11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ 'ਮੂਵੀ ਡੇਅ' ਮਨਾਇਆ

Ad Position 21
No active advertisement
ਅਜੀਤ ਡੈਸਕ 20-05-2026
ਮੁਕੇਰੀਆਂ, 19 ਮਈ (ਰਾਮਗੜ੍ਹੀਆ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਪ੍ਰੀ-ਨਰਸਰੀ ਤੋਂ ਯੂ.ਕੇ.ਜੀ. ਤੱਕ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਤੌਰ 'ਤੇ Tਮੂਵੀ ਡੇU ਮਨਾਇਆ ਗਿਆ | ਇਸ ਮੌਕੇ 'ਤੇ ਬੱਚਿਆਂ ਨੂੰ ਧਾਰਮਿਕ ਅਤੇ ਮਨੋਰੰਜਕ ਫ਼ਿਲਮ Tਲਿੱਟਲ ਕਿ੍ਸ਼ਨਾU ਵਿਖਾਈ ਗਈ, ਜਿਸ ਨੂੰ ਦੇਖ ਕੇ ਬੱਚੇ ਬਹੁਤ ਹੀ ਖ਼ੁਸ਼ ਅਤੇ ਉਤਸ਼ਾਹਿਤ ਨਜ਼ਰ ਆਏ | ਇਸ ਖ਼ਾਸ ਦਿਨ 'ਤੇ ਬੱਚਿਆਂ ਨੂੰ ਕੈਜ਼ੂਅਲ ਡਰੈੱਸ ਵਿਚ ਸਕੂਲ ਆਉਣ ਲਈ ਸੱਦਾ ਦਿੱਤਾ ਗਿਆ, ਜਿਸ ਨਾਲ ਉਨਾਂ ਵਿਚ ਵੱਖਰਾ ਹੀ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ | ਮੂਵੀ ਡੇ ਦੌਰਾਨ ਬੱਚਿਆਂ ਲਈ ਪੌਪਕਾਰਨ ਦੀ ਵਿਸ਼ੇਸ਼ ਵਿਵਸਥਾ ਵੀ ਕੀਤੀ ਗਈ | ਬੱਚਿਆਂ ਨੇ ਫ਼ਿਲਮ ਦਾ ਪੂਰਾ ਅਨੰਦ ਮਾਣਿਆ ਅਤੇ ਸਾਰੇ ਪ੍ਰੋਗਰਾਮ ਦੌਰਾਨ ਖ਼ੁਸ਼ੀ ਅਤੇ ਰੌਣਕ ਦਾ ਮਾਹੌਲ ਬਣਿਆ ਰਿਹਾ | ਰੰਗ-ਬਿਰੰਗੇ ਵਾਤਾਵਰਣ ਅਤੇ ਮਨੋਰੰਜਕ ਗਤੀਵਿਧੀਆਂ ਨੇ ਬੱਚਿਆਂ ਦੇ ਚਿਹਰਿਆਂ 'ਤੇ ਖ਼ੁਸ਼ੀ ਭਰੀ ਮੁਸਕਾਨ ਲਿਆ ਦਿੱਤੀ | ਸਕੂਲ ਦੇ ਡਾਇਰੈਕਟਰ ਪ੍ਰੋ. ਜੀ. ਐੱਸ. ਮੁਲਤਾਨੀ, ਨੀਰੂ ਮੁਲਤਾਨੀ ਅਤੇ ਪਿ੍ੰਸੀਪਲ ਮਿਸ ਅਰਚਨਾ ਸੂਦਨ ਦੇ ਮਾਰਗ ਦਰਸ਼ਨ ਹੇਠ ਸਫਲਤਾ-ਪੂਰਵਕ ਸੰਪੰਨ ਹੋਇਆ | ਇਸ ਮੌਕੇ 'ਤੇ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਇਸ ਤਰਾਂ ਦੀਆਂ ਗਤੀਵਿਧੀਆਂ ਬੱਚਿਆਂ ਦੇ ਮਾਨਸਿਕ ਵਿਕਾਸ, ਮਨੋਰੰਜਨ ਅਤੇ ਨੈਤਿਕ ਸਿੱਖਿਆ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ | ਡਾਇਰੈਕਟਰਾਂ ਅਤੇ ਪਿ੍ੰਸੀਪਲ ਨੇ ਆਪਣੇ ਸਾਂਝੇ ਸੰਦੇਸ਼ ਵਿਚ ਕਿਹਾ ਕਿ ਬੱਚਿਆਂ ਦੇ ਸਰਵਾਂਗੀਣ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਮਨੋਰੰਜਕ ਤੇ ਰਚਨਾਤਮਿਕ ਗਤੀਵਿਧੀਆਂ ਵੀ ਬਹੁਤ ਜ਼ਰੂਰੀ ਹਨ |
Ad Position 22
No active advertisement
ਪਿਛਲੀ ਖ਼ਬਰ ਜੀ.ਐਨ.ਏ. ਯੂਨੀਵਰਸਿਟੀ 'ਚ ਕਰਵਾਏ ਪ੍ਰੋਗਰਾਮ 'ਚ ਬਰਿਕਲੋ ਇੰਸਟੀਚਿਊਟ ਆਫ਼ ਮਲਟੀ ਮੀਡੀਆ ਨੇ ਜਿੱਤਿਆ ਪਹਿਲਾ ਇਨਾਮ ਅਗਲੀ ਖ਼ਬਰ ਪੰਜਾਬ ਰਾਜ ਸਹਾਇਤਾ ਪ੍ਰਾਪਤ ਅਧਿਆਪਕ ਤੇ ਕਰਮਚਾਰੀ ਲੰਮੇ ਸਮੇਂ ਤੋਂ ਤਨਖ਼ਾਹਾਂ ਤੋਂ ਵਾਂਝੇ ਮੀਟਿੰਗ ਮੁਲਤਵੀ ਕਰਨ 'ਤੇ ਕ...
Ad Position 24