22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਜੁਆਇੰਟ ਫੋਰਮ ਦੇ ਆਗੂਆਂ ਵਲੋਂ ਵਧੀਕ ਨਿਗਰਾਨ ਇੰਜੀਨੀਅਰ ਨੂੰ ਸੰਘਰਸ਼ ਦੀ ਚਿਤਾਵਨੀ

Ad Position 21
No active advertisement
ਅਜੀਤ ਡੈਸਕ 19-05-2026
ਮੁਕੇਰੀਆਂ, 18 ਮਈ (ਰਾਮਗੜ੍ਹੀਆ)-ਪੀ. ਐੱਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ ਵਲੋਂ ਸਾਂਝੇ ਧੜੇ ਦੇ ਫ਼ੈਸਲੇ ਅਨੁਸਾਰ 21 ਮਈ ਤੋਂ ਵਰਕ ਟੂ ਰੂਲ ਅਨੁਸਾਰ ਕੰਮ ਕਰਨ ਅਤੇ ਪਾਵਰਕਾਮ ਵਲੋਂ ਮੁਲਾਜ਼ਮਾਂ ਨੂੰ ਦਿੱਤੇ ਜਾ ਰਹੇ ਸਮਾਰਟ ਮੋਬਾਈਲ ਫ਼ੋਨ ਤਰੁੱਟੀਆਂ ਦੂਰ ਕੀਤੇ ਜਾਣ ਤੱਕ ਨਾ ਲੈਣ ਸਮੇਤ ਹੋਰ ਮੰਗਾਂ ਲਈ ਵਧੀਕ ਨਿਗਰਾਨ ਇੰਜੀਨੀਅਰ ਮੁਕੇਰੀਆਂ ਨੂੰ ਸੰਘਰਸ਼ੀ ਨੋਟਿਸ ਦਿੱਤਾ | ਇਸ ਸੰਬੰਧੀ ਫੋਰਮ ਦੇ ਇਸ ਵਫ਼ਦ ਦੀ ਅਗਵਾਈ ਕਰ ਰਹੇ ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਦੇ ਮੰਡਲ ਪ੍ਰਧਾਨ ਜਗਦੀਸ਼ ਸਿੰਘ ਤੇ ਟੀ. ਐੱਸ. ਯੂ. ਦੇ ਮੰਡਲ ਪ੍ਰਧਾਨ ਜਗਜੀਤ ਸਿੰਘ ਨੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ | ਆਗੂਆਂ ਨੇ ਵਧੀਕ ਨਿਗਰਾਨ ਇੰਜੀਨੀਅਰ ਦੇ ਧਿਆਨ 'ਚ ਲਿਆਂਦਾ ਕਿ ਪਾਵਰਕਾਮ ਮੈਨੇਜਮੈਂਟ ਵਲੋਂ 30 ਅਪ੍ਰੈਲ ਨੂੰ ਸਾਂਝੇ ਧੜੇ੍ਹ ਨਾਲ ਹੋਈ ਮੀਟਿੰਗ ਵਿਚ ਮੰਨੀਆਂ ਮੰਗਾਂ ਲਾਗੂ ਨਹੀਂ ਕੀਤੀਆਂ ਜਿਸ ਕਾਰਨ ਮੁਲਤਵੀ ਕੀਤੇ ਸੰਘਰਸ਼ ਨੂੰ ਮੁੜ ਤੋਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਤਹਿਤ 21 ਮਈ ਤੋਂ ਬਿਜਲੀ ਕਾਮਿਆਂ ਵਲੋਂ ਮੁੜ ਤੋਂ ਵਰਕ ਟੂ ਰੂਲ ਲਾਗੂ ਕਰਦਿਆਂ ਆਪਣੀ 8 ਘੰਟੇ ਦੀ ਡਿਊਟੀ ਹੀ ਕੀਤੀ ਜਾਵੇਗੀ | 24 ਮਈ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਨੇੜੇ ਸੂਬਾ ਪੱਧਰੀ ਰੋਸ ਧਰਨਾ ਦੇ ਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ ਕੀਤਾ ਜਾਵੇਗਾ | 16 ਤੇ 17 ਜੂਨ ਨੂੰ ਦੋ ਰੋਜ਼ਾ ਮੁਕੰਮਲ ਹੜਤਾਲ ਕਰਕੇ ਪੈਨਸ਼ਨਰਜ਼ ਸਾਥੀਆਂ ਵਲੋਂ ਗਿ੍ਫ਼ਤਾਰੀਆਂ ਦੇ ਕੇ ਜੇਲ੍ਹ ਭਰੋ ਅੰਦੋਲਨ ਕੀਤਾ ਜਾਵੇਗਾ | ਵਧੀਕ ਨਿਗਰਾਨ ਇੰਜੀਨੀਅਰ ਮੁਕੇਰੀਆਂ ਗੁਰਪ੍ਰਤਾਪ ਸਿੰਘ ਨੇ ਵਫ਼ਦ ਦੇ ਆਗੂਆਂ ਨੂੰ ਭਰੋਸਾ ਦੁਆਇਆ ਕਿ ਉਹ ਜੁਆਇੰਟ ਫੋਰਮ ਦਾ ਮੰਗ ਪੱਤਰ ਉਪ ਮੁੱਖ ਇੰਜੀਨੀਅਰ ਦੇ ਧਿਆਨ ਵਿਚ ਲਿਆ ਕੇ ਐੱਸ. ਡੀ. ਓਜ਼ ਨੂੰ ਬਣਦੀਆਂ ਹਦਾਇਤਾਂ ਕਰਨਗੇ | ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਨੂੰ ਧੱਕੇ ਨਾਲ ਫ਼ੋਨ ਦੇਣ ਅਤੇ ਵਰਕ ਟੂ ਰੂਲ ਦੇ ਉਲਟ ਕੰਮ ਕੰਮ ਕਰਨ ਲਈ ਮਜਬੂਰ ਕੀਤਾ ਗਿਆ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਕਿ੍ਸ਼ੀ ਵਿਗਿਆਨ ਕੇਂਦਰ ਨੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਲਾਇਆ ਜਾਗਰੂਕਤਾ ਕੈਂਪ ਅਗਲੀ ਖ਼ਬਰ ਗੜ੍ਹਸ਼ੰਕਰ ਨਗਰ ਕੌਂਸਲ ਦੇ 61 'ਚੋਂ 60 ਨਾਮਜ਼ਦਗੀ ਪੇਪਰ ਸਹੀ ਪਾਏ ਗਏ, ਇਕ ਨਾਮਜ਼ਦਗੀ ਪੇਪਰ ਰੱਦ
Ad Position 24