27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਡਾ. ਸੁਦੇਸ਼ ਰਾਜਨ ਐਸ. ਐਮ. ਓ. ਵਲੋਂ ਏ. ਏ. ਕੇ. ਸੈਂਟਰਾਂ ਦੀ ਅਚਨਚੇਤ ਚੈਕਿੰਗ

Ad Position 21
No active advertisement
ਅਜੀਤ ਡੈਸਕ 18-05-2026
ਹਰਿਆਣਾ, 17 ਮਈ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਦੇਸ਼ ਰਾਜਨ ਮੈਡੀਕਲ ਸਪੈਸ਼ਲਿਸਟ ਵਲੋਂ ਬਲਾਕ ਭੰੂਗਾ ਅਧੀਨ ਏ. ਏ. ਕੇ. ਢੋਲਵਾਹਾ, ਜਨੌੜੀ ਤੇ ਨੌਸ਼ਹਿਰਾ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ | ਇਸ ਮੌਕੇ ਡਾ. ਸੁਦੇਸ਼ ਰਾਜਨ ਨੇ ਸਮੂਹ ਸਟਾਫ਼ ਦੇ ਇਕ ਟੀਮ ਵਜੋਂ ਮਿਲ ਕੇ ਕੰਮਕਾਜ ਕਰਨ ਤੇ ਸੰਤੁਸ਼ਟੀ ਪ੍ਰਗਟਾਉਂਦੇ ਹੋਏ ਹਦਾਇਤ ਕੀਤੀ ਕਿ ਘੱਟ ਰਹੇ ਗਰਭਵਤੀ ਮਹਿਲਾਵਾਂ ਤੇ ਬੱਚਿਆਂ ਦੇ ਟੀਕਾਕਰਨ ਨੂੰ ਜਲਦ ਪੂਰਾ ਕੀਤਾ ਜਾਵੇ ਅਤੇ ਯੂ ਬਿਨ ਪੋਰਟਲ 'ਤੇ ਐਂਟਰੀਆਂ ਕੀਤੀਆਂ ਜਾਣ | ਹੈਲਥ ਵੈਲਨਸ ਸੈਂਟਰਾਂ ਤੇ ਸੀ. ਐੱਚ. ਓ. ਦੁਆਰਾ ਬੀ. ਪੀ. ਤੇ ਸ਼ੂਗਰ ਦੇ ਮਰੀਜ਼ਾਂ ਦੀ ਜਾਂਚ ਕਰਨ ਉਪਰੰਤ ਬਣਦੀ ਮੈਡੀਸਨ ਦਿੱਤੀ ਜਾਵੇ | ਉਨ੍ਹਾਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ 'ਤੇ ਜ਼ੋਰ ਦਿੰਦੇ ਹੋਏ ਸਮੂਹ ਸਟਾਫ਼ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਸਿਹਤ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ | ਇਸ ਮੌਕੇ ਜਸਤਿੰਦਰ ਸਿੰਘ ਬੀ. ਬੀ. ਈ., ਸੀ. ਐਚ. ਓ. ਜੋਸ਼ੀਨ ਸ਼ਰਮਾ, ਮ. ਪ. ਹ. ਵ. ਸੁਰਜੀਤ ਕੌਰ, ਵੰਦਨਾ, ਜਸਵਿੰਦਰ ਕੌਰ, ਕਰਮਜੀਤ ਸਿੰਘ, ਜਤਿੰਦਰ ਕੁਮਾਰ ਲਖਵੀਰ ਸਿੰਘ ਅਤੇ ਆਸ਼ਾ ਵਰਕਰ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਕਮੇਟੀ ਵਲੋਂ ਪੁਲਿਸ ਪ੍ਰਸ਼ਾਸਨ ਦਾ ਸਨਮਾਨ ਅਗਲੀ ਖ਼ਬਰ ਈਸਪੁਰ ਦੇ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24