22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਢੋਲਵਾਹਾ ਵਿਖੇ ਰਸਤੇ ਦਾ ਉਦਘਾਟਨ ਕੂਕਾਨੇਟ ਤੇ ਦੇਹਰੀਆਂ ਦੇ ਵਿਕਾਸ ਲਈ ਪੰਚਾਇਤਾਂ ਨੂੰ ਸੌਂਪੇ ਚੈੱਕ

Ad Position 21
No active advertisement
ਅਜੀਤ ਡੈਸਕ 19-05-2026
ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਦੇ ਜੇਲ੍ਹਾਂ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ਦੇ ਪਿੰਡ ਢੋਲਵਾਹਾ ਤੇ ਆਲੇ-ਦੁਆਲੇ ਦੇ ਪਿੰਡਾਂ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਬਾਬਾ ਬਾਲਕ ਨਾਥ ਜੀ ਦੇ ਮੰਦਰ ਨੂੰ ਜਾਣ ਵਾਲੇ 1000 ਫੁੱਟ ਤੋਂ ਵੱਧ ਲੰਬੇ ਰਸਤੇ ਨੂੰ ਬਣਵਾ ਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ | ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਕੰਢੀ ਖੇਤਰ ਦੇ ਵਿਕਾਸ ਕਾਰਜਾਂ ਨੂੰ ਵਿਸ਼ੇਸ਼ ਤਵੱਜੋ ਦੇ ਕੇ ਮੁਕੰਮਲ ਕਰਵਾਇਆ ਜਾ ਰਿਹਾ ਹੈ | ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਪਰਿਵਾਰਾਂ ਨੂੰ ਘਰ ਬਣਾਉਣ ਲਈ ਵਿੱਤੀ ਮਦਦ ਦੇਣ ਤੋਂ ਇਲਾਵਾ ਸੂਬੇ ਦੀਆਂ 40 ਹਜ਼ਾਰ ਕਿੱਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜਕਾਂ ਦਾ ਨਵੀਨੀਕਰਨ ਕਰਵਾਇਆ ਜਾ ਰਿਹਾ ਹੈ ਜਿਨ੍ਹਾਂ ਦੀ ਆਉਂਦੇ 5 ਸਾਲ ਤੱਕ ਦੇਖਭਾਲ ਦੀ ਗਰੰਟੀ ਵੀ ਯਕੀਨੀ ਬਣਾਈ ਜਾ ਰਹੀ ਹੈ | ਕੈਬਨਿਟ ਮੰਤਰੀ ਨੇ ਇਸ ਦੌਰਾਨ ਨੇੜਲੇ ਪਿੰਡ ਕੂਕਾਨੇਟ ਅਤੇ ਦੇਹਰੀਆਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਨਵੇਂ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਲਈ ਲੋੜੀਂਦੀਆਂ ਗਰਾਂਟਾਂ ਦੇ ਚੈੱਕ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਸਮੇਂ-ਸਮੇਂ ਸਿਰ ਉਪਲਬੱਧਤਾ ਨੂੰ ਯਕੀਨੀ ਬਣਾ ਰਹੀ ਹੈ | ਇਸ ਮੌਕੇ ਸਰਪੰਚ ਰਜਨੀ ਸ਼ਰਮਾ, ਸਰਪੰਚ ਮੰਗਤ ਰਾਮ, ਪੰਚ ਅਸ਼ੀਸ਼ ਠਾਕੁਰ, ਕੁਲਦੀਪ ਸਿੰਘ, ਜਸਵੰਤ ਸਿੰਘ, ਡਾ. ਪਰਮਜੀਤ ਸਿੰਘ, ਗੁਰਨਾਮ ਸਿੰਘ, ਵਿਨੋਦ ਕੁਮਾਰ, ਡਾ. ਮਨੋਹਰ ਲਾਲ, ਇੰਦਰਜੀਤ, ਬਲਬੀਰ ਸਿੰਘ, ਬਲਕਾਰ ਸਿੰਘ, ਹਰਮੇਲ ਸਿੰਘ, ਸੰਦੀਪ ਸ਼ਰਮਾ, ਸੁਰੇਸ਼ ਸ਼ਰਮਾ, ਜਗਦੇਵ ਸਿੰਘ, ਸਿਕੰਦਰ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਰਵੇਖਣ ਦੇ ਨਾਂਅ 'ਤੇ ਸਿਆਸੀ ਜਾਸੂਸੀ ਕਰ ਰਹੀ ਹੈ ਮਾਨ ਸਰਕਾਰ-ਲਾਲੀ ਬਾਜਵਾ ਅਗਲੀ ਖ਼ਬਰ ਇਕਬਾਲ ਸਿੰਘ ਬਾਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ
Ad Position 24