11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਖ਼ਾਲਸਾ ਕਾਲਜ ਦਾ ਬੀ. ਕਾਮ. ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 20-05-2026
ਗੜ੍ਹਸ਼ੰਕਰ, 19 ਮਈ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਚੱਲ ਰਹੇ ਗ੍ਰੈਜੂਏਟ ਕੋਰਸ ਬੀ. ਕਾਮ. ਦੇ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਮਰਸ ਵਿਭਾਗ ਮੁਖੀ ਪ੍ਰੋ. ਕੰਵਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ. ਕਾਮ. ਦੇ ਪਹਿਲੇ ਸਮੈਸਟਰ ਦੇ ਨਤੀਜੇ ਵਿਚ ਵਿਦਿਆਰਥਣ ਅਮਨਦੀਪ ਕੌਰ ਨੇ 7.97 ਸੀ.ਜੀ.ਪੀ.ਏ. ਲੈ ਕੇ ਪਹਿਲਾ ਸਥਾਨ, ਨਵਨੀਤ ਕੌਰ ਅਤੇ ਹਰਲੀਨ ਕੌਰ ਨੇ 7.63 ਸੀ.ਜੀ.ਪੀ.ਏ. ਲੈ ਕੇ ਦੂਜਾ ਸਥਾਨ ਅਤੇ ਵੰਸ਼ਿਕਾ ਨੇ 7.46 ਸੀ.ਜੀ.ਪੀ.ਏ. ਲੈ ਕੇ ਕਲਾਸ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ ਹੈ | ਕਾਲਜ ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਟਾਫ਼ ਨੂੰ ਵਧਾਈ ਦਿੱਤੀ ਤੇ ਭਵਿੱਖ ਵਿਚ ਹੋਰ ਮੱਲ੍ਹਾਂ ਮਾਰਨ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਬੱਚਿਆਂ ਨੂੰ ਖੇਡਾਂ ਨਾਲ ਜੋੜਨਾ ਜ਼ਰੂਰੀ - ਡਾ. ਰਾਜ ਕੁਮਾਰ ਅਗਲੀ ਖ਼ਬਰ ਵਰਲਡ ਕੇਅਰ ਸੰਸਥਾ ਵਲੋਂ ਟਾਂਡਾ ਵਿਖੇ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਲਗਾਇਆ
Ad Position 24