ਹਲਕਾ ਇੰਚਾਰਜ ਨੂੰ ਸੌਂਪਿਆ ਅਗਲੀ ਖ਼ਬਰ ਪਿ੍ੰ. ਦੇਸ਼ ਬੀਰ ਦੀ ਚੌਥੀ ਪੁਸਤਕ 'ਹੋਂਦ ਦੀ ਪਿ੍ਜ਼ਮ' ਲੋਕ ਅਰਪਣ
Ad Position 24