22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਡੀ. ਏ. ਵੀ. ਕਾਲਜੀਏਟ ਸਕੂਲ ਦਸੂਹਾ ਵਿਖੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਸਮਾਗਮ

Ad Position 21
No active advertisement
ਅਜੀਤ ਡੈਸਕ 19-05-2026
ਦਸੂਹਾ, 18 ਮਈ (ਭੁੱਲਰ)-ਜੇ. ਸੀ. ਡੀ. ਏ. ਵੀ. ਕਾਲਜੀਏਟ ਸਕੂਲ ਦਸੂਹਾ ਵਿਖੇ ਸਕੂਲ ਵਿੰਗ ਦੇ ਇੰਚਾਰਜ ਮੈਡਮ ਪ੍ਰੋ. ਨਿਵੇਦਿਕਾ ਦੀ ਅਗਵਾਈ ਹੇਠ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਦੇ ਸਵਾਗਤ ਲਈ ਸਮਾਗਮ ਕਰਵਾਇਆ | ਇਸ ਵਿਸ਼ੇਸ਼ ਸਮਾਗਮ 'ਚ ਕਾਲਜ ਪਿ੍ੰਸੀਪਲ ਪ੍ਰੋ. ਰਾਕੇਸ਼ ਕੁਮਾਰ ਮਹਾਜਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਪ੍ਰੋਗਰਾਮ ਦੀ ਸ਼ੁਰੂਆਤ ਰਵਾਇਤੀ ਤੌਰ 'ਤੇ ਸ਼ਮ੍ਹਾ ਰੌਸ਼ਨ ਕਰਕੇ ਤੇ ਪਵਿੱਤਰ ਸ਼ਬਦ ਗਾਇਣ ਨਾਲ ਹੋਈ | ਇਸ ਤੋਂ ਬਾਅਦ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸਭਿਆਚਾਰਕ ਗਤੀਵਿਧੀਆਂ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਵਿਦਿਆਰਥੀਆਂ ਨੇ ਨਾਚ, ਗੀਤ ਤੇ ਦਿਲਚਸਪ ਖੇਡਾਂ ਰਾਹੀਂ ਸਾਡੇ ਅਮੀਰ ਵਿਰਸੇ ਅਤੇ ਸਭਿਆਚਾਰਕ ਮਹੱਤਵ ਨੂੰ ਬਹੁਤ ਹੀ ਖ਼ੂਬਸੂਰਤ ਤਰੀਕੇ ਨਾਲ ਪੇਸ਼ ਕੀਤਾ | ਪਿ੍ੰਸੀਪਲ ਪ੍ਰੋ. ਰਾਕੇਸ਼ ਕੁਮਾਰ ਮਹਾਜਨ ਨੇ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆਂ ਨੂੰ ਆਖਿਆ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਾਲਜੀਏਟ ਸਕੂਲ ਦੇ ਅਮੀਰ ਇਤਿਹਾਸ, ਵਿਰਸੇ ਤੇ ਸ਼ਾਨਦਾਰ ਅਕਾਦਮਿਕ ਰਿਕਾਰਡਾਂ ਬਾਰੇ ਜਾਣੰੂ ਕਰਵਾਇਆ ਅਤੇ ਉਨ੍ਹਾਂ ਨੂੰ ਉੱਜਵਲ ਭਵਿੱਖ ਲਈ ਪ੍ਰੇਰਿਤ ਕੀਤਾ | ਸਕੂਲ ਇੰਚਾਰਜ ਪ੍ਰੋ. ਨਿਵੇਦਿਕਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਜ਼ਿੰਦਗੀ ਦੇ ਇਕ ਨਵੇਂ ਪੜਾਅ ਦੀ ਸ਼ੁਰੂਆਤ ਹੈ | ਉਨ੍ਹਾਂ ਨੇ ਬੱਚਿਆਂ ਨੂੰ ਆਪਣੇ ਟੀਚਿਆਂ ਪ੍ਰਤੀ ਕੇਂਦਰਿਤ ਰਹਿਣ ਦੀ ਸਲਾਹ ਦਿੱਤੀ | ਕਾਲਜ ਰਜਿਸਟਰਾਰ ਡਾ. ਅਮਿੱਤ ਸ਼ਰਮਾ ਨੇ ਵੀ ਨਵੇਂ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਸਮਾਗਮ ਦੌਰਾਨ ਕਰਵਾਈਆਂ ਗਈਆਂ ਵੱਖ-ਵੱਖ ਪ੍ਰਤੀਯੋਗਤਾਵਾਂ ਦੇ ਆਧਾਰ 'ਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਦੌਰਾਨ 11ਵੀਂ ਜਮਾਤ ਦੇ ਇਕ ਹੋਣਹਾਰ ਵਿਦਿਆਰਥੀ ਸੁਸ਼ਾਂਤ ਯਾਦਵ ਨੂੰ 'ਮਿਸਟਰ ਵੈੱਲਕਮ' ਤੇ ਵਿਦਿਆਰਥਣ ਕਾਵਿਆ ਨੂੰ ਮਿਸ ਵੈੱਲਕਮ ਚੁਣਿਆ ਗਿਆ | ਸਟੇਜ ਸੰਚਾਲਨ ਦਾ ਕਾਰਜ 12ਵੀਂ ਕਲਾਸ ਦੇ ਵਿਦਿਆਰਥੀਆਂ ਇਸ਼ਾਂਤ ਸ਼ਰਮਾ ਤੇ ਹਰਸ਼ ਰੱਤੀ ਨੇ ਬਾਖ਼ੂਬੀ ਕੀਤਾ | ਇਸ ਮੌਕੇ ਸਕੂਲ ਦੇ ਵੱਖ-ਵੱਖ ਅਧਿਆਪਨ ਵਿਭਾਗਾਂ ਦੇ ਸਟਾਫ਼ ਮੈਂਬਰ ਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਦੀਆਂ ਮੱਝਾਂ ਚੋਰੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਆਿਖ਼ਰ ਖਸਤਾ ਹਾਲ ਸੜਕਾਂ ਤੋਂ ਕਦੋਂ ਮਿਲੇਗੀ ਲੋਕਾਂ ਨੂੰ ਰਾਹਤ
Ad Position 24