01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਗੁਰਮਤਿ ਸਿਖਲਾਈ ਕੈਂਪ 9 ਨੂੰ

Ad Position 21
No active advertisement
ਅਜੀਤ ਡੈਸਕ 21-05-2026
ਮਾਹਿਲਪੁਰ, 20 ਮਈ (ਰਜਿੰਦਰ ਸਿੰਘ)-ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਮਾਹਿਲਪੁਰ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਪਾਉਂਟਾ ਸਾਹਿਬ ਦੇ ਸਹਿਯੋਗ ਨਾਲ ਸਕੂਲਾਂ ਦੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੇ ਆਪਣੇ ਅਮੀਰ ਵਿਰਸੇ ਨਾਲ ਜੋੜਨ ਲਈ ਗੁਰਮਤਿ ਸਿਖਲਾਈ ਕੈਂਪ 9 ਤੋਂ 15 ਜੂਨ ਤੱਕ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ (ਹਿਮਾਚਲ ਪ੍ਰਦੇਸ਼) ਵਿਖੇ ਲਗਾਇਆ ਜਾ ਰਿਹਾ ਹੈ | ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਸਰਪ੍ਰਸਤ ਜਥੇਦਾਰ ਹਰਬੰਸ ਸਿੰਘ ਸਰਹਾਲਾ ਅਤੇ ਜਗਜੀਤ ਸਿੰਘ ਗਣੇਸ਼ਪੁਰ ਨੇ ਦੱਸਿਆ ਕਿ ਇਸ ਗੁਰਮਤਿ ਸਿਖਲਾਈ ਕੈਂਪ ਵਿਚ ਗੁਰਬਾਣੀ ਸੰਥਿਆ, ਵੱਖ-ਵੱਖ ਵਿਦਵਾਨਾਂ ਵਲੋਂ ਲੈਕਚਰ, ਸਵਾਲ-ਜਵਾਬ, ਦਸਤਾਰ ਸਿਖਲਾਈ ਅਤੇ ਸਿੱਖ ਮਾਰਸ਼ਲ ਆਰਟ ਗਤਕੇ ਦੀਆਂ ਕਲਾਸਾਂ ਦੇ ਨਾਲ ਹੋਰ ਗੁਰਮਤਿ ਗਤੀਵਿਧੀਆਂ ਕਰਵਾਈਆਂ ਜਾਣਗੀਆਂ | ਇਸ ਦੇ ਨਾਲ ਹੀ ਹਰ ਰਾਤ ਸਿੱਖ ਧਰਮ ਦੇ ਗੌਰਵਮਈ ਇਤਿਹਾਸ ਨੂੰ ਰੂਪਮਾਨ ਕਰਦੀਆਂ ਧਾਰਮਿਕ ਫ਼ਿਲਮਾਂ ਵੀ ਵਿਖਾਈਆਂ ਜਾਣਗੀਆਂ | ਬੱਚਿਆਂ ਦੇ ਪੇਂਟਿੰਗ, ਕੁਇਜ਼ ਅਤੇ ਸੁੰਦਰ ਲਿਖਾਈ ਮੁਕਾਬਲੇ ਵੀ ਕਰਵਾਏ ਜਾਣਗੇ | ਇਸ ਸਮੇਂ ਮੈਡਮ ਸੁਰਿੰਦਰ ਕੌਰ ਖ਼ਾਲਸਾ, ਪਰਮਜੀਤ ਕੌਰ, ਮਨਦੀਪ ਕੌਰ, ਜਸਪਾਲ ਕੌਰ, ਪਿ੍ੰ: ਰੁਪਿੰਦਰਜੋਤ ਸਿੰਘ, ਅਮਰੀਕ ਸਿੰਘ, ਸੁਰਿੰਦਰ ਸਿੰਘ, ਦਸਤਾਰ ਕੋਚ ਸਰਬਜੀਤ ਸਿੰਘ ਸਾਬੀ, ਰਣਜੀਤ ਸਿੰਘ, ਗਗਨਦੀਪ ਸਿੰਘ ਜਿਆਣ, ਬਲਬੀਰ ਸਿੰਘ ਮਨੌਲੀਆ ਪਰਮਵੀਰ ਸਿੰਘ, ਰਣਵੀਰ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐਨ.ਸੀ.ਸੀ. ਮੀਟਰ ਲੈਬ ਕਰਮਚਾਰੀ ਅਣਮਿਥੇ ਸਮੇਂ ਦੀ ਹੜਤਾਲ 'ਤੇ ਅਗਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਲੱਧੇਵਾਲ 'ਚ ਗਤਕਾ ਸਿਖਲਾਈ ਕੈਂਪ ਸ਼ੁਰੂ
Ad Position 24