22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਇਕਬਾਲ ਸਿੰਘ ਬਾਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 19-05-2026
ਅੱਡਾ ਸਰਾਂ, 18 ਮਈ (ਮਸੀਤੀ)-ਗੁਰਦੁਆਰਾ ਬਾਬਾ ਬਿਸ਼ਨ ਸਿੰਘ ਜੀ ਚੜ੍ਹਦੀ ਪੱਤੀ ਕੰਧਾਲਾ ਜੱਟਾਂ ਦੀ ਸਮੂਹ ਕਮੇਟੀ ਤੇ ਸੰਗਤ ਦੀ ਇਕ ਵਿਸ਼ੇਸ਼ ਇਕੱਤਰਤਾ ਗੁਰਦੁਆਰਾ ਸਾਹਿਬ ਵਿਖੇ ਹੋਈ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕਰਨ ਉਪਰੰਤ ਸ਼ੁਰੂ ਹੋਈ ਮੀਟਿੰਗ 'ਚ ਇਕਬਾਲ ਸਿੰਘ ਬਾਲੀ ਨੂੰ ਸਰਬਸੰਮਤੀ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ, ਸੈਕਟਰੀ ਮਨਜੀਤ ਸਿੰਘ ਨੂੰ ਸਕੱਤਰ ਤੇ ਮਨਜੀਤ ਸਿੰਘ ਧਾਲੀਵਾਲ ਨੂੰ ਉਪ ਪ੍ਰਧਾਨ ਚੁਣਿਆ ਗਿਆ | ਇਸ ਮੌਕੇ ਹੈੱਡ ਗ੍ਰੰਥੀ ਬਾਬਾ ਅਵਤਾਰ ਸਿੰਘ ਅਤੇ ਸਮੂਹ ਸੰਗਤ ਵਲੋਂ ਨਵ ਨਿਯੁਕਤ ਪ੍ਰਧਾਨ ਇਕਬਾਲ ਸਿੰਘ ਬਾਲੀ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਮਨਜੀਤ ਸਿੰਘ ਧਾਲੀਵਾਲ, ਇੰਦਰਜੀਤ ਸਿੰਘ ਧਾਲੀਵਾਲ, ਜਸਵੀਰ ਸਿੰਘ ਧਾਲੀਵਾਲ, ਸਤਵਿੰਦਰ ਸਿੰਘ ਧਾਲੀਵਾਲ, ਸੁੱਚਾ ਸਿੰਘ ਨੰਬਰਦਾਰ, ਗੁਰਵਿੰਦਰ ਸਿੰਘ, ਹਰਵਿੰਦਰਪਾਲ ਸਿੰਘ, ਕੁਲਵਿੰਦਰ ਸਿੰਘ, ਸਰਵਣ ਸਿੰਘ ਪੰਚ, ਵਿਕਰਮਜੀਤ ਵਿਕੀ, ਸ਼ੌਕੀਨ ਸਿੰਘ, ਡਾ. ਜਗਤਾਰ ਸਿੰਘ, ਜਸਪਾਲ ਸਿੰਘ ਭੱਟੀ, ਰੇਸ਼ਮ ਸਿੰਘ, ਹਰਪ੍ਰੀਤ ਸਿੰਘ ਧਾਲੀਵਾਲ, ਅਵਤਾਰ ਸਿੰਘ, ਦੀਦਾਰ ਸਿੰਘ, ਅਮਰੀਕ ਸਿੰਘ ਬੱਬੀ, ਮਨਰਾਜ ਸਿੰਘ, ਹਰਨੂਰ ਕੌਰ, ਬੀਬੀ ਮਹਿੰਦਰ ਕੌਰ, ਮਹਿੰਦਰ ਸਿੰਘ ਬਿੱਲਾ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਢੋਲਵਾਹਾ ਵਿਖੇ ਰਸਤੇ ਦਾ ਉਦਘਾਟਨ ਕੂਕਾਨੇਟ ਤੇ ਦੇਹਰੀਆਂ ਦੇ ਵਿਕਾਸ ਲਈ ਪੰਚਾਇ... ਅਗਲੀ ਖ਼ਬਰ ਪੰਜਵੀਂ 'ਚੋਂ 100 ਫ਼ੀਸਦੀ ਅੰਕ ਹਾਸਿਲ ਕਰਨ ਵਾਲੇ 27 ਵਿਦਿਆਰਥੀਆਂ ਦਾ ਏ. ਡੀ. ਸੀ. ਵਲੋਂ ਸਨਮਾਨ
Ad Position 24