11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਲੱਧੇਵਾਲ ਸਕੂਲ 'ਚ ਐਨ.ਡੀ.ਏ. ਦੀ ਦਾਖਲਾ ਪ੍ਰੀਖਿਆ ਲਈ ਕਲਾਸਾਂ ਸ਼ੁਰੂ - ਪਿ੍ੰ. ਰਾਜਵਿੰਦਰ ਕੌਰ

Ad Position 21
No active advertisement
ਅਜੀਤ ਡੈਸਕ 20-05-2026
ਮਾਹਿਲਪੁਰ, 19 ਮਈ (ਰਜਿੰਦਰ ਸਿੰਘ)-ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਵਿੱਦਿਆ ਸਕੱਤਰ ਸੁਖਮਿੰਦਰ ਸਿੰਘ ਅਤੇ ਅਸਿਸਟੈਂਟ ਡਾਇਰੈਕਟਰ ਬੀਬੀ ਸਤਵੰਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਪੱਧਰ ਤੇ ਵਿਦਿਆਰਥੀਆਂ ਤਾਂ ਸਕਰੀਨਿੰਗ ਟੈਸਟ ਲਿਆ ਗਿਆ | ਟੈਸਟ ਪਾਸ ਕਰਨ ਵਾਲੇ ਵਿਦਿਆਰਥੀਆਂ ਲਈ ਐਨ. ਡੀ. ਏ. ਦੀ ਪ੍ਰੀਖਿਆ ਦੀ ਤਿਆਰੀ ਦੀਆਂ ਕਲਾਸਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ 'ਚ ਸ਼ੁਰੂ ਕੀਤੀਆਂ ਗਈਆਂ ਹਨ | ਸਕੂਲ ਪਿ੍ੰ. ਮੈਡਮ ਰਾਜਵਿੰਦਰ ਕੌਰ ਨੇ ਦੱਸਿਆ ਕਿ ਇਨ੍ਹਾਂ ਕਲਾਸਾਂ ਵਿਚ ਵਿਦਿਆਰਥੀ ਬੜੇ ਹੀ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ | ਇਹਨਾਂ ਕਲਾਸਾਂ ਦੇ ਲਗਾਏ ਜਾਣ ਦਾ ਉਦੇਸ਼ ਵਿਦਿਆਰਥੀਆਂ ਨੂੰ ਮੁੱਢ ਤੋਂ ਹੀ ਉੱਚ ਪੱਧਰੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਪ੍ਰੇਰਿਤ ਕਰਨਾ ਅਤੇ ਤਿਆਰ ਕਰਨਾ ਹੈ, ਤਾਂ ਜੋ ਸਿੱਖ ਵਿਦਿਆਰਥੀ ਉੱਚੇ ਅਹੁਦਿਆਂ ਤੇ ਪਹੁੰਚ ਸਕਣ | ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਹ ਉਪਰਾਲਾ 'ਨਿਸ਼ਚੈ ਅਕੈਡਮੀ' ਦਾ ਵਿਸ਼ੇਸ਼ ਉਦੇਸ਼ ਹੈ | ਇਸ ਮੌਕੇ ਕੋਆਰਡੀਨੇਟਰ ਮੈਡਮ ਸੰਦੀਪ ਕੌਰ, ਮੈਡਮ ਏਕਤਾ ਗੁਲਾਟੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਹਰਿਆਣਾ ਲਈ 33 ਉਮੀਦਵਾਰ ਚੋਣ ਮੈਦਾਨ 'ਚ 10 ਉਮੀਦਵਾਰਾਂ ਨੇ ਲਏ ਨਾਮਜ਼ਦਗੀ ਪੱਤਰ ਵਾਪਸ ਅਗਲੀ ਖ਼ਬਰ ਜੀ.ਐਨ.ਏ. ਯੂਨੀਵਰਸਿਟੀ 'ਚ ਕਰਵਾਏ ਪ੍ਰੋਗਰਾਮ 'ਚ ਬਰਿਕਲੋ ਇੰਸਟੀਚਿਊਟ ਆਫ਼ ਮਲਟੀ ਮੀਡੀਆ ਨੇ ਜਿੱਤਿਆ ਪਹਿਲਾ ਇਨਾਮ
Ad Position 24