31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸੂਬੇ ਦੀ 'ਆਪ' ਸਰਕਾਰ ਹਰ ਮੁਹਾਜ਼ 'ਤੇ ਹੋ ਚੁੱਕੀ ਹੈ ਫੇਲ੍ਹ-ਡਾ. ਦਿਲਬਾਗ ਰਾਏ

Ad Position 21
No active advertisement
ਅਜੀਤ ਡੈਸਕ 21-05-2026
ਹੁਸ਼ਿਆਰਪੁਰ, 20 ਮਈ (ਨਰਿੰਦਰ ਸਿੰਘ ਬੱਡਲਾ)-ਸੂਬੇ ਦੀ 'ਆਪ' ਸਰਕਾਰ ਹਰ ਮੁਹਾਜ਼ 'ਤੇ ਫ਼ੇਲ੍ਹ ਹੋ ਚੁੱਕੀ ਹੈ ਅਤੇ ਹਰ ਪਾਸੇ ਭਿ੍ਸ਼ਟਾਚਾਰ, ਲੁੱਟਾ ਖੋਹਾਂ ਤੇ ਅਰਾਜਕਤਾ ਦਾ ਮਾਹੌਲ ਬਣਿਆ ਹੋਇਆ ਹੈ ਇਸਦੇ ਬਾਵਜੂਦ ਮੱੁਖ ਮੰਤਰੀ ਭਗਵੰਤ ਮਾਨ ਮੂਕ ਦਰਸ਼ਕ ਬਣੇ ਹੋਏ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਕੌਮੀ ਕੌਂਸਲ ਦੇ ਮੈਂਬਰ ਤੇ ਹਲਕਾ ਚੱਬੇਵਾਲ ਦੇ ਇੰਚਾਰਜ ਡਾ. ਦਿਲਬਾਗ ਰਾਏ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸੂਬੇ ਦੀ 'ਆਪ' ਸਰਕਾਰ ਦੀ ਨਾਕਾਮੀ ਇਸ ਗੱਲ ਤੋਂ ਹੀ ਜ਼ਾਹਿਰ ਹੁੰਦੀ ਹੈ ਕਿ ਕੇਂਦਰ ਸਰਕਾਰ ਵਲੋਂ ਲੋਕ ਭਲਾਈ ਲਈ ਭੇਜੀ ਗਈ ਰਾਸ਼ੀ ਨੂੰ ਸਹੀ ਕੰਮਾਂ ਲਈ ਨਾ ਵਰਤ ਕੇ ਉਸ ਨੰੂ ਇਸ਼ਤਿਹਾਰ ਬਾਜ਼ੀ ਤੇ ਹੋਰਨਾਂ ਕੰਮਾਂ ਲਈ ਵਰਤਿਆ ਗਿਆ ਹੈ ਜਿਸ ਕਾਰਨ ਲੋੜਵੰਦਾਂ ਨੂੰ ਇਸ ਦਾ ਲਾਭ ਨਹੀਂ ਮਿਲ ਸਕਿਆ ਹੈ | ਡਾ. ਰਾਏ ਨੇ ਕਿਹਾ ਕਿ ਪੰਜਾਬ 'ਚ ਭਾਜਪਾ ਦੇ ਵੋਟ ਬੈਂਕ ਦਿਨ ਪ੍ਰਤੀ ਦਿਨ ਵਾਧਾ ਹੋ ਰਿਹਾ ਹੈ ਅਤੇ ਅਨੇਕਾਂ ਵੱਡੀਆਂ ਪਾਰਟੀਆਂ ਦੇ ਨੁਮਾਇੰਦੇ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਸ ਵਿਚ ਸ਼ਮੂਲੀਅਤ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਜਿਸ ਵਿਚ ਸੂਬੇ 'ਚ ਡਬਲ ਇੰਜਣ ਸਰਕਾਰ ਹੈ ਉੱਥੇ ਬੇਤਹਾਸ਼ਾ ਵਿਕਾਸ ਹੋਇਆ ਅਤੇ ਇਸ ਗੱਲ ਨੂੰ ਹੁਣ ਪੰਜਾਬ ਲੋਕ ਵੀ ਸਮਝ ਚੁੱਕੇ ਹਨ ਅਤੇ ਆਉਣ ਵਾਲੀਆਂ 2027 ਦੀਆਂ ਚੋਣਾਂ 'ਚ ਭਾਜਪਾ ਦੇ ਹੱਕ 'ਚ ਭੁਗਤਣ ਲਈ ਤਿਆਰ ਬੈਠੇ ਹਨ | ਉਨ੍ਹਾਂ ਕਿਹਾ ਕਿ ਭਾਜਪਾ ਇਕੱਲਿਆਂ ਸਾਰੀਆਂ 117 ਸੀਟਾਂ 'ਤੇ ਚੋਣ ਲੜੇਗੀ ਅਤੇ ਵੱਡੀ ਜਿੱਤ ਦਰਜ ਕਰਕੇ ਪੰਜਾਬ 'ਚ ਸਰਕਾਰ ਬਣਾਏਗੀ |
Ad Position 22
No active advertisement
ਪਿਛਲੀ ਖ਼ਬਰ ਬਿਸਤ ਦੋਆਬ ਨਹਿਰ ਵਿਚ ਪਾਣੀ ਨਾ ਆਉਣ ਕਾਰਨ ਕਿਸਾਨ ਹੋਏ ਪਰੇਸ਼ਾਨ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਸਥਿਤੀ ਮੁਕੇਰੀਆਂ ਵਿਚ ਭਾਰੀ ਮਜ਼ਬੂਤ - ਲਖਵਿੰਦਰ ਸਿੰਘ ਲੱਖੀ
Ad Position 24