22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

Ad Position 21
No active advertisement
ਅਜੀਤ ਡੈਸਕ 19-05-2026
ਮੁਕੇਰੀਆਂ, 18 ਮਈ (ਰਾਮਗੜ੍ਹੀਆ)-ਚੰਡੀਗੜ੍ਹ ਵਿਖੇ ਰਾਜਪਾਲ ਨੂੰ ਪੰਜਾਬ ਦੇ ਪਾਣੀਆਂ ਸੰਬੰਧੀ ਅਤੇ ਬੀ. ਬੀ. ਐੱਮ. ਬੀ. 'ਚ ਪੰਜਾਬ ਦੀ ਮੈਂਬਰਸ਼ਿਪ ਨੂੰ ਖ਼ਤਮ ਕਰਨ ਵਿਰੁੱਧ ਮੰਗ ਪੱਤਰ ਦੇਣ ਜਾ ਰਹੇ ਕਿਸਾਨਾਂ 'ਤੇ ਕੇਂਦਰ ਤੇ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਚੰਡੀਗੜ੍ਹ ਪੁਲਿਸ ਵਲੋਂ ਕੀਤੇ ਗਏ ਘਿਣਾਉਣੇ ਲਾਠੀਚਾਰਜ ਦੇ ਰੋਸ ਵਜੋਂ ਮੁਕੇਰੀਆਂ-ਤਲਵਾੜਾ ਜੀ. ਟੀ. ਰੋਡ 'ਤੇ ਪਿੰਡ ਕਾਲੂ ਚਾਂਗ ਨਜ਼ਦੀਕ ਕੁਲ ਹਿੰਦ ਕਿਸਾਨ ਸਭਾ, ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਵਲੋਂ ਕੇਂਦਰ, ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਤੇ ਸਰਕਾਰਾਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਐਕਸ਼ਨ ਦੀ ਅਗਵਾਈ ਜਸਵੀਰ ਸਿੰਘ ਗਾਲੜੀਆਂ, ਵਿਜੇ ਸਿੰਘ ਪੋਤਾ ਅਤੇ ਤਰਸੇਮ ਲਾਲ ਭੰਗਾਲਾ ਨੇ ਕੀਤੀ, ਜਿਸ 'ਚ ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਜੁਆਇੰਟ ਸਕੱਤਰ ਸਾਥੀ ਆਸ਼ਾ ਨੰਦ ਨੇ ਵੀ ਸ਼ਿਰਕਤ ਕੀਤੀ | ਇਸ ਮੌਕੇ ਸੋਮ ਰਾਜ ਬਰਿਆਹਾਂ, ਕਮਲਦੀਪ, ਮਹਿੰਦਰ ਪਾਲ ਭੰਗਾਲਾ, ਸਰਵਣ ਸਿੰਘ, ਤਿਲਕ ਰਾਜ, ਸੁਖਦੇਵ ਸਿੰਘ ਹਵੇਲ ਚਾਂਗ, ਗੁਰਦਿਆਲ ਸਿੰਘ, ਜੱਸੀ, ਗੁਰਪਾਲ ਸਿੰਘ, ਕੀਮਤੀ ਲਾਲ, ਜਗਤਾਰ ਸਿੰਘ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਲੋਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ 'ਚ ਵਿਦਿਆਰਥੀਆਂ ਨੂੰ ਸਫਲ ਉੱਦਮੀ ਬਣਨ ਲਈ ਕੀਤਾ ਪ੍ਰੇਰਿਤ ਅਗਲੀ ਖ਼ਬਰ ਸ੍ਰੀ ਓਮ ਦਰਬਾਰ ਲਾਂਬੜਾ ਵਿਖੇ ਯੱਗ ਸਮਾਗਮ 21 ਤੋਂ
Ad Position 24