22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਐਸ. ਆਈ .ਆਰ. ਤਹਿਤ 25 ਜੂਨ ਤੋਂ ਘਰ-ਘਰ ਜਾ ਕੇ ਫਾਰਮ ਭਰਵਾਉਣਗੇ ਬੀ. ਐਲ. ਓ.-ਆਸ਼ਿਕਾ ਜੈਨ

Ad Position 21
No active advertisement
ਅਜੀਤ ਡੈਸਕ 19-05-2026

ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਭਾਰਤ ਚੋਣ ਕਮਿਸ਼ਨ ਵਲੋਂ ਪੰਜਾਬ ਵਿਚ ਸ਼ੁਰੂ ਕੀਤੀਆਂ ਜਾ ਰਹੀਆਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ. ਆਈ. ਆਰ.) ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ | ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਤਹਿਤ 25 ਜੂਨ ਤੋਂ 24 ਜੁਲਾਈ ਤੱਕ ਬੀ. ਐਲ. ਓ. ਜ਼ਿਲ੍ਹੇ 'ਚ ਘਰ-ਘਰ ਜਾ ਕੇ ਵੋਟਰ ਫਾਰਮ ਭਰਵਾਉਣਗੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਇਹ ਸਾਰੀ ਪ੍ਰਕਿਰਿਆ ਪਾਰਦਰਸ਼ਤਾ, ਨਿਰਪੱਖਤਾ ਤੇ ਨਿਰਧਾਰਿਤ ਨਿਯਮਾਂ ਦੇ ਅੰਦਰ ਕੀਤੀ ਜਾਵੇਗੀ | ਉਨ੍ਹਾਂ ਸਪੱਸ਼ਟ ਕੀਤਾ ਕਿ ਐਸ. ਆਈ. ਆਰ. ਤਹਿਤ ਸਾਰੇ ਵੋਟਰਾਂ ਲਈ ਬੀ. ਐਲ. ਓ. ਵਲੋਂ ਦਿੱਤੇ ਜਾਣ ਵਾਲੇ ਫਾਰਮ ਨੂੰ ਭਰਨਾ ਜ਼ਰੂਰੀ ਹੋਵੇਗਾ | ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਬੀ. ਐਲ. ਓਜ਼ ਦੀ ਸਿਖਲਾਈ ਤੇ ਹੋਰ ਸਾਰੀਆਂ ਤਿਆਰੀਆਂ 15 ਜੂਨ ਤੋਂ 24 ਜੂਨ, 2026 ਦੇ ਵਿਚਕਾਰ ਪੂਰੀਆਂ ਕੀਤੀਆਂ ਜਾਣਗੀਆਂ | ਉਨ੍ਹਾਂ ਅੱਗੇ ਕਿਹਾ ਕਿ ਪ੍ਰੀ-ਐਸ. ਆਈ. ਆਰ. ਮੈਪਿੰਗ ਦੇ ਤਹਿਤ ਜ਼ਿਲ੍ਹੇ ਦੇ ਕੁੱਲ 12,68,522 ਵੋਟਰਾਂ 'ਚੋਂ 11,14,487 ਵੋਟਰਾਂ ਦੀ ਮੈਪਿੰਗ ਪੂਰੀ ਹੋ ਗਈ ਹੈ, ਜੋ ਕਿ ਕੁੱਲ ਵੋਟਰਾਂ ਦਾ 87.86 ਫ਼ੀਸਦੀ ਹੈ | ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ 24 ਜੁਲਾਈ ਤੱਕ ਪੂਰੀ ਹੋ ਜਾਵੇਗੀ ਤੇ ਡਰਾਫ਼ਟ ਵੋਟਰ ਸੂਚੀ 31 ਜੁਲਾਈ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸੰਬੰਧੀ ਦਾਅਵੇ ਅਤੇ ਇਤਰਾਜ 31 ਜੁਲਾਈ ਤੋਂ 30 ਅਗਸਤ ਤੱਕ ਪ੍ਰਾਪਤ ਕੀਤੇ ਜਾਣਗੇ ਅਤੇ 28 ਸਤੰਬਰ ਤੱਕ ਹੱਲ ਕੀਤੇ ਜਾਣਗੇ | ਸਾਰੇ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਤੋਂ ਬਾਅਦ ਅੰਤਿਮ ਵੋਟਰ ਸੂਚੀ 1 ਅਕਤੂਬਰ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ | ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਇਸ ਵਿਸ਼ੇਸ਼ ਮੁਹਿੰਮ ਦੇ ਸਫਲ ਅਤੇ ਪਾਰਦਰਸ਼ੀ ਸੰਪੂਰਨਤਾ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਚੋਣ ਕਾਨੰੂਗੋ ਲਖਬੀਰ ਸਿੰਘ, ਆਮ ਆਦਮੀ ਪਾਰਟੀ ਤੋਂ ਜੈ ਰਾਮ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ, ਭਾਰਤੀ ਜਨਤਾ ਪਾਰਟੀ ਤੋਂ ਭੂਸ਼ਨ ਕੁਮਾਰ ਸ਼ਰਮਾ ਅਤੇ ਐਡਵੋਕੇਟ ਗੌਰਵ ਗਰਗ, ਸ਼੍ਰੋਮਣੀ ਅਕਾਲੀ ਦਲ (ਬ) ਤੋਂ ਗੁਰਿੰਦਰ ਸਿੰਘ ਗੋਲਡੀ ਤੇ ਸਮਾਜ ਕਲਿਆਣ ਮੋਰਚਾ ਤੋਂ ਬਲਵਿੰਦਰ ਕੁਮਾਰ ਸਮੇਤ ਹੋਰ ਨੁਮਾਇੰਦੇ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹਿਰ 'ਚ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦੇ ਚੱਲਦਿਆਂ ਥਾਂ-ਥਾਂ ਲੱਗੇ ਗੰਦਗੀ ਦੇ ਢੇਰ ਅਗਲੀ ਖ਼ਬਰ ਹੁਸ਼ਿਆਰਪੁਰ ਦੇ ਕੈਮਿਸਟਾਂ ਵਲੋਂ 20 ਨੂੰ ਦੁਕਾਨਾਂ ਬੰਦ ਰੱਖਣ ਦਾ ਐਲਾਨ
Ad Position 24