22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ 'ਚ ਲੀਡਰਸ਼ਿਪ ਸੰਮੇਲਨ ਤਹਿਤ ਸਕੂਲ ਸੈਨੇਟ ਦੀ ਚੋਣ

Ad Position 21
No active advertisement
ਅਜੀਤ ਡੈਸਕ 19-05-2026
ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ)-ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਵਿਖੇ ਵੁੱਡਲੈਂਡਰਜ਼ ਲੀਡਰਸ਼ਿਪ ਸੰਮੇਲਨ ਅਧੀਨ ਕਰਵਾਈ ਸਕੂਲ ਸੈਨੇਟ ਚੋਣ ਕਰਵਾਈ | ਇਸ ਵਿਸ਼ੇਸ਼ ਚੋਣ ਪ੍ਰਕਿਰਿਆ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਪੜਾਵਾਂ ਤੇ ਸਿਰਜਣਾਤਮਿਕ ਪੇਸ਼ਕਾਰੀ ਦੌਰਾਂ 'ਚੋਂ ਲੰਘਣਾ ਪਿਆ | ਇਸ ਮੌਕੇ ਸਕੂਲ ਦੀ ਡੀਨ ਡਾ. ਸਿਮਰਜੀਤ ਕੌਰ ਗਿੱਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਿਨ੍ਹਾਂ ਵਿਦਿਆਰਥੀਆਂ ਨੂੰ ਬੈਜ ਅਤੇ ਸੈਸ਼ ਭੇਟ ਕਰਦੇ ਹੋਏ, ਉਨ੍ਹਾਂ ਨੂੰ ਫ਼ਰਜ਼ਾਂ ਤੇ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਇਆ | ਸਕੂਲ ਦੀ ਪਿ੍ੰਸੀਪਲ ਪੂਜਾ ਧੀਮਾਨ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਲੀਡਰਸ਼ਿਪ ਸਿਰਫ਼ ਅਧਿਕਾਰ ਦਾ ਪ੍ਰਤੀਕ ਨਹੀਂ ਹੈ, ਸਗੋਂ ਸੇਵਾ, ਸਮਰਪਣ ਤੇ ਜ਼ਿੰਮੇਵਾਰੀ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਸਕੂਲ 'ਚ ਪੰਜਾਂ ਹਾਊਸਾਂ 'ਧਰਤੀ, ਹਵਾ, ਅੱਗ, ਲੱਕੜ ਤੇ ਪਾਣੀ' ਲਈ ਹਰ ਸਾਲ ਇਕ ਸਾਮਾਨ ਸੁਚੱਜੀ ਅਤੇ ਨਿਰਪੱਖ ਚੋਣ ਪ੍ਰਕਿਰਿਆ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਸੱਭਿਆਚਾਰ, ਆਧੁਨਿਕ ਸਿੱਖਿਆ ਸ਼ਾਸਤਰੀ ਤਰੀਕਿਆਂ ਤੇ ਵਿਦਿਆਰਥੀ-ਕੇਂਦਿ੍ਤ ਵਾਤਾਵਰਨ ਕਾਰਨ ਵੁੱਡਲੈਂਡ ਓਵਰਸੀਜ਼ ਸਕੂਲ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ - ਇਹ ਤੱਥ ਹਰ ਸਾਲ 10ਵੀਂ ਅਤੇ 12ਵੀਂ ਦੇ ਨਤੀਜਿਆਂ 'ਚ ਸਪੱਸ਼ਟ ਤੌਰ 'ਤੇ ਪ੍ਰਮਾਣਿਤ ਹੁੰਦਾ ਹੈ | ਸਕੂਲ ਦੇ ਮੈਨੇਜਿੰਗ ਟਰੱਸਟੀ ਮਨਦੀਪ ਸਿੰਘ ਗਿੱਲ ਦੀ ਦੂਰਦਰਸ਼ੀ ਅਗਵਾਈ ਤੇ ਮਾਰਗਦਰਸ਼ਨ 'ਚ ਸੰਸਥਾ ਆਪਣੇ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਦੀ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਦੀ ਹੈ |
Ad Position 22
No active advertisement
ਪਿਛਲੀ ਖ਼ਬਰ ਸੜਕਾਂ ਦੀ ਉਸਾਰੀ ਕਰਨ ਵਾਲੇ ਮਜ਼ਦੂਰਾਂ ਦੀ ਸੁਰੱਖਿਆ ਨਾ-ਮਾਤਰ, ਲੇਬਰ ਵਿਭਾਗ ਸੁੱਤਾ ਕੁੰਭਕਰਨੀ ਨੀਂਦ ਅਗਲੀ ਖ਼ਬਰ ਧਾਰਮਿਕ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ
Ad Position 24