22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਵਿਧਾਇਕ ਜਿੰਪਾ ਨੇ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 19-05-2026
ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 31 'ਚ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਦੌਰਾਨ ਸੂਬੇ 'ਚ ਸਾਰੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਈਆਂ ਗਈਆਂ ਹਨ, ਜਿਸ ਨਾਲ ਸ਼ਹਿਰੀ ਤੇ ਪੇਂਡੂ ਖੇਤਰਾਂ ਦੀ ਨੁਹਾਰ ਬਦਲੀ ਹੈ | ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਦੇ ਹਰ ਖੇਤਰ ਵਿਚ ਸੜਕਾਂ, ਗਲੀਆਂ, ਸੁਚੱਜੇ ਪਾਣੀ ਸਪਲਾਈ ਲਈ ਟਿਊਬਵੈੱਲ ਲਾਉਣ ਤੋਂ ਇਲਾਵਾ ਲੋਕ ਭਲਾਈ ਕਾਰਜਾਂ ਨੂੰ ਵੱਡੇ ਪੱਧਰ 'ਤੇ ਅਮਲੀ ਜਾਮਾ ਪਹਿਨਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਰਾਜ ਅੰਦਰ ਬੁਨਿਆਦੀ ਢਾਂਚੇ ਨੂੰ ਨਵੀਂ ਮਜ਼ਬੂਤੀ ਪ੍ਰਦਾਨ ਕੀਤੀ ਗਈ ਹੈ, ਜਿਸ ਦਾ ਆਮ ਲੋਕਾਂ ਨੂੰ ਬੇਹੱਦ ਲਾਭ ਮਿਲ ਰਿਹਾ ਹੈ | ਵਿਧਾਇਕ ਜਿੰਪਾ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਸਾਰੀ ਦਾ ਕੰਮ ਨਿਰਧਾਰਿਤ ਸਮੇਂ ਦੇ ਅੰਦਰ ਗੁਣਵੱਤਾ ਦੇ ਨਾਲ ਪੂਰਾ ਕੀਤਾ ਜਾਵੇ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਕੌਂਸਲਰ ਮੋਨਿਕਾ ਕਤਨਾ, ਬਲਵਿੰਦਰ ਕਤਨਾ, ਖ਼ੈਰਾਤੀ ਲਾਲ ਕਤਨਾ, ਮਦਨ ਮੋਹਨ ਗੁਪਤਾ, ਮਹਿੰਦਰਪਾਲ ਗੁਪਤਾ, ਕਿਸ਼ਨ ਲਾਲ, ਦੀਪਕ ਅਰੋੜਾ, ਲੇਖਰਾਜ ਸ਼ਰਮਾ, ਡਾ. ਮਹਿੰਦਰਾ, ਰਾਕੇਸ਼ ਬਾਂਸਲ, ਵਿਪਨ ਗੁਪਤਾ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ 'ਚ ਜ਼ਿਲ੍ਹੇ ਦੇ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ 8 ਸੋਨੇ ਦੇ, 5 ਚਾਂਦੀ ਅਤੇ 5... ਅਗਲੀ ਖ਼ਬਰ ਹੁਸ਼ਿਆਰਪੁਰ ਨੂੰ ਡੇਂਗੂ ਮੁਕਤ ਕਰਨ ਲਈ ਨਹੀਂ ਛੱਡੀ ਜਾਵੇਗੀ ਕੋਈ ਕਮੀ-ਆਸ਼ਿਕਾ ਜੈਨ
Ad Position 24