22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਨਗਰ ਕੌਂਸਲ ਹਰਿਆਣਾ ਦੀਆਂ ਚੋਣਾਂ ਦੇ ਸਾਰੇ 43 ਨਾਮਜ਼ਦਗੀ ਪੱਤਰ ਪਾਏ ਗਏ ਦਰੁਸਤ

Ad Position 21
No active advertisement
ਅਜੀਤ ਡੈਸਕ 19-05-2026
ਹਰਿਆਣਾ, 18 ਮਈ (ਹਰਮੇਲ ਸਿੰਘ ਖੱਖ)-ਕਸਬਾ ਹਰਿਆਣਾ 'ਚ ਨਗਰ ਕੌਂਸਲ ਦੀਆਂ ਹੋਣ ਜਾ ਰਹੀਆਂ 26 ਮਈ ਨੂੰ ਚੋਣਾਂ ਸੰਬੰਧੀ ਵੱਖ ਵੱਖ ਸਿਆਸੀ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਵਲੋਂ ਕੁਲ 43 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ, ਜਿਨ੍ਹਾਂ ਦੀ ਅੱਜ ਰਿਟਰਨਿੰਗ ਅਫ਼ਸਰ ਰੁਪਿੰਦਰ ਸਿੰਘ ਪਾਬਲਾ ਤੇ ਅਸਿਸਟੈਂਟ ਰਿਟਰਨਿੰਗ ਅਫ਼ਸਰ ਰਾਜ ਕੁਮਾਰ ਵਲੋਂ ਪੜਤਾਲ ਕੀਤੀ ਗਈ, ਜਿਸ 'ਚ ਵੱਖ-ਵੱਖ ਉਮੀਦਵਾਰ ਵਲੋਂ ਜਮਾ ਕਰਵਾਏ ਗਏ ਨਾਮਜ਼ਦਗੀ ਕਾਗ਼ਜ਼ ਠੀਕ ਤੇ ਮੁਕੰਮਲ ਪਾਏ ਗਏ ਹਨ | ਇਸ ਮੌਕੇ ਰਿਟਰਨਿੰਗ ਅਫ਼ਸਰ ਰੁਪਿੰਦਰ ਸਿੰਘ ਪਾਬਲਾ ਤੇ ਅਸਿਸਟੈਂਟ ਰਿਟਰਨਿੰਗ ਅਫ਼ਸਰ ਰਾਜ ਕੁਮਾਰ ਨੇ ਦੱਸਿਆ ਕਿ ਨਗਰ ਕੌਂਸਲ ਹਰਿਆਣਾ ਦੇ ਕੁਲ 11 ਵਾਰਡਾਂ ਲਈ ਦਰਜ ਕਰਾਈਆਂ ਗਈਆਂ ਕੁੱਲ 43 ਨਾਮਜ਼ਦਗੀਆਂ ਦੇ ਸਾਰੇ ਦਸਤਾਵੇਜ਼ ਦਰੁਸਤ ਪਾਏ ਗਏ ਹਨ | ਨਗਰ ਕੌਂਸਲ ਹਰਿਆਣਾ ਦੀ ਚੋਣ ਕਰਵਾ ਰਹੇ ਉਕਤ ਅਧਿਕਾਰੀਆਂ ਨੇ ਦੱਸਿਆ ਕਿ ਹੁਣ 19 ਮਈ 2026 ਨੂੰ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ 'ਚੋਂ ਆਪਣੇ ਨਾਮਜ਼ਦਗੀ ਦੇ ਕਾਗ਼ਜ਼ ਵਾਪਸ ਲਏ ਜਾਣਗੇ | ਪ੍ਰਾਪਤ ਵੇਰਵੇ ਅਨੁਸਾਰ ਇਨ੍ਹਾਂ ਕੁੱਲ ਨਾਮਜ਼ਦਗੀਆਂ 'ਚੋਂ ਆਮ ਆਦਮੀ ਪਾਰਟੀ ਲਈ 15, ਕਾਂਗਰਸ ਲਈ 8, ਭਾਜਪਾ ਦੇ 7, ਅਕਾਲੀ ਦਲ ਦੇ 4 ਤੇ 9 ਆਜ਼ਾਦ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਦਰੁਸਤ ਪਾਈਆਂ ਗਈਆਂ ਹਨ | ਚੋਣ ਅਧਿਕਾਰੀਆਂ ਨੇ ਦੱਸਿਆ ਕਿ ਨਗਰ ਕੌਂਸਲ ਹਰਿਆਣਾ ਦੀ ਚੋਣ ਨੂੰ ਸੁਚਾਰੂ ਤੇ ਨਿਰਪੱਖ ਤਰੀਕੇ ਨਾਲ ਮੁਕੰਮਲ ਕਰਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਹੁਤ ਹੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ |
Ad Position 22
No active advertisement
ਪਿਛਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਨੇ ਪਾਣੀ ਬਚਾਓ, ਜੀਵਨ ਬਚਾਓ ਜਾਗਰੂਕਤਾ ਰੈਲੀ ਕੱਢੀ ਅਗਲੀ ਖ਼ਬਰ ਬਾਬਾ ਸ੍ਰੀਚੰਦ ਦੇ ਸਮਾਗਮ 'ਚ ਦੇਸ਼-ਵਿਦੇਸ਼ 'ਚੋਂ ਸੰਗਤਾਂ ਹੋਈਆਂ ਨਤਮਸਤਕ
Ad Position 24