01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਆਉਟਸੋਰਸ ਇੰਪਲਾਈਜ਼ ਯੂਨੀਅਨ ਦੀ ਹੜਤਾਲ ਨੂੰ ਕਾਂਗਰਸੀ ਆਗੂਆਂ ਵਲੋਂ ਸਮਰਥਨ

Ad Position 21
No active advertisement
ਅਜੀਤ ਡੈਸਕ 21-05-2026
ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)-ਆਉਟਸੋਰਸ ਇੰਪਲਾਈਜ਼ ਯੂਨੀਅਨ ਦੀ ਚੱਲ ਰਹੀ ਹੜਤਾਲ ਦੌਰਾਨ ਕਾਂਗਰਸੀ ਆਗੂਆਂ ਨੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਾਕੇਸ਼ ਮਰਵਾਹਾ ਦੀ ਅਗਵਾਈ 'ਚ ਧਰਨੇ 'ਚ ਪਹੁੰਚ ਕੇ ਸਮਰਥਨ ਦੇਣ ਦਾ ਐਲਾਨ ਕੀਤਾ | ਇਸ ਮੌਕੇ ਸਾਬਕਾ ਕੌਂਸਲਰ ਲਵਕੇਸ਼ ਓਹਰੀ, ਨੰਬਰਦਾਰ ਗੁਰਮੀਤ ਸਿੱਧੂ, ਰਜਨੀ ਡਡਵਾਲ, ਸਾਬਕਾ ਕੌਂਸਲਰ ਬਲਵਿੰਦਰ ਕੌਰ, ਰਮੇਸ਼ ਡਡਵਾਲ ਅਤੇ ਰਾਜਿੰਦਰ ਪਰਮਾਰ ਨਾਲ ਸਨ | ਇਸ ਮੌਕੇ ਰਾਕੇਸ਼ ਮਰਵਾਹਾ ਨੇ ਕਿਹਾ ਕਿ ਆਉਟਸੋਰਸ ਮੁਲਾਜ਼ਮ ਜੋ ਕਿ ਸਰਕਾਰੀ ਤੰਤਰ ਦੀ ਰੀੜ੍ਹ ਦੀ ਹੱਡੀ ਹਨ, ਨੂੰ ਅੱਜ ਵੀ ਆਊਟ ਸ਼ਬਦ ਨਾਲ ਜੋੜ ਕੇ ਰੱਖਿਆ ਗਿਆ ਹੈ | ਪਿਛਲੇ 20 ਤੋਂ 25 ਸਾਲਾਂ ਤੋਂ ਲਗਾਤਾਰ ਕੰਮ ਕਰ ਰਹੇ ਇਨ੍ਹਾਂ ਮੁਲਾਜ਼ਮਾਂ ਨੂੰ ਇਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰਾਂ ਲਈ ਇਹ ਨਾਮੁਮਕਿਨ ਨਹੀਂ ਹੈ ਲੇਕਿਨ ਅਫ਼ਸਰਸ਼ਾਹੀ ਨਹੀਂ ਚਾਹੁੰਦੀ ਕਿ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲੇ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਆਊਟ ਸੋਰਸ ਮੁਲਾਜ਼ਮਾਂ ਦੀ ਮੰਗਾਂ ਨੂੰ ਮੰਨ ਕੇ ਸ਼ਹਿਰ ਵਾਸੀਆਂ ਨੂੰ ਰਾਹਤ ਦਿੱਤੀ ਜਾਵੇ | ਇਸ ਮੌਕੇ ਐਡਵੋਕੇਟ ਲਵਕੇਸ਼ ਓਹਰੀ ਤੇ ਹੋਰਨਾਂ ਆਗੂਆਂ ਨੇ ਮੁਲਾਜ਼ਮਾਂ ਨੂੰ ਹਰ ਪੱਧਰ 'ਤੇ ਕਾਨੂੰਨੀ ਲੜਾਈ ਲੜਨ 'ਚ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ਕਮਲ ਭੱਟੀ ਨੇ ਹੜਤਾਲ 'ਚ ਸਾਥ ਦੇਣ ਲਈ ਕਾਂਗਰਸੀ ਆਗੂਆਂ ਦਾ ਧੰਨਵਾਦ ਕੀਤਾ | ਇਸ ਮੌਕੇ ਸੁਰਿੰਦਰ ਪਾਲ ਬਿੱਟੂ, ਅਨਿਲ ਗਿੱਲ, ਧਨਜੀਤ ਬੱਧਣ, ਨਿਸ਼ਾਂਤ, ਅੰਦਰਪਾਲ, ਵਰਿੰਦਰ, ਰਾਮ ਕ੍ਰਿਸ਼ਨ, ਸੁਮਿਤ ਸ਼ਰਮਾ, ਸੂਰਜ ਕੁਮਾਰ, ਹਰੀਸ਼ ਕੁਮਾਰ, ਹਰਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ 31 ਨੂੰ ਅਗਲੀ ਖ਼ਬਰ ਬਾਬਾ ਬਾਲਕ ਨਾਥ ਮੰਦਰ ਪੱਦੀ ਸੂਰਾ ਸਿੰਘ 'ਚ ਮੇਲਾ 24 ਨੂੰ
Ad Position 24