22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਧਾਰਮਿਕ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 19-05-2026
ਅੱਡਾ ਸਰਾਂ, 18 ਮਈ (ਹਰਜਿੰਦਰ ਸਿੰਘ ਮਸੀਤੀ)-ਬਾਬਾ ਬੁੱਢਾ ਪਬਲਿਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਕੰਧਾਲਾ ਜੱਟਾਂ ਵਿਚ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਕਰਵਾਈ ਧਾਰਮਿਕ ਪ੍ਰੀਖਿਆ 'ਚ ਪਾਸ ਹੋਣ ਵਾਲੇ ਵਿਦਿਆਰਥੀਆਂ ਦਾ ਸਕੂਲ ਪ੍ਰਬੰਧਕਾਂ ਵਲੋਂ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨ ਕੀਤਾ | ਸਮਾਗਮ ਦੌਰਾਨ ਕਾਲਜ ਦੇ ਜ਼ੋਨਲ ਆਰਗੇਨਾਈਜ਼ਰ ਅਵਤਾਰ ਸਿੰਘ, ਸੇਵਾਮੁਕਤ ਪਿ੍ੰਸੀਪਲ ਹਰਜਿੰਦਰ ਸਿੰਘ ਧਾਰਮਿਕ ਪ੍ਰੀਖਿਆ ਇੰਚਾਰਜ, ਕੈਪਟਨ ਯਸ਼ਪਾਲ ਸਿੰਘ ਤੇ ਸਕੂਲ ਪਿ੍ੰਸੀਪਲ ਵਿਸ਼ਾਲ ਵਰਮਾ ਨੇ ਸਾਂਝੇ ਤੌਰ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਹਰ ਸਾਲ ਵਿਦਿਆਰਥੀਆਂ 'ਚ ਧਾਰਮਿਕ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇਹ ਪ੍ਰੀਖਿਆ ਕਰਵਾਈ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਇਸ ਵਾਰ ਸਕੂਲ ਦੇ 71 ਵਿਦਿਆਰਥੀਆਂ ਨੇ ਇਸ ਧਾਰਮਿਕ ਪ੍ਰੀਖਿਆ 'ਚ ਭਾਗ ਲਿਆ, ਜਿਨ੍ਹਾਂ ਵਿਚੋਂ 54 ਵਿਦਿਆਰਥੀਆਂ ਨੇ ਸਫਲਤਾਪੂਰਵਕ ਪ੍ਰੀਖਿਆ ਪਾਸ ਕੀਤੀ | ਇਨ੍ਹਾਂ ਵਿਚੋਂ 1 ਵਿਦਿਆਰਥੀ ਨੇ ਏ ਗ੍ਰੇਡ, 8 ਵਿਦਿਆਰਥੀਆਂ ਨੇ ਬੀ ਗ੍ਰੇਡ ਤੇ 5 ਵਿਦਿਆਰਥੀਆਂ ਨੇ ਸੀ ਗ੍ਰੇਡ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ ਗਈ | ਪਿ੍ੰਸੀਪਲ ਵਿਸ਼ਾਲ ਵਰਮਾ ਨੇ ਆਪਣੇ ਸੰਬੋਧਨ ਵਿਚ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਕੀਤਾ ਜਾ ਰਿਹਾ ਇਹ ਉਪਰਾਲਾ ਕਾਬਿਲ-ਏ-ਤਾਰੀਫ਼ ਹੈ, ਜਿਸ ਨਾਲ ਬੱਚਿਆਂ ਨੂੰ ਗੁਰਮਤਿ ਸਿਧਾਂਤਾਂ, ਸਿੱਖ ਇਤਿਹਾਸ ਅਤੇ ਆਪਣੇ ਵਿਰਸੇ ਬਾਰੇ ਜਾਣਨ ਦਾ ਮੌਕਾ ਮਿਲਦਾ ਹੈ | ਇਸ ਮੌਕੇ ਸਕੂਲ ਸਟਾਫ਼ ਮੈਂਬਰ ਨਵਦੀਪ ਕੌਰ, ਕਰਮਜੀਤ ਕੌਰ, ਅੰਜੂ ਬਾਲਾ, ਸ਼ਕੁੰਤਲਾ ਦੇਵੀ, ਕੁਲਵਿੰਦਰ ਕੌਰ, ਅਰਸ਼ਪ੍ਰੀਤ ਕੌਰ, ਹਰਜੀਤ ਸਿੰਘ, ਅਵਤਾਰ ਸਿੰਘ, ਵਿਜੇ ਕੁਮਾਰ, ਸਰਬਜੀਤ ਕੌਰ ਸਮੇਤ ਹੋਰ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ 'ਚ ਲੀਡਰਸ਼ਿਪ ਸੰਮੇਲਨ ਤਹਿਤ ਸਕੂਲ ਸੈਨੇਟ ਦੀ ਚੋਣ ਅਗਲੀ ਖ਼ਬਰ ਸੇਂਟ ਸੋਲਜਰ ਸਕੂਲ ਦੀ ਚਾਰਵੀ ਐਨ. ਐਸ. ਟੀ. ਐਸ. ਈ. ਮੁਕਾਬਲੇ 'ਚ ਦੇਸ਼ 'ਚੋਂ ਰਹੀ ਅੱਵਲ
Ad Position 24