31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਪਾਰਟੀ ਆਗੂਆਂ ਨੇ ਕੀਤਾ ਚੋਣ ਪ੍ਰਚਾਰ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਸਥਿਤੀ ਮੁਕੇਰੀਆਂ ਵਿਚ ਭਾਰੀ ਮਜ਼ਬੂਤ - ਲਖਵਿੰਦਰ ਸਿੰਘ ਲੱਖੀ

Ad Position 21
No active advertisement
ਨਗਰ ਕੌਂਸਲ ਚੋਣਾਂ ਦੇ ਚੋਣ ਪ੍ਰਚਾਰ ਦੌਰਾਨ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਜਥੇਦਾਰ ਰਵਿੰਦਰ ਸਿੰਘ ਚੱਕ, ਬਿਕਰਮ ਸਿੰਘ ਅੱਲਾ ਬਖ਼ਸ਼ ਤੇ ਹੋਰ ਚੋਣ ਪ੍ਰਚਾਰ ਕਰਦੇ ਹੋਏ | ਤਸਵੀਰ : ਰਾਮਗੜ੍ਹੀਆ <br/> 21-05-2026
ਮੁਕੇਰੀਆਂ, 20 ਮਈ (ਰਾਮਗੜ੍ਹੀਆ) - ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਮੁਕੇਰੀਆਂ ਵਿਚ ਆਪਣੇ ਚੋਣ ਪ੍ਰਚਾਰ ਨੂੰ ਤੇਜ਼ ਕਰ ਦਿੱਤਾ ਹੈ | ਇਸ ਸਬੰਧ ਵਿਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਵਿਸ਼ੇਸ਼ ਤੌਰ 'ਤੇ ਮੁਕੇਰੀਆਂ ਪਹੁੰਚੇ ਅਤੇ ਪਾਰਟੀ ਉਮੀਦਵਾਰਾਂ ਦੇ ਸਮਰਥਨ ਵਿਚ ਚੋਣ ਪ੍ਰਚਾਰ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਰਵਿੰਦਰ ਸਿੰਘ ਚੱਕ ਅਤੇ ਸੀਨੀਅਰ ਯੁਵਾ ਨੇਤਾ ਬਿਕਰਮ ਸਿੰਘ ਅੱਲ੍ਹਾ ਬਖ਼ਸ਼ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਨੇਤਾਵਾਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਅਤੇ ਪਾਰਟੀ ਉਮੀਦਵਾਰਾਂ ਲਈ ਸਮਰਥਨ ਮੰਗਿਆ | ਚੋਣ ਪ੍ਰਚਾਰ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਖਵਿੰਦਰ ਸਿੰਘ ਲੱਖੀ ਨੇ ਕਿਹਾ ਕਿ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਪੂਰੇ ਸੂਬੇ ਵਿਚ ਭਰਪੂਰ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਪਿਛਲੀ ਅਕਾਲੀ ਸਰਕਾਰ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਯਾਦ ਕਰਦੇ ਹੋਏ ਇਕ ਵਾਰ ਫਿਰ ਪਾਰਟੀ ਨੂੰ ਸੱਤਾ ਵਿਚ ਦੇਖਣਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਲੋਕ ਮੌਜੂਦਾ ਹਾਲਾਤ ਤੋਂ ਨਿਰਾਸ਼ ਹਨ ਅਤੇ ਅਕਾਲੀ ਦਲ ਨੂੰ ਇਕ ਮਜ਼ਬੂਤ ਵਿਕਲਪ ਵਜੋਂ ਦੇਖ ਰਹੇ ਹਨ | ਉਨ੍ਹਾਂ ਕਿਹਾ ਕਿ ਮੁਕੇਰੀਆਂ ਵਿਚ ਵੀ ਪਾਰਟੀ ਦੀ ਸਥਿਤੀ ਕਾਫ਼ੀ ਮਜ਼ਬੂਤ ਹੈ ਅਤੇ ਵੋਟਰਾਂ ਵਲੋਂ ਉਮੀਦਵਾਰਾਂ ਨੂੰ ਚੰਗਾ ਸਮਰਥਨ ਮਿਲ ਰਿਹਾ ਹੈ | ਲੱਖੀ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਲੋਕਾਂ ਵਿਚ ਪਾਰਟੀ ਪ੍ਰਤੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਜਿਸ ਨਾਲ ਅਕਾਲੀ ਦਲ ਦੇ ਨੇਤਾਵਾਂ ਅਤੇ ਵਰਕਰਾਂ ਵਿਚ ਵੀ ਭਾਰੀ ਜੋਸ਼ ਹੈ | ਇਸ ਮੌਕੇ ਉਨ੍ਹਾਂ ਸਪਸ਼ਟ ਕੀਤਾ ਕਿ ਮੁਕੇਰੀਆਂ ਨਗਰ ਕੌਂਸਲ ਚੋਣ ਲਈ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਵਾਰਡ ਨੰਬਰ 12 ਵਿਚ ਉਮੀਦਵਾਰ ਗੁਰਜਿੰਦਰ ਸਿੰਘ ਚੱਕ ਅਤੇ ਵਾਰਡ ਨੰਬਰ 14 ਵਿਚ ਉਮੀਦਵਾਰ ਮਲਕੀਤ ਸਿੰਘ ਨੂੰ ਹੀ ਆਪਣੇ ਅਧਿਕਾਰਤ ਉਮੀਦਵਾਰ ਮੈਦਾਨ ਵਿਚ ਉਤਾਰਿਆ ਹੈ | ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦਾ ਨਾਂਅ ਵਰਤ ਕੇ ਲੋਕਾਂ ਨੂੰ ਗੁਮਰਾਹ ਕਰਨ ਵਾਲੇ ਉਮੀਦਵਾਰਾਂ ਤੋਂ ਸਾਵਧਾਨ ਰਹਿਣ |
Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਸਥਿਤੀ ਮੁਕੇਰੀਆਂ ਵਿਚ ਭਾਰੀ ਮਜ਼ਬੂਤ - ਲਖਵਿੰਦਰ ਸਿੰਘ ਲੱਖੀ ਅਗਲੀ ਖ਼ਬਰ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਭਾਜਪਾ ਵਰਕਰਾਂ ਨਾਲ ਮੁਕੇਰੀਆਂ 'ਚ ਕੀਤਾ ਚੋਣ ਪ੍ਰਚਾਰ
Ad Position 24