22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਮੋਟਰਸਾਈਕਲ ਚੋਰ ਗਰੋਹ ਦੇ ਚਾਰ ਮੈਂਬਰ 7 ਮੋਟਰਸਾਈਕਲ ਤੇ 1 ਸਕੂਟਰੀ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 19-05-2026
ਮਾਹਿਲਪੁਰ, 18 ਮਈ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਪੁਲਿਸ ਵਲੋਂ ਕਰਵਾਈ ਕਰਦਿਆਂ ਮੋਟਰਸਾਈਕਲ ਚੋਰ ਗਰੋਹ ਦੇ ਚਾਰ ਮੈਂਬਰ 7 ਮੋਟਰਸਾਈਕਲ ਤੇ 1 ਸਕੂਟਰੀ ਸਮੇਤ ਕਾਬੂ ਕਰ ਲਏ ਗਏ | ਥਾਣਾ ਮੁਖੀ ਮਾਹਿਲਪੁਰ ਇੰਸਪੈਕਟਰ ਰਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣੇਦਾਰ ਰਸ਼ਪਾਲ ਸਿੰਘ ਸਮੇਤ ਪੁਲਿਸ ਪਾਰਟੀ ਮੁਖਬਰ ਖਾਸ ਦੀ ਇਤਲਾਹ ਮਿਲੀ ਕਿ ਸਾਹਿਲ ਉਰਫ ਸ਼ਾਲੂ ਪੁੱਤਰ ਬਿਕਰਮਜੀਤ, ਵਿਵੇਕ ਕੁਮਾਰ ਉਰਫ ਬੱਬੂ ਪੁੱਤਰ ਮਨੋਜ ਕੁਮਾਰ, ਵੰਸ਼ ਕੁਮਾਰ ਪੁੱਤਰ ਮਨੋਜ ਕੁਮਾਰ ਵਾਸੀਆਨ ਪਿੰਡ ਬਿਲੜੋ ਅਤੇ ਹਰਿੰਦਰ ਸੁਮਨ ਉਰਫ ਇੰਦਰ ਪੁੱਤਰ ਨਿਰਮਲ ਦਾਸ ਵਾਸੀ ਵਾਰਡ ਨੰਬਰ 13 ਮੁਹੱਲਾ ਜੌੜਿਆ ਥਾਣਾ ਗੜਸੰਕਰ ਜੋ ਕਿ ਮੋਟਰਸਾਈਕਲ ਚੋਰੀ ਕਰਦੇ ਹਨ ਜੋ ਹੁਣ ਵੀ ਚੋਰੀ ਕੀਤੇ ਹੋਏ ਵੱਖ-ਵੱਖ ਦੋ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਸ਼ਹਿਰ 'ਚ ਘੁੰਮ ਰਹੇ ਹਨ ਜੇਕਰ ਭਾਲ ਕੀਤੀ ਜਾਵੇ ਤਾਂ ਚੋਰੀ ਦੇ ਮੋਟਰਸਾਇਕਲਾ ਸਮੇਤ ਕਾਬੂ ਆ ਸਕਦੇ ਹਨ | ਪੁਲਿਸ ਵਲੋਂ ਕਾਰਵਾਈ ਕਰਦਿਆਂ ਚਾਰੋ ਦੋਸ਼ੀਆਂ ਨੂੰ ਹਸਬ ਜ਼ਾਬਤਾ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋ ਚੋਰੀ ਸ਼ੁਦਾ 7 ਮੋਟਰਸਾਈਕਲ ਤੇ 1 ਸਕੂਟਰੀ ਬਰਾਮਦ ਕੀਤੀ ਗਈ ਹੈ | ਥਾਣਾ ਮੁਖੀ ਰਮਨਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਡ ਹਾਸਿਲ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਡਾ. ਮਨਦੀਪ ਕਮਲ ਵਲੋਂ ਐੱਸ. ਐਮ. ਓਜ਼ ਦੀ ਮੀਟਿੰਗ ਅਗਲੀ ਖ਼ਬਰ ਸਫ਼ਾਈ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ 'ਚ ਨਾਕਾਮ ਰਹੀ ਸੂਬਾ ਸਰਕਾਰ-ਸਾਬੀ
Ad Position 24