01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਕੈਮਿਸਟਾਂ ਦੀ ਦੇਸ਼ ਵਿਆਪੀ ਹੜਤਾਲ ਦੌਰਾਨ ਜ਼ਿਲੇ੍ਹ ਦੇ ਸਾਰੇ ਮੈਡੀਕਲ ਸਟੋਰ ਰਹੇ ਬੰਦ

Ad Position 21
No active advertisement
ਅਜੀਤ ਡੈਸਕ 21-05-2026
• ਪ੍ਰਸ਼ਾਸਨ ਰਾਹੀਂ ਪ੍ਰਧਾਨ ਮੰਤਰੀ ਨੂੰ ਭੇਜਿਆ ਯਾਦ ਪੱਤਰ
ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)-ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟ ਐਂਡ ਡਰਗਜਿਸਟ ਐਸੋਸੀਏਸ਼ਨ ਵਲੋਂ ਦਿੱਤੇ ਸੱਦੇ 'ਤੇ ਆਨਲਾਈਨ ਕਾਰੋਬਾਰ ਦੀ ਆੜ 'ਚ ਕਥਿਤ ਤੌਰ 'ਤੇ ਨਕਲੀ ਅਤੇ ਨਸ਼ੀਲੀਆਂ ਦਵਾਈਆਂ ਵੇਚੇ ਜਾਣ ਦੇ ਵਿਰੋਧ 'ਚ ਹੁਸ਼ਿਆਰਪੁਰ ਜ਼ਿਲੇ੍ਹ ਦੇ ਸਾਰੇ ਕੈਮਿਸਟਾਂ ਦੁਕਾਨਾਂ ਬੰਦ ਰੱਖ ਕੇ ਰੋਸ ਪ੍ਰਗਟ ਕੀਤਾ | ਇਸ ਦੌਰਾਨ ਡਿਪਟੀ ਕਮਿਸ਼ਨਰ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਯਾਦ ਪੱਤਰ ਭੇਜਿਆ ਗਿਆ | ਜਿਸ ਵਿਚ ਮੰਗ ਕੀਤੀ ਗਈ ਕਿ ਦਵਾਈਆਂ ਦੀ ਆਨ ਲਾਈਨ ਵਿੱਕਰੀ ਬੰਦ ਕੀਤੀ ਜਾਵੇ, ਡਾਕਟਰ ਦੀ ਪਰਚੀ ਤੋਂ ਬਿਨਾਂ ਦਵਾਈਆਂ ਦੀ ਵਿੱਕਰੀ ਅਤੇ ਹੋਮ ਡਲਿਵਰੀ ਨੂੰ ਰੋਕਿਆ ਜਾਵੇ, ਜੀ.ਐੱਸ.ਆਰ. 817 ਈ ਅਤੇ ਜੀ.ਐੱਸ.ਆਰ. 220 ਈ ਨੂੰ ਤੁਰੰਤ ਵਾਪਸ ਲਿਆ ਜਾਵੇ ਕਿਉਂਕਿ ਇਸ ਦਾ ਪ੍ਰਯੋਗ ਆਨਲਾਈਨ ਪਲੇਟ ਫਾਰਮਾਂ 'ਤੇ ਕਰਮਸ ਅਪਰੇਟਰਾਂ ਵਲੋਂ ਦਵਾਈਆਂ ਦੀ ਡਿਲਿਵਰੀ ਲਈ ਕੀਤਾ ਜਾ ਰਿਹਾ ਹੈ | ਮਰੀਜ਼ਾਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਆਨਲਾਈਨ ਦਵਾਈਆਂ ਦੀ ਵਿੱਕਰੀ ਤੁਰੰਤ ਰੋਕੀ ਜਾਵੇ ਕਿਉਂਕਿ ਇਸਦਾ ਕੋਈ ਆਧਾਰ ਨਹੀਂ ਹੈ | ਇਸ ਮੌਕੇ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਪੀ.ਸੀ.ਏ. ਦੇ ਬੁਲਾਰੇ ਰਮਨ ਕਪੂਰ ਤੇ ਹੋਰਨਾਂ ਨੇ ਕਿਹਾ ਕਿ ਅਨੇਕਾਂ ਵਾਰ ਮੰਗ ਪੱਤਰ ਦੇਣ ਦੇ ਬਾਵਜੂਦ ਵੀ ਸੰਬੰਧਿਤ ਅਧਿਕਾਰੀਆਂ ਵਲੋਂ ਕੋਈ ਵੀ ਯੋਗ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਮਰੀਜ਼ਾਂ ਦੀ ਸੁਰੱਖਿਆ ਅਤੇ ਅਨੇਕਾਂ ਛੋਟੇ ਕੈਮਿਸਟਾਂ ਅਤੇ ਉਨ੍ਹਾਂ ਦੇ ਕਰਮਚਾਰੀਆਂ ਦੇ ਦਿੱਤਾ ਨੂੰ ਧਿਆਨ 'ਚ ਰੱਖਦਿਆਂ ਇਸ ਸੰਬੰਧੀ ਤੁਰੰਤ ਸੁਧਾਰ ਕਰਨ ਲਈ ਕਦਮ ਚੁੱਕੇ ਜਾਣ | ਹੜਤਾਲ ਦੌਰਾਨ ਹੁਸ਼ਿਆਰਪੁਰ ਦੇ ਕਰੀਬ 1300 ਹੋਲ਼ ਸੇਲ ਅਤੇ ਰਿਟੇਲ ਕੈਮਿਸਟਾਂ ਵਲੋਂ ਆਪਣਾ ਕਾਰੋਬਾਰ ਪੂਰੀ ਤਰ੍ਹਾਂ ਠੱਪ ਰੱਖਿਆ ਗਿਆ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ 'ਚ ਡੇਂਗੂ ਜਾਗਰੂਕਤਾ ਲੈਕਚਰ ਕਰਵਾਇਆ ਅਗਲੀ ਖ਼ਬਰ ਬੱਸ ਹੇਠਾਂ ਆਉਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ
Ad Position 24