01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਕਾਰ ਤੇ ਟਰੱਕ ਦੀ ਭਿਆਨਕ ਟੱਕਰ 'ਚ ਪੁਲਿਸ ਕਾਂਸਟੇਬਲ ਦੀ ਮੌਤ

Ad Position 21
No active advertisement
ਅਜੀਤ ਡੈਸਕ 21-05-2026
ਗੜ੍ਹਸ਼ੰਕਰ, 20 ਮਈ (ਧਾਲੀਵਾਲ)- ਬੀਤੀ ਦੇਰ ਰਾਤ ਇਥੇ ਹੁਸ਼ਿਆਰਪੁਰ ਰੋਡ 'ਤੇ ਸਥਿਤ ਪਿੰਡ ਗੋਲੀਆਂ ਨਜ਼ਦੀਕ ਇਕ ਕਾਰ ਅਤੇ ਟਰੱਕ ਦਰਮਿਆਨ ਹੋਈ ਭਿਆਨਕ ਟਕੱਰ ਵਿਚ ਕਾਰ ਚਾਲਕ ਪੁਲਿਸ ਕਾਂਸਟੇਬਲ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਅਨੁਸਾਰ ਮੋਹਾਲੀ ਦੇ ਐੱਨ.ਆਰ.ਆਈ. ਪੁਲਿਸ ਸਟੇਸ਼ਨ ਵਿਚ ਤਾਇਨਾਤ ਸੀਨੀਅਰ ਕਾਂਸਟੇਬਲ ਪ੍ਰਦੀਪ ਕੁਮਾਰ ਪੁੱਤਰ ਨਰਿੰਦਰ ਵਾਸੀ ਲੰਗੇਰੀ ਜਦੋਂ ਆਪਣੀ ਟਾਟਾ ਕਾਰ ਨੰਬਰ ਪੀ.ਬੀ. 29 ਐੱਨ 1271 ਵਿਚ ਸਵਾਰ ਹੋ ਕੇ ਡਿਊਟੀ ਤੋਂ ਵਾਪਿਸ ਪਿੰਡ ਨੂੰ ਜਾ ਰਿਹਾ ਸੀ ਤਾਂ ਗੜ੍ਹਸ਼ੰਕਰ ਨੇੜੇ ਮੁੱਖ ਸੜਕ 'ਤੇ ਸਥਿਤ ਪਿੰਡ ਗੋਲੀਆਂ ਨਜ਼ਦੀਕ ਕਰੀਬ 11 ਕੁ ਵਜੇ ਪ੍ਰਦੀਪ ਕੁਮਾਰ ਦੀ ਕਾਰ ਸਾਹਮਣੇ ਤੋਂ ਮਾਹਿਲਪੁਰ ਸਾਈਡ ਤੋਂ ਆ ਰਹੇ 10 ਟਾਇਰੇ ਟਰੱਕ ਨੰਬਰ ਐੱਚ.ਪੀ. 93 1102 ਦੇ ਸਾਹਮਣੇ ਜਾ ਟਕਰਾਈ | ਇਸ ਹਾਦਸੇ 'ਚ ਟਰੱਕ ਅੱਗੇ ਫ਼ਸੀ ਕਾਰ ਨੂੰ ਬਾਹਰ ਕੱਢਕੇ ਬੜੀ ਮੁਸ਼ਕਿਲ ਨਾਲ ਪ੍ਰਦੀਪ ਕੁਮਾਰ ਨੂੰ ਬਾਹਰ ਕੱਢਿਆ ਗਿਆ ਜਿਸਦੀ ਮੌਕੇ 'ਤੇ ਹੀ ਮੌਤ ਹੋ ਗਈ | ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਏ.ਐੱਸ.ਆਈ. ਜਸਵੀਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪਹੁੰਚ ਕੇ ਘਟਨਾ ਸਬੰਧੀ ਕਾਰਵਾਈ ਕਰਦਿਆਂ ਪ੍ਰਦੀਪ ਕੁਮਾਰ ਦੀ ਮਿ੍ਤਕ ਦੇਹ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਦੇ ਲਾਸ਼ ਘਰ ਵਿਖੇ ਰਖਵਾਇਆ ਗਿਆ | ਘਟਨਾ ਦੌਰਾਨ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ | ਪੁਲਿਸ ਵਲੋਂ ਟਰੱਕ ਚਾਲਕ ਖਿਲਾਫ਼ ਮਾਮਲਾ ਦਰਜ਼ ਕਰਦਿਆਂ ਕਾਰਵਾਈ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਬੱਸ ਹੇਠਾਂ ਆਉਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ ਅਗਲੀ ਖ਼ਬਰ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੱਦੇ 'ਤੇੇ ਰੋਸ ਵਜੋਂ ਗੜ੍ਹਸ਼ੰਕਰ ਦੇ ਮੈਡੀਕਲ ਸਟੋਰ ਬੰਦ ਰਹੇ
Ad Position 24