29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਬੈਂਸ ਦੀ ਅਗਵਾਈ 'ਚ ਲਾਲੀ ਬਾਜਵਾ, ਹਰਮਿੰਦਰ ਸੰਧੂ, ਭੀਲੋਵਾਲ ਤੇ ਕੋਹਲੀ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 22-05-2026
ਹੁਸ਼ਿਆਰਪੁਰ, 21 ਮਈ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਦੇ ਸਨਮਾਨ 'ਚ ਸੀਨੀਅਰ ਆਗੂ ਦਵਿੰਦਰ ਸਿੰਘ ਬੈਂਸ ਬਾਹੋਵਾਲ ਦੀ ਅਗਵਾਈ 'ਚ ਪਿੰਡ ਬਾਹੋਵਾਲ ਵਿਖੇ ਸਮਾਗਮ ਕਰਵਾਇਆ | ਇਸ ਮੌਕੇ ਜਤਿੰਦਰ ਸਿੰਘ ਲਾਲੀ ਬਾਜਵਾ ਕੌਮੀ ਸੀਨੀਅਰ ਮੀਤ ਪ੍ਰਧਾਨ, ਹਰਮਿੰਦਰ ਸਿੰਘ ਸੰਧੂ ਹਲਕਾ ਇੰਚਾਰਜ ਚੱਬੇਵਾਲ, ਨਿਰਮਲ ਸਿੰਘ ਭੀਲੋਵਾਲ ਕੌਮੀ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਕੋਹਲੀ ਜ਼ਿਲ੍ਹਾ ਮੀਡੀਆ ਇੰਚਾਰਜ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਲਾਲੀ ਬਾਜਵਾ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਪੰਜਾਬ ਪ੍ਰਤੀ ਲੋਕਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਸਮੂਹ ਵਰਕਰ ਇਕਜੁੱਟ ਹੋ ਕੇ ਹੰਭਲਾ ਮਾਰਨਗੇ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸਰਕਾਰ ਬਣਾਈ ਜਾਵੇਗੀ | ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਨੇ ਕਿਹਾ ਕਿ ਉਹ ਹਲਕਾ ਚੱਬੇਵਾਲ 'ਚ ਸਮੂਹ ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ ਅਤੇ ਪਾਰਟੀ 'ਚ ਅਹੁਦੇ ਦੇ ਕੇ ਟੀਮਾਂ ਬਣਾਈਆਂ ਜਾਣਗੀਆਂ | ਇਸ ਮੌਕੇ ਇੰਜ. ਹਰਿੰਦਰਪਾਲ ਸਿੰਘ ਝਿੰਗੜ, ਨਵਜੋਤ ਸਿੰਘ ਜੋਤੀ, ਗੋਬਿੰਦਰ ਸਿੰਘ ਬੈਂਸ, ਸੁਖਦੇਵ ਸਿੰਘ ਬੰਬੇਲੀ, ਰਵਿੰਦਰਪਾਲ ਸਿੰਘ ਰਾਏ, ਪਰਮਜੀਤ ਸਿੰਘ ਪੰਮਾ, ਦਲਜੀਤ ਸਿੰਘ ਬੈਂਸ, ਸੁਖਵਿੰਦਰ ਸਿੰਘ ਕਜਲਾ, ਸਾਬਕਾ ਸਰਪੰਚ ਰਾਮ ਪ੍ਰਕਾਸ਼, ਸੁਰਜੀਤ ਸਿੰਘ, ਗਗਨਦੀਪ ਸਿੰਘ ਬੈਂਸ, ਅਨਮੋਲ ਸਿੰਘ ਬੈਂਸ, ਨਵਜੋਤ ਸਿੰਘ ਮੁਖੋਮਜਾਰਾ, ਗੁਲਬਰਗ ਸਿੰਘ ਬੈਂਸ, ਨਵ ਮਹੇ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਨਜੀਤ ਸਿੰਘ ਦਸੂਹਾ ਵਲੋਂ ਨਵੇਂ ਅਹੁਦੇਦਾਰਾਂ ਦਾ ਸਨਮਾਨ ਅਗਲੀ ਖ਼ਬਰ ਦੋਆਬਾ ਜਨਰਲ ਕੈਟਾਗਰੀ ਫ਼ਰੰਟ ਵਲੋਂ ਪਾਵਰਕਾਮ ਦੇ ਡਿਪਟੀ ਚੀਫ਼ ਇੰਜੀਨੀਅਰ ਨਾਲ ਮੁਲਾਕਾਤ
Ad Position 24