27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਦਿਨ ਰਾਤ ਇਕ ਕੀਤਾ ਜਾਵੇਗਾ-ਲਖਵਿੰਦਰ ਲੱਖੀ, ਸਤਪਾਲ ਮੁਲਤਾਨੀ

Ad Position 21
No active advertisement
ਅਜੀਤ ਡੈਸਕ 18-05-2026
ਟਾਂਡਾ ਉੜਮੁੜ, 17 ਮਈ (ਕੁਲਬੀਰ ਸਿੰਘ ਗੁਰਾਇਆ)-ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਦਿਨ ਰਾਤ ਇਕ ਕੀਤਾ ਜਾਵੇਗਾ ਅਤੇ 26 ਮਈ ਨੂੰ ਆ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਦੌਰਾਨ ਹਲਕਾ ਉੜਮੁੜ ਦੇ ਸ਼ਹਿਰ ਟਾਂਡਾ ਤੇ ਗੜ੍ਹਦੀਵਾਲਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਦਿਨ ਰਾਤ ਇਕ ਕੀਤਾ ਜਾਵੇਗਾ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਅਤੇ ਸੀਨੀਅਰ ਅਕਾਲੀ ਆਗੂ ਸਤਪਾਲ ਸਿੰਘ ਮੁਲਤਾਨੀ ਨੇ ਟਾਂਡਾ ਵਿਖੇ ਨਗਰ ਕੌਂਸਲ ਟਾਂਡਾ ਸ਼ਹਿਰ ਦੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਕਾਗ਼ਜ਼ ਦਾਖਲ ਕਰਵਾਉਣ ਮੌਕੇ ਕੀਤਾ | ਉਕਤ ਅਕਾਲੀ ਆਗੂਆਂ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਦੌਰਾਨ ਘਰ-ਘਰ ਜਾ ਕੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ | ਇਸ ਮੌਕੇ ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਿਨੋਂ ਦਿਨ ਮਜ਼ਬੂਤੀ ਵੱਲ ਵੱਧ ਰਿਹਾ ਹੈ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਘਰ-ਘਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਨੁੱਕੜ ਮੀਟਿੰਗਾਂ ਕੀਤੀਆਂ ਜਾਣਗੀਆਂ | ਉਕਤ ਅਕਾਲੀ ਆਗੂਆਂ ਨੇ ਕਿਹਾ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਸੂਬਾ ਪੰਜਾਬ ਵਿਕਾਸ ਪੱਖੋਂ ਪੂਰੀ ਤਰ੍ਹਾਂ ਪਛੜ ਚੁੱਕਾ ਹੈ ਤੇ ਸਰਕਾਰ ਦੇ ਨੁਮਾਇੰਦਿਆਂ ਵਲੋਂ ਝੂਠਾ ਪ੍ਰਚਾਰ ਕਰਕੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ | ਇਸ ਮੌਕੇ ਸਰਬਜੀਤ ਮੋਮੀ ਤੇ ਵਰਕਰ ਦੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤਣਗੇ-ਪ੍ਰੋ: ਸੀਕਰੀ ਅਗਲੀ ਖ਼ਬਰ ਨਗਰ ਕੌਂਸਲ ਗੜ੍ਹਸ਼ੰਕਰ ਦੇ 13 ਵਾਰਡਾਂ ਲਈ ਨਾਮਜ਼ਦਗੀ ਪੇਪਰ ਦਾਖ਼ਲ ਕਰਨ ਵਾਲੇ 61 ਉਮੀਦਵਾਰਾਂ ਦੇ ਨਾਂਅ ਆਏ ਸਾਹਮਣੇ ਨਾ...
Ad Position 24