29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਜਨਰਲ ਕੈਟਾਗਰੀਜ਼ ਕਮਿਸ਼ਨ ਦਾ ਚੇਅਰਮੈਨ ਤੇ ਦਫ਼ਤਰੀ ਅਮਲਾ ਨਿਯੁਕਤ ਕਰਨ ਦੀ ਮੰਗ

Ad Position 21
No active advertisement
ਅਜੀਤ ਡੈਸਕ 22-05-2026
ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ)-ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਦੇ ਸੂਬਾ ਵਿੱਤ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਕਪਲਦੇਵ ਪ੍ਰਾਸ਼ਰ, ਸੀਨੀਅਰ ਮੀਤ ਪ੍ਰਧਾਨ ਬਲਬੀਰ ਸਿੰਘ ਸੈਣੀ, ਜਨਰਲ ਸਕੱਤਰ ਕਿ੍ਸ਼ਨ ਕੁਮਾਰ ਅਰੋੜਾ, ਪੈੱ੍ਰਸ ਸਕੱਤਰ ਹਰਪ੍ਰੀਤ ਸਿੰਘ, ਲੀਗਲ ਐਡਵਾਈਜ਼ਰ ਪਿ੍ੰਸੀਪਲ ਦਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ 4 ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਜਨਰਲ ਵਰਗ ਦਾ ਚੇਅਰਮੈਨ ਤੇ ਦਫ਼ਤਰੀ ਅਮਲਾ ਨਿਯੁਕਤ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ 'ਚ ਹਰੇਕ ਕੈਟਾਗਰੀਜ਼ ਦੇ ਚੇਅਰਮੈਨ ਕੰਮ ਕਰ ਰਹੇ ਹਨ ਪਰ ਪੰਜਾਬ ਸਰਕਾਰ ਜਨਰਲ ਵਰਗ ਦਾ ਚੇਅਰਮੈਨ ਨਾ ਲਗਾ ਕੇ ਮਤਰੇਈ ਮਾਂ ਵਰਗਾ ਸਲੂਕ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਜ਼ੀਫ਼ਾ ਯੋਜਨਾ ਤਹਿਤ ਕਾਲਜ 'ਚ ਪੜ੍ਹਦੇ ਵਿਦਿਆਰਥੀਆਂ ਨੂੰ ਵਜ਼ੀਫ਼ਾ ਕਿਉਂ ਨਹੀਂ ਦਿੱਤਾ ਜਾ ਰਿਹਾ | ਫੈਡਰੇਸ਼ਨ ਨੇ ਕਿਹਾ ਕਿ ਉਨ੍ਹਾਂ ਨੇ ਲਿਖਤੀ ਰੂਪ 'ਚ ਮੁੱਖ ਮੰਤਰੀ ਪੰਜਾਬ, ਪੰਜਾਬ ਕੈਬਨਿਟ, ਪੰਜਾਬ ਪ੍ਰਧਾਨ, ਵਿਧਾਇਕਾ ਤੇ ਦਿੱਲੀ ਲੀਡਰਸ਼ਿਪ ਨੂੰ ਵੀ ਦੱਸਿਆ, ਪਰ ਮੰਗ ਦਾ ਹੱਲ ਨਹੀਂ ਹੋਇਆ | ਉਨ੍ਹਾਂ ਮੰਗ ਕੀਤੀ ਕਿ ਜਨਰਲ ਕੈਟਾਗਰੀਜ਼ ਕਮਿਸ਼ਨ ਦਾ ਚੇਅਰਮੈਨ ਤੇ ਦਫ਼ਤਰੀ ਅਮਲਾ ਜਲਦ ਨਿਯੁਕਤ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਫੂਡ ਸੇਫ਼ਟੀ ਟੀਮ ਨੇ ਫਲਾਂ, ਸਬਜ਼ੀਆਂ ਤੇ ਪੀਣ ਪਦਾਰਥਾਂ ਦੀ ਕੀਤੀ ਚੈਕਿੰਗ ਅਗਲੀ ਖ਼ਬਰ ਬੰਦੇ ਖਾਣੀ ਫ਼ਾਜ਼ਿਲਕਾ-ਫ਼ਿਰੋਜ਼ਪੁਰ ਸੜਕ ਨੇ ਫਿਰ ਲਈ ਮੋਟਰਸਾਈਕਲ ਸਵਾਰ 2 ਦੋਸਤਾਂ ਦੀ ਜਾਨ
Ad Position 24