22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸੰਤ ਹਰਨਾਮ ਸਿੰਘ ਖ਼ਾਲਸਾ ਵਲੋਂ ਸੂਸਾਂ ਦੇ ਮੇਲੇ ਦੀ ਸਫਲਤਾ ਲਈ ਸੰਗਤਾਂ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 19-05-2026
ਸ਼ਾਮਚੁਰਾਸੀ, 18 ਮਈ (ਗੁਰਮੀਤ ਸਿੰਘ ਖ਼ਾਨਪੁਰੀ)-ਡੇਰਾ ਬਾਬਾ ਜਵਾਹਰ ਦਾਸ ਬ੍ਰਾਂਚ ਦਮਦਮੀ ਟਕਸਾਲ ਜਥਾ ਭਿੰਡਰਾ ਮਹਿਤਾ ਚੈਰੀਟੇਬਲ ਟਰੱਸਟ ਰਜਿ. ਵਲੋਂ ਪਿੰਡ ਸੂਸਾਂ ਵਿਖੇ ਮਹਾਨ ਤਪੱਸਵੀ ਬਾਬਾ ਜਵਾਹਰ ਦਾਸ ਸੂਸਾਂ ਦੀ ਯਾਦ 'ਚ ਕਰਵਾਏ ਗਏ ਤਿੰਨ ਦਿਨਾਂ ਵਿਸ਼ਾਲ ਜੋੜ ਮੇਲੇ ਦੀ ਸਮਾਪਤੀ ਮੌਕੇ ਮੁੱਖ ਪ੍ਰਬੰਧਕ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਵਾਲੇ ਮੁਖੀ ਦਮਦਮੀ ਟਕਸਾਲ ਨੇ ਮੇਲੇ ਦੇ ਸੰਬੰਧ 'ਚ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਧਾਰਮਿਕ ਸਥਾਨਾਂ ਵਿਚ ਇਕ ਮਹੀਨਾ ਕਰਵਾਏ ਗੁਰਮਤਿ ਸਮਾਗਮਾਂ ਦੇ ਪ੍ਰਬੰਧਕਾਂ, ਸੂਸਾਂ ਦੇ ਮੇਲੇ ਦੌਰਾਨ ਵੱਡੀ ਗਿਣਤੀ 'ਚ ਆਈਆਂ ਹੋਈਆਂ ਸੰਗਤਾਂ, ਪ੍ਰਸ਼ਾਸਨ ਤੇ ਇਲਾਕੇ ਵਲੋਂ ਸੰਗਤਾਂ ਲਈ ਕਈ ਦਿਨਾਂ ਤੱਕ ਚਲਾਏ ਗਏ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਤੇ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਵਾਲੇ ਸੇਵਕਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਡੇਰਾ ਬਾਬਾ ਜਵਾਹਰ ਦਾਸ ਸੂਸਾਂ ਵਿਖੇ ਤਿੰਨ ਦਿਨ ਸਜਾਏ ਗਏ ਦੀਵਾਨਾਂ 'ਚ ਹਾਜ਼ਰੀਆਂ ਭਰਨ ਵਾਲੇ ਸੰਤ ਮਹਾਂਪੁਰਸ਼ਾਂ, ਪੰਥ ਦੇ ਰਾਗੀਆਂ, ਢਾਡੀਆਂ, ਕਵੀਸ਼ਰਾਂ, ਪ੍ਰਚਾਰਕਾਂ ਅਤੇ ਧਾਰਮਿਕ ਸ਼ਖ਼ਸੀਅਤਾਂ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦੇ ਹਾਂ |
Ad Position 22
No active advertisement
ਪਿਛਲੀ ਖ਼ਬਰ ਮਹਿੰਗਾਈ ਦੇ ਵਿਰੋਧ 'ਚ ਆਗੂਆਂ ਨੇ ਫੂਕਿਆ ਮੋਦੀ ਦਾ ਪੁਤਲਾ ਅਗਲੀ ਖ਼ਬਰ ਪਤਨੀ ਨਾਲ ਝਗੜਾ ਕਰਨ ਤੋਂ ਰੋਕਣ 'ਤੇ ਕੀਤਾ ਜਾਨਲੇਵਾ ਹਮਲਾ, ਦੋਸ਼ੀ ਗਿ੍ਫਤਾਰ
Ad Position 24