22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਮਹਿੰਗਾਈ ਦੇ ਵਿਰੋਧ 'ਚ ਆਗੂਆਂ ਨੇ ਫੂਕਿਆ ਮੋਦੀ ਦਾ ਪੁਤਲਾ

Ad Position 21
No active advertisement
ਅਜੀਤ ਡੈਸਕ 19-05-2026
ਮਾਹਿਲਪੁਰ, 18 ਮਈ (ਰਜਿੰਦਰ ਸਿੰਘ)-ਚੋਣਾਂ ਤੋਂ ਬਾਅਦ ਕੇਂਦਰ ਦੀ ਮੋਦੀ ਸਰਕਾਰ ਵਲੋਂ ਤੇਲ ਦੀਆਂ ਕੀਮਤਾਂ 'ਚ ਕੀਤਾ ਵਾਧਾ ਅਤੇ ਮਹਿੰਗਾਈ ਦੇ ਵਿਰੋਧ 'ਚ ਆਰ. ਐਮ. ਪੀ. ਆਈ. ਅਤੇ ਸੀ. ਪੀ. ਆਈ. ਐੱਮ. ਐੱਲ. ਲਿਵਰੇਸ਼ਨ ਦੇ ਵਰਕਰਾਂ ਨੇ ਮੱਖਣ ਸਿੰਘ ਲੰਗੇਰੀ, ਮਲਕੀਤ ਸਿੰਘ ਬਾਹੋਵਾਲ, ਸੋਹਣ ਸਿੰਘ ਭੂੰਨੋ ਤੇ ਸ਼ੇਰ ਜੰਗ ਬਹਾਦਰ ਸਿੰਘ ਦੀ ਅਗਵਾਈ 'ਚ ਮਾਹਿਲਪੁਰ ਕਚਹਿਰੀਆਂ ਵਿਖੇ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ | ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ, ਮਜ਼ਦੂਰਾਂ ਤੇ ਮਿਹਨਤਕਸ਼ ਲੋਕਾਂ ਦਾ ਮਹਿੰਗਾਈ ਨਾਲ ਕਚੁੰਬਰ ਕੱਢ ਰਹੀ ਹੈ ਜਿਸ ਨਾਲ ਉਨ੍ਹਾਂ ਦਾ ਜੀਵਨ ਦੁਰਵਰ ਹੋ ਰਿਹਾ ਹੈ | ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਦੇ ਨਾਲ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਕਿਸਾਨਾਂ ਤੇ ਢਾਹੇ ਤਸ਼ੱਦਦ ਦੀ ਵੀ ਪੁਰਜ਼ੋਰ ਨਿਖੇਧੀ ਕੀਤੀ ਗਈ | ਇਸ ਮੌਕੇ ਪੰਜਾਬ ਸਰਕਾਰ ਤੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਓਮ ਦੱਤ, ਸੋਹਣ ਲਾਲ, ਰਾਮ ਆਸਰਾ, ਮਾਸਟਰ ਜੈ ਰਾਮ ਬਾੜੀਆਂ, ਭਗਵੰਤ ਰਾਏ, ਅਜੀਤ ਸਿੰਘ ਡਾਂਡੀਆਂ, ਬਲਦੇਵ ਸਿੰਘ ਸਕਰੂਲੀ, ਚਾਨਣ ਸਿੰਘ, ਰਜਿੰਦਰ ਕੁਮਾਰ ਜੇਜੋਂ, ਲਛਮਣ ਸਿੰਘ, ਰੋਹਤਾਸ਼ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਬੁਗਰਾ ਨੂੰ ਮਿਲੀ 1.30 ਕਰੋੜ ਦੇ ਵਿਕਾਸ ਕਾਰਜਾਂ ਦੀ ਸੌਗਾਤ-ਡਾ. ਇਸ਼ਾਂਕ ਕੁਮਾਰ ਅਗਲੀ ਖ਼ਬਰ ਸੰਤ ਹਰਨਾਮ ਸਿੰਘ ਖ਼ਾਲਸਾ ਵਲੋਂ ਸੂਸਾਂ ਦੇ ਮੇਲੇ ਦੀ ਸਫਲਤਾ ਲਈ ਸੰਗਤਾਂ ਦਾ ਧੰਨਵਾਦ
Ad Position 24