11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਭਲਿਆਲਾ ਸਕੂਲ ਦੇ ਹੈੱਡ ਬੁਆਏ ਤੇ ਹੈੱਡ ਗਰਲ ਦੀ ਚੋਣ

Ad Position 21
No active advertisement
ਅਜੀਤ ਡੈਸਕ 20-05-2026
ਹਰਿਆਣਾ, 19 ਮਈ (ਹਰਮੇਲ ਸਿੰਘ ਖੱਖ)-ਸਰ ਮਾਰਸ਼ਲ ਕਾਨਵੈਂਟ ਸਕੂਲ ਭਲਿਆਲਾ ਵਿਖੇ ਪਿ੍ੰਸੀਪਲ ਰਮਨਦੀਪ ਸਿੰਘ ਦੀ ਦੇਖ ਰੇਖ ਹੇਠ ਹੈੱਡ ਬੁਆਏ ਅਤੇ ਹੈੱਡ ਗਰਲ ਲਈ ਚੋਣ ਕਰਵਾਈ ਗਈ | ਇਹ ਚੋਣਾਂ ਸਕੂਲ ਅਧਿਆਪਕਾਂ ਦੀ ਨਿਗਰਾਨੀ ਹੇਠ ਵੋਟਿੰਗ ਰਾਹੀਂ ਕਰਵਾਈਆਂ ਗਈਆਂ | ਇਸ ਮੌਕੇ ਚੇਅਰਮੈਨ ਰਾਜਿੰਦਰ ਸਿੰਘ ਮਾਰਸ਼ਲ ਨੇ ਬੱਚਿਆਂ ਨੂੰ ਸਿੱਖਿਆ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਹਾ ਕਿ ਸਿੱਖਿਆ ਸਿਰਫ਼ ਗਿਆਨ ਪ੍ਰਾਪਤ ਕਰਨ ਬਾਰੇ ਨਹੀਂ ਹੈ, ਸਗੋਂ ਇਸ ਦਾ ਅਰਥ ਹੈ ਖ਼ੁਸ਼ ਰਹਿਣਾ, ਦੂਜਿਆਂ ਨੂੰ ਖ਼ੁਸ਼ ਰੱਖਣਾ ਅਤੇ ਸਮਾਜ ਵਿਚ ਰਹਿੰਦੇ ਹੋਏ ਚੁਣੌਤੀਆਂ ਦਾ ਸਾਹਮਣਾ ਕਰਨਾ | ਉਸ ਨੰੂ ਦੂਜਿਆਂ ਦੀ ਮਦਦ ਕਰਨ ਦੇ ਤਰੀਕੇ ਸਿੱਖਣੇ ਪੈਂਦੇ ਹਨ | ਚੋਣਾ ਤੋਂ ਬਾਅਦ ਨਤੀਜੇ ਦਾ ਐਲਾਨ ਕੀਤਾ ਗਿਆ, ਜਿਸ ਵਿਚ ਹੈੱਡ ਬੁਆਏ -ਅਮਨ ਠਾਕੁਰ ਅਤੇ ਹੈੱਡ ਗਰਲ-ਅੰਮਿ੍ਤਪ੍ਰੀਤ ਕੌਰ ਚੁਣੇ ਗਏ | ਇਸ ਮੌਕੇ ਸਕੂਲ ਦੇ ਮੈਨੇਜਮੈਂਟ ਮੈਂਬਰ ਰਾਜਿੰਦਰ ਸਿੰਘ, ਕੁਲਵੰਤ ਸਿੰਘ ਮਾਰਸ਼ਲ ਅਤੇ ਸਟਾਫ਼ ਮੈਂਬਰ ਕੋਆਰਡੀਨੇਟਰ ਰਾਜੇਸ਼ ਕੁਮਾਰੀ, ਹਰਦੀਪ ਕੌਰ ਅਤੇ ਸਮੂਹ ਸਟਾਫ਼ ਮੈਂਬਰ ਨੇ ਹੈੱਡ ਬੁਆਏ ਅਤੇ ਹੈੱਡ ਗਰਲ ਨੂੰ ਮੁਬਾਰਕਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਵਰਲਡ ਕੇਅਰ ਸੰਸਥਾ ਵਲੋਂ ਟਾਂਡਾ ਵਿਖੇ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ 'ਚ 'ਆਪ' ਸਰਕਾਰ ਨੂੰ ਹਰਾਉਣ ਦਾ ਮਨ ਬਣਾ ਚੁੱਕੇ ਹਨ ਲੋਕ – ਮੁਨੀਸ਼ ਚੱਢਾ
Ad Position 24