27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

'ਆਪ' ਦੇ ਉਮੀਦਵਾਰ ਵਿਰਦੀ ਨੇ ਵਾਰਡ ਨੰਬਰ 5 ਤੋਂ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

Ad Position 21
No active advertisement
ਅਜੀਤ ਡੈਸਕ 18-05-2026
ਦਸੂਹਾ, 17 ਮਈ (ਭੁੱਲਰ)- ਆਮ ਆਦਮੀ ਪਾਰਟੀ ਦੇ ਉਮੀਦਵਾਰ ਕਮਲਦੀਪ ਸਿੰਘ ਵਿਰਦੀ ਪ੍ਰਧਾਨ ਦਸਮੇਸ਼ ਸੇਵਾ ਦਲ ਦਸੂਹਾ ਮੁਕੇਰੀਆਂ ਨੇ ਨਗਰ ਕੌਂਸਲ ਦੀਆਂ ਚੋਣਾਂ ਲਈ ਵਾਰਡ ਨੰਬਰ ਪੰਜ ਤੋਂ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦੀ ਅਗਵਾਈ ਹੇਠ ਐਸ. ਡੀ. ਐਮ. ਦਸੂਹਾ ਵਿਖੇ ਨਾਮਜ਼ਦਗੀ ਪੱਤਰ ਦਾਖਲ ਕੀਤੇ | ਉਨ੍ਹਾਂ ਕਿਹਾ ਉਹ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸ਼ਹਿਰ ਵਾਸੀਆਂ ਨੂੰ ਵਧੀਆ ਸਹੂਲਤਾਂ ਦੇਣ ਲਈ ਪਹਿਲ ਕਦਮੀ ਕਰਨਗੇ ਤੇ ਵਾਰਡ ਪੰਜ ਨੂੰ ਮਜ਼ਬੂਤ ਕਰਨ ਲਈ ਆਪਣਾ ਅਹਿਮ ਯੋਗਦਾਨ ਦੇਣਗੇ | ਇਸ ਮੌਕੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਕਿਹਾ ਕਿ ਸ਼ਹਿਰ ਦੇ 15 ਵਾਰਡਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਜਾ ਚੁੱਕੇ ਹਨ | ਇਸ ਮੌਕੇ ਮਹਿੰਦਰ ਸਿੰਘ ਬਿਰਦੀ, ਗੁਰਜੀਤ ਸਿੰਘ, ਤਰਸੇਮ ਸਿੰਘ, ਮੋਹਨ ਸਿੰਘ ਵਿਰਦੀ, ਪ੍ਰਦੀਪ ਸਿੰਘ ਢਿੱਲੋ, ਸਿਮਰਜੀਤ ਸਿੰਘ, ਮਨਜੀਤ ਸਿੰਘ, ਜਸਬੀਰ ਸਿੰਘ, ਰਵਿੰਦਰ ਸਿੰਘ ਵਿਰਦੀ, ਗੁਰਨਾਮ ਸਿੰਘ, ਸਤਨਾਮ ਸਿੰਘ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਗੜ੍ਹਸ਼ੰਕਰ ਦੇ 13 ਵਾਰਡਾਂ ਲਈ ਨਾਮਜ਼ਦਗੀ ਪੇਪਰ ਦਾਖ਼ਲ ਕਰਨ ਵਾਲੇ 61 ਉਮੀਦਵਾਰਾਂ ਦੇ ਨਾਂਅ ਆਏ ਸਾਹਮਣੇ ਨਾ... ਅਗਲੀ ਖ਼ਬਰ ਈ-ਫਾਰਮੇਸੀ ਦੇ ਵਿਰੋਧ 'ਚ ਦਸੂਹਾ ਦੀਆਂ ਦਵਾਈਆਂ ਦੀਆਂ ਦੁਕਾਨਾਂ 20 ਨੂੰ ਰਹਿਣਗੀਆਂ ਬੰਦ
Ad Position 24