22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਯੂਨਾਈਟਿਡ ਪਬਲਿਕ ਸਕੂਲ ਰਾਮਪੁਰ ਬਿਲੜੋਂ ਦੇ ਨਤੀਜੇ ਸ਼ਾਨਦਾਰ ਰਹੇ

Ad Position 21
No active advertisement
ਅਜੀਤ ਡੈਸਕ 19-05-2026
ਗੜ੍ਹਸ਼ੰਕਰ, 18 ਮਈ (ਧਾਲੀਵਾਲ)-ਯੂਨਾਈਟਿਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਬਿਲੜੋਂ ਦੇ ਦਸਵੀਂ ਅਤੇ ਬਾਹਰਵੀਂ ਜਮਾਤ ਦੇ ਨਤੀਜੇ ਸ਼ਾਨਦਾਰ ਰਹੇ ਹਨ | ਸਕੂਲ ਪਿ੍ੰਸੀਪਲ ਗਗਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜੇ ਵਿਚ ਵਿਦਿਆਰਥਣ ਮੰਨਤ ਚੌਧਰੀ ਨੇ 86.9 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ, ਅੰਸ਼ ਸੋਹਲ ਨੇ 85.2 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਤੇ ਅਰਸ਼ਪ੍ਰੀਤ ਕੌਰ ਨੇ 84.5 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ | ਇਸੇ ਤਰ੍ਹਾਂ ਬਾਹਰਵੀਂ ਜਮਾਤ ਦੇ ਨਤੀਜੇ ਵਿਚ ਵਿਦਿਆਰਥਣ ਲਵਲੀਨ ਕੌਰ ਨੇ 86.6 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ, ਪ੍ਰਣਵ ਕਸਾਣਾ ਨੇ 81 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ, ਗਗਨਦੀਪ ਨੇ 80.8 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ | ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਸਬੀਰ ਛਾਬਲਾ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ | ਉਨ੍ਹਾਂ ਦੱਸਿਆ ਕਿ ਸਕੂਲ ਦਾ ਸ਼ਾਨਦਾਰ ਨਤੀਜਾ ਸਟਾਫ਼ ਅਤੇ ਅਧਿਆਪਕਾਂ ਦੀ ਮਿਹਨਤ ਸਦਕਾ ਸੰਭਵ ਹੋਇਆ ਹੈ |
Ad Position 22
No active advertisement
ਪਿਛਲੀ ਖ਼ਬਰ ਤਲਵਾੜਾ ਵਿਖੇ ਦੋ ਰੋਜ਼ਾ ਮੁਫ਼ਤ ਸਹਾਇਤਾ ਕੈਂਪ ਦੌਰਾਨ 156 ਦਿਵਿਆਂਗਜਨਾਂ ਨੂੰ ਨਕਲੀ ਅੰਗ ਤੇ ਸਹਾਇਕ ਉਪਕਰਨ ਵੰਡੇ ਅਗਲੀ ਖ਼ਬਰ ਕੈਂਬਰਿਜ ਓਵਰਸੀਜ਼ ਸਕੂਲ ਵਿਖੇ ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਮਨਾਈ
Ad Position 24