22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਅਰੋੜਾ ਵੰਸ਼ ਸਭਾ ਵਲੋਂ ਕੈਂਸਰ ਪੀੜਤ ਦੀ ਸਹਾਇਤਾ ਲਈ ਰਾਸ਼ੀ ਭੇਟ

Ad Position 21
No active advertisement
ਅਜੀਤ ਡੈਸਕ 19-05-2026
ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਅਰੋੜਾ ਵੰਸ਼ ਸਭਾ ਵਲੋਂ ਸਰਪ੍ਰਸਤ ਸੰਜੀਵ ਅਰੋੜਾ ਤੇ ਪ੍ਰਧਾਨ ਟਿੰਕੂ ਨਰੂਲਾ ਦੀ ਅਗਵਾਈ ਹੇਠ ਪੀ. ਜੀ. ਆਈ. ਹਸਪਤਾਲ ਚੰਡੀਗੜ੍ਹ 'ਚ ਦਾਖਲ ਕੈਂਸਰ ਪੀੜਤ ਮਰੀਜ਼ ਦੀ ਸਹਾਇਤਾ ਲਈ ਦਵਾਈਆਂ ਖ਼ਰੀਦਣ ਵਾਸਤੇ 8500 ਦਾ ਚੈੱਕ ਭੇਟ ਕੀਤਾ | ਇਸ ਮੌਕੇ ਸਭਾ ਦੇ ਮੈਂਬਰਾਂ ਨੇ ਮਰੀਜ਼ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦਿਆਂ ਕਿਹਾ ਕਿ ਸਮਾਜ ਦੇ ਲੋੜਵੰਦ ਲੋਕਾਂ ਦੀ ਮਦਦ ਕਰਨਾ ਹੀ ਸਭ ਤੋਂ ਵੱਡੀ ਸੇਵਾ ਹੈ | ਪ੍ਰਧਾਨ ਟਿੰਕੂ ਨਰੂਲਾ ਨੇ ਕਿਹਾ ਕਿ ਅਰੋੜਾ ਵੰਸ਼ ਸਭਾ ਹਮੇਸ਼ਾ ਸਮਾਜ ਸੇਵਾ ਦੇ ਕੰਮਾਂ 'ਚ ਵੱਧ-ਚੜ੍ਹ ਕੇ ਹਿੱਸਾ ਲੈਂਦੀ ਆ ਰਹੀ ਹੈ ਅਤੇ ਅੱਗੇ ਵੀ ਲੋੜਵੰਦ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਦੀ ਰਹੇਗੀ | ਇਸ ਮੌਕੇ ਸਭਾ ਦੇ ਸਰਪ੍ਰਸਤ ਸੰਜੀਵ ਅਰੋੜਾ ਨੇ ਕਿਹਾ ਕਿ ਮਨੁੱਖੀ ਸੇਵਾ ਹੀ ਸੱਚੀ ਸੇਵਾ ਹੈ ਤੇ ਸੰਸਥਾ ਭਵਿੱਖ ਵਿਚ ਵੀ ਇਸੇ ਤਰ੍ਹਾਂ ਸੇਵਾ ਕਾਰਜ ਕਰਦੀ ਰਹੇਗੀ | ਇਸ ਮੌਕੇ ਦਵਿੰਦਰ ਅਰੋੜਾ, ਅਜੈ ਚਾਵਲਾ, ਵਿਜੈ ਅਰੋੜਾ, ਪਵਨ ਅਰੋੜਾ, ਰਾਜੀਵ ਮਨਚੰਦਾ, ਐਚ. ਕੇ. ਨਾਕੜਾ, ਸੰਜੀਵ ਕਥੂਰੀਆ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅੱਖਾਂ ਤੇ ਸਰੀਰ ਦਾਨ ਕਰਨ ਦੀ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ-ਭਾਈ ਬਰਿੰਦਰ ਮਸੀਤੀ ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਨੇ ਪਾਣੀ ਬਚਾਓ, ਜੀਵਨ ਬਚਾਓ ਜਾਗਰੂਕਤਾ ਰੈਲੀ ਕੱਢੀ
Ad Position 24