22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਜਵਾਹਰ ਨਵੋਦਿਆ ਵਿਦਿਆਲਿਆ ਨੇ ਪਾਣੀ ਬਚਾਓ, ਜੀਵਨ ਬਚਾਓ ਜਾਗਰੂਕਤਾ ਰੈਲੀ ਕੱਢੀ

Ad Position 21
No active advertisement
ਅਜੀਤ ਡੈਸਕ 19-05-2026
ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੀ. ਐਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ ਪਾਣੀ ਦੀ ਸੰਭਾਲ ਬਾਰੇ ਜਾਗਰੂਕਤਾ ਫੈਲਾਉਣ ਲਈ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਪਾਣੀ ਬਚਾਓ, ਜੀਵਨ ਬਚਾਓ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਦੀ ਅਗਵਾਈ ਸੀਤਾ ਰਾਮ ਬਾਂਸਲ, ਰਵਿੰਦਰ ਸਿੰਘ ਕੌਂਸਲਰ ਤੇ ਸੁਨੀਤਾ ਨੇ ਕੀਤੀ | ਕੁਦਰਤੀ ਸੋਮੇ ਪਾਣੀ ਦੀ ਸਾਂਭ-ਸੰਭਾਲ ਤੇ ਜ਼ਿੰਦਗੀ ਵਿਚ ਪਾਣੀ ਦੀ ਮਹੱਤਤਾ ਬਾਰੇ ਜਾਗਰੂਕਤਾ ਰੈਲੀ ਸਕੂਲ ਕੈਂਪਸ ਤੋਂ ਸ਼ੁਰੂ ਹੋ ਕੇ ਫਲਾਹੀ ਪਿੰਡ ਦੀਆਂ ਗਲੀਆਂ 'ਚੋਂ ਲੰਘੀ ਜਿੱਥੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਪਾਣੀ ਬਚਾਉਣ ਦੀ ਅਪੀਲ ਕੀਤੀ | ਪਿੰਡ 'ਚ ਸਰਪੰਚ ਲਖਵੀਰ ਕੌਰ, ਸਾਬਕਾ ਸਰਪੰਚ ਸੁਰਜੀਤ ਲਾਲ ਤੇ ਕਈ ਪਿੰਡ ਵਾਸੀ ਵੀ ਰੈਲੀ ਵਿਚ ਸ਼ਾਮਿਲ ਹੋਏ ਅਤੇ ਉਨ੍ਹਾਂ ਨੇ ਭਵਿੱਖ 'ਚ ਪਾਣੀ ਦੀ ਬੱਚਤ ਲਈ ਉਪਰਾਲੇ ਕਰਨ ਦਾ ਪ੍ਰਣ ਲਿਆ | ਸੀਤਾ ਰਾਮ ਬਾਂਸਲ ਨੇ ਪਾਣੀ ਦੀ ਸਾਂਭ-ਸੰਭਾਲ ਨਾ ਕਰਨ ਨਾਲ ਭਵਿੱਖ 'ਚ ਪੈਦਾ ਹੋਣ ਵਾਲੇ ਖ਼ਤਰਿਆਂ 'ਤੇ ਚਾਨਣਾ ਪਾਇਆ ਅਤੇ ਚਿਤਾਵਨੀ ਦਿੱਤੀ ਕਿ ਪਾਣੀ ਦੇ ਸਰੋਤਾਂ ਦੀ ਲਾਪਰਵਾਹੀ ਨਾਲ ਵਰਤੋਂ ਕਰਨ ਕਰਕੇ ਪੀਣ ਵਾਲੇ ਪਾਣੀ, ਖੇਤੀਬਾੜੀ ਤੇ ਇੱਥੋਂ ਤੱਕ ਕਿ ਜੀਵ ਜੰਤੂਆਂ ਲਈ ਪਾਣੀ ਦੀ ਕਮੀ ਦਾ ਸਾਹਮਣਾ ਕਰਨਾ ਪਵੇਗਾ | ਸਾਬਕਾ ਸਰਪੰਚ ਸੁਰਜੀਤ ਲਾਲ ਨੇ ਸਮਾਜਿਕ ਜਾਗਰੂਕਤਾ ਤੇ ਭਾਈਚਾਰਕ ਭਲਾਈ ਦੇ ਉਦੇਸ਼ ਨਾਲ ਸਾਰਥਿਕ ਪ੍ਰੋਗਰਾਮ ਕਰਵਾਉਣ ਲਈ ਪਿ੍ੰਸੀਪਲ ਅਤੇ ਸਟਾਫ਼ ਦੀ ਸ਼ਲਾਘਾ ਕੀਤੀ | ਰੈਲੀ 'ਚ ਹਿੱਸਾ ਲੈਣ ਵਾਲਿਆਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਫਲਾਹੀ ਦਾ ਦੌਰਾ ਕੀਤਾ ਜਿਥੇ ਉਨ੍ਹਾਂ ਨੇ ਛੋਟੇ ਵਿਦਿਆਰਥੀਆਂ 'ਚ ਪਾਣੀ ਦੀ ਸੰਭਾਲ ਦਾ ਸੰਦੇਸ਼ ਫੈਲਾਇਆ | ਹੈੱਡਮਾਸਟਰ ਸਤਪਾਲ ਨੇ ਸਟਾਫ਼ ਦੇ ਨਾਲ ਮਿਲ ਕੇ ਇਸ ਪਹਿਲਕਦਮੀ ਦਾ ਨਿੱਘਾ ਸਵਾਗਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਅਰੋੜਾ ਵੰਸ਼ ਸਭਾ ਵਲੋਂ ਕੈਂਸਰ ਪੀੜਤ ਦੀ ਸਹਾਇਤਾ ਲਈ ਰਾਸ਼ੀ ਭੇਟ ਅਗਲੀ ਖ਼ਬਰ ਨਗਰ ਕੌਂਸਲ ਹਰਿਆਣਾ ਦੀਆਂ ਚੋਣਾਂ ਦੇ ਸਾਰੇ 43 ਨਾਮਜ਼ਦਗੀ ਪੱਤਰ ਪਾਏ ਗਏ ਦਰੁਸਤ
Ad Position 24