11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਡੀਜ਼ਲ ਦੇ ਭਾਅ 'ਚ ਵਾਧਾ ਕਰਨ 'ਤੇ ਕਾਂਗਰਸੀ ਆਗੂਆਂ ਨੇ ਕੀਤਾ ਕੇਂਦਰ ਸਰਕਾਰ 'ਤੇ ਤਿੱਖਾ ਸ਼ਬਦੀ ਹਮਲਾ

Ad Position 21
No active advertisement
ਅਜੀਤ ਡੈਸਕ 20-05-2026
ਹਾਜੀਪੁਰ, 19 ਮਈ (ਜੋਗਿੰਦਰ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਬਲਾਕ ਕਾਂਗਰਸ ਪ੍ਰਧਾਨ ਕਿਸ਼ੋਰ ਕੁਮਾਰ ਅਤੇ ਬਲਾਕ ਵਾਈਸ ਪ੍ਰਧਾਨ ਸੁਧੀਰ ਠਾਕੁਰ ਹੈਪੀ ਨੇ ਕੇਂਦਰ ਸਰਕਾਰ ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਨੇ ਝੋਨੇ ਦੇ ਭਾਅ ਵਿਚ ਮਾਮੂਲੀ ਵਾਧਾ ਕਰਕੇ ਕਿਸਾਨਾਂ ਦੇ ਹਿਤਾਂ ਨੂੰ ਪੂਰੀ ਤਰ੍ਹਾਂ ਨਜ਼ਰ ਅੰਦਾਜ਼ ਕੀਤਾ ਹੈ | ਗੱਲਬਾਤ ਕਰਦਿਆਂ ਕਿਸ਼ੋਰ ਕੁਮਾਰ ਤੇ ਸੁਧੀਰ ਨੇ ਝੋਨੇ ਦੇ ਭਾਅ ਵਿਚ ਮਾਮੂਲੀ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ | ਉਨ੍ਹਾਂ ਕਿਹਾ ਕਿ ਖਾਦ, ਦਵਾਈਆਂ ਦੇ ਰੇਟ ਅਸਮਾਨੀ ਛੂਹ ਰਹੇ ਹਨ ਤੇ ਕਿਸਾਨਾਂ ਦੀ ਲਾਗਤ ਜ਼ਿਆਦਾ ਹੈ ਤੇ ਆਮਦਨ ਘੱਟ ਜਿਸ ਕਰਕੇ ਕਿਸਾਨ ਕਰਜ਼ੇ ਦੇ ਬੋਝ ਥੱਲੇ ਦੱਬ ਰਿਹਾ ਹੈ | ਉਨ੍ਹਾਂ ਕਿਹਾ ਕਿ ਹੁਣ ਸਰਕਾਰ ਨੇ ਡੀਜ਼ਲ ਦੇ ਰੇਟ 'ਚ 3 ਰੁਪਏ ਵਾਧਾ ਕਰਕੇ ਜਨਤਾ ਤੇ ਕਰੋੜਾਂ ਰੁਪਿਆ ਬੋਝ ਪਾ ਦਿੱਤਾ ਹੈ ਜਿਸ ਕਰਕੇ ਲੋਕ ਹੋਰ ਮਹਿੰਗਾਈ ਦੀ ਮਾਰ ਝੱਲਣਗੇ | ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਨੂੰ ਦੇਖਦੇ ਹੋਏ ਡੀਜ਼ਲ ਦਾ ਭਾਅ 'ਚ ਵਾਧਾ ਵਾਪਸ ਲਿਆ ਜਾਵੇ ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ |
Ad Position 22
No active advertisement
ਪਿਛਲੀ ਖ਼ਬਰ ਅਲੋਪ ਹੋ ਰਹੇ ਟਰੈਫ਼ਿਕ ਚਿੰਨ੍ਹਾਂ ਤੇ ਬਰਮਾਂ ਕਾਰਨ ਨਿੱਤ ਵਾਪਰ ਰਹੇ ਨੇ ਹਾਦਸੇ ਰੋਡ ਸੇਫ਼ਟੀ ਕੌਂਸਲ ਦਾ ਅਣਗਹਿਲੀਆਂ ਭਰ... ਅਗਲੀ ਖ਼ਬਰ ਬਾਲ ਸਾਹਿੱਤ ਲੇਖਕ ਕਮਲਜੀਤ ਨੀਲੋਂ ਤੇ ਡਾ. ਗਵੀਸ਼ ਦਾ ਸਨਮਾਨ
Ad Position 24