29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਦੋਆਬਾ ਜਨਰਲ ਕੈਟਾਗਰੀ ਫ਼ਰੰਟ ਵਲੋਂ ਪਾਵਰਕਾਮ ਦੇ ਡਿਪਟੀ ਚੀਫ਼ ਇੰਜੀਨੀਅਰ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 22-05-2026
ਹੁਸ਼ਿਆਰਪੁਰ, 21 ਮਈ (ਨਰਿੰਦਰ ਸਿੰਘ ਬੱਡਲਾ)-ਦੋਆਬਾ ਜਨਰਲ ਕੈਟਾਗਰੀ ਫ਼ਰੰਟ ਪੰਜਾਬ ਦੇ ਵਫ਼ਦ ਵਲੋਂ ਪਾਵਰਕਾਮ ਦੇ ਡਿਪਟੀ ਚੀਫ਼ ਇੰਜੀਨੀਅਰ ਹੁਸ਼ਿਆਰਪੁਰ ਇੰਜ: ਹਰਮਿੰਦਰ ਸਿੰਘ ਰੱਤੂ ਨਾਲ ਮੁਲਾਕਾਤ ਕੀਤੀ ਗਈ ਤੇ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਅਹੁਦਾ ਸੰਭਾਲਣ 'ਤੇ ਸਵਾਗਤ ਕੀਤਾ | ਇਸ ਮੌਕੇ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ, ਸੁਰਜੀਤ ਸਿੰਘ ਮਸੂਤਾ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਹਰਿਰਾਇ ਸਾਹਿਬ ਭੁੰਗਰਨੀ ਤੇ ਅਵਤਾਰ ਸਿੰਘ ਮਿਨਹਾਸ ਨੇ ਉਨ੍ਹਾਂ ਨੂੰ ਕਿਸਾਨਾਂ ਅਤੇ ਆਮ ਲੋਕਾਂ ਨੂੰ ਬਿਜਲੀ ਸੰਬੰਧੀ ਪੇਸ਼ ਆਉਂਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ | ਉਨ੍ਹਾਂ ਰਾਤ ਨੂੰ ਲੱਗ ਰਹੇ ਲਗਾਤਾਰ ਬਿਜਲੀ ਦੇ ਕੱਟਾਂ ਅਤੇ ਬਿਜਲੀ ਦੀ ਸਪਲਾਈ 'ਚ ਆਉਣ ਵਾਲੇ ਤਕਨੀਕੀ ਨੁਕਸ ਸੰਬੰਧੀ ਵੀ ਦੱਸਿਆ ਗਿਆ | ਇਸ ਮੌਕੇ ਇੰਜ: ਹਰਮਿੰਦਰ ਸਿੰਘ ਰੱਤੂ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਵਿਭਾਗ ਵਲੋਂ ਉਕਤ ਸਮੱਸਿਆਵਾਂ ਦੇ ਹੱਲ ਲਈ ਯਤਨ ਕੀਤੇ ਜਾਣਗੇ ਅਤੇ ਜਲਦ ਤਕਨੀਕੀ ਨੁਕਸ ਨੂੰ ਦੂਰ ਕਰਨ ਦੇ ਨਾਲ-ਨਾਲ ਲਗਾਤਾਰ ਬਿਜਲੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਬੈਂਸ ਦੀ ਅਗਵਾਈ 'ਚ ਲਾਲੀ ਬਾਜਵਾ, ਹਰਮਿੰਦਰ ਸੰਧੂ, ਭੀਲੋਵਾਲ ਤੇ ਕੋਹਲੀ ਦਾ ਸਨਮਾਨ ਅਗਲੀ ਖ਼ਬਰ ਹਜ਼ਰਤ ਪੂਰਨ ਸ਼ਾਹ ਕਾਦਰੀ ਦੀ ਯਾਦ 'ਚ ਮੇਲਾ 26 ਨੂੰ
Ad Position 24