31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਆਮ ਆਦਮੀ ਪਾਰਟੀ ਬੀ.ਸੀ. ਵਿੰਗ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਰਨਵੀਰ ਸਿੰਘ ਦੀ ਅਗਵਾਈ 'ਚ ਮੀਟਿੰਗ

Ad Position 21
No active advertisement
ਅਜੀਤ ਡੈਸਕ 21-05-2026
ਟਾਂਡਾ ਉੜਮੁੜ, 20 ਮਈ (ਭਗਵਾਨ ਸਿੰਘ ਸੈਣੀ)-ਟਾਂਡਾ ਵਿਖੇ ਆਮ ਆਦਮੀ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਨਵੀਰ ਸਿੰਘ ਨੱਥੂਪੁਰ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਸ਼ਹਿਰ ਟਾਂਡਾ ਅਤੇ ਉੜਮੁੜ ਦੇ ਨਗਰ ਕੌਂਸਲ ਚੋਣਾਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਪਾਰਟੀ ਦੇ ਵੱਖ-ਵੱਖ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਅਤੇ ਐਮ.ਸੀ. ਚੋਣਾਂ ਵਿਚ ਖੜ੍ਹੇ ਉਮੀਦਵਾਰਾਂ ਦੇ ਹੱਕ ਵਿਚ ਘਰ-ਘਰ ਜਾ ਕੇ ਪ੍ਰਚਾਰ ਕਰਨ ਤੇ ਲੋਕਾਂ ਨਾਲ ਸੰਪਰਕ ਬਣਾਉਣ ਲਈ ਆਖਿਆ ਗਿਆ | ਆਗੂਆਂ ਨੇ ਕਿਹਾ ਕਿ ਲੋਕਾਂ ਵਿਚ ਚੋਣਾਂ ਨੂੰ ਲੈ ਕੇ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਆਮ ਲੋਕ ਸ਼ਹਿਰ ਦੇ ਵਿਕਾਸ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਸਮਰਥਨ ਦੇ ਰਹੇ ਹਨ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਲੋਕ ਇਸ ਵਾਰ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾਉਣਗੇ ਤਾਂ ਜੋ ਸ਼ਹਿਰ ਦੇ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਅੱਗੇ ਵਧ ਸਕਣ | ਇਸ ਮੌਕੇ ਬੀ.ਸੀ. ਵਿੰਗ ਟਾਂਡਾ ਦੇ ਕੋਆਰਡੀਨੇਟਰ ਡਾਕਟਰ ਸਰੂਪ ਸਿੰਘ ਨੂੰ ਇਲਾਵਾ ਬਲਾਕ ਪ੍ਰਧਾਨ ਮਨਦੀਪ ਸਿੰਘ, ਮਲਕੀਤ ਸਿੰਘ, ਰਣਜੀਤ ਸਿੰਘ, ਸ਼ੀਤਲ ਸਿੰਘ, ਜੈ ਸਿੰਘ, ਬੰਟੀ ਖੁਣਖੁਣ, ਸੁਖਵਿੰਦਰ ਸਿੰਘ, ਤਰਲੋਕ, ਮਨਜਿੰਦਰ ਸਿੰਘ, ਗੌਰਵ, ਕਮਲਧੀਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਚੋਣਾਂ ਭਾਜਪਾ ਇਕੱਲਿਆਂ ਲੜ ਕੇ ਸੂਬੇ 'ਚ ਸਰਕਾਰ ਬਣਾਏਗੀ - ਤਰੁਣ ਚੁੱਘ ਕਿਹਾ, ਨਿਗਮ/ਕੌਂਸਲ ਚੋਣਾਂ 'ਚ 'ਆ... ਅਗਲੀ ਖ਼ਬਰ ਭਾਜਪਾ ਦੀਆਂ ਨੀਤੀਆਂ ਹੀ ਪੰਜਾਬ ਨੂੰ ਖੁਸ਼ਹਾਲੀ ਵੱਲ ਲੈ ਕੇ ਜਾ ਸਕਦੀਆਂ ਹਨ-ਤਰੁਣ ਚੁੱਘ
Ad Position 24