27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਬਾਬਾ ਗੋਲਾ ਸੀਨੀਅਰ ਸੈਕੰਡਰੀ ਸਕੂਲ ਬੰਗਾ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 18-05-2026
ਬੰਗਾ, 17 ਮਈ (ਸੁਰਿੰਦਰ ਸਿੰਘ ਕਰਮ ਲਧਾਣਾ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜੇ ਵਿਚ ਬਾਬਾ ਗੋਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ 100 ਫੀਸਦੀ ਰਿਹਾ | ਇਸ ਸੰਬੰਧੀ ਇੰਚਾਰਜ ਜਸਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੇ ਸਾਰੇ ਹੀ ਬੱਚੇ ਵਧੀਆ ਅੰਕ ਲੈ ਕੇ ਪਾਸ ਹੋ ਗਏ ਹਨ | ਸਕੂਲ ਵਿਚੋਂ ਵਿਦਿਆਰਥਣ ਕੋਮਲ ਪੁੱਤਰੀ ਵਿਨੋਦ ਕੁਮਾਰ ਨੇ 650 ਵਿਚੋਂ 600 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ | ਕੋਮਲ ਪੁੱਤਰੀ ਜਸਵੀਰ ਕੁਮਾਰ ਨੇ 580 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਮੱਲਿਆ ਤੇ ਸਾਕਸ਼ੀ ਗੁਪਤਾ ਪੁੱਤਰੀ ਦਇਆਨੰਦ ਗੁਪਤਾ ਨੇ 565 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਇਨ੍ਹਾਂ ਵਿਦਿਆਰਥੀਆਂ ਨੂੰ ਚੰਗੇ ਅੰਕ ਪ੍ਰਾਪਤ ਕਰਨ ਲਈ ਸਕੂਲ ਵਲੋਂ ਸਵੇਰ ਸਭਾ 'ਚ ਸਨਮਾਨਿਤ ਕੀਤਾ | ਬੱਚਿਆਂ ਦੀ ਹੌਸਲਾ ਅਫ਼ਜਾਈ ਲਈ ਸੁਰਿੰਦਰ ਸਿੰਘ ਕੈਨੇਡਾ ਨੇ ਇਨ੍ਹਾਂ ਬੱਚਿਆਂ ਨੂੰ 10 ਹਜ਼ਾਰ ਦੀ ਧਨ ਰਾਸ਼ੀ ਇਨਾਮ ਵਜੋਂ ਦਿੱਤੀ | ਸਕੂਲ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਉਪਲਬਧੀ 'ਤੇ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਥਾਨਵਾਲਾ ਵਿਖੇ ਮਹਾਰਾਜ ਸੱਚਦਾ ਨੰਦ ਦੀ ਸਰਪ੍ਰਸਤੀ ਹੇਠ ਪਾਏ ਅਖੰਡ ਪਾਠ ਦੇ ਭੋਗ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਨੇ ਭਾਰਤੀ ਜਨਤਾ ਪਾਰਟੀ ਦਾ ਫੂਕਿਆ ਪੁਤਲਾ
Ad Position 24